ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਆਪਸੀ ਭਾਈਵਾਲ ਨਾਲ ਚੌਕਸੀ ਵਧਾਉਣੀ ਪਵੇਗੀ। ਇਸ ਗੱਲ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਵਰਜੀਤ ਵਾਲੀਆ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਦੀ ਬੁਲਾਈ ਗਈ ਵਿਸ਼ੇਸ਼ ਬੈਠਕ ਦੌਰਾਨ ਕੀਤਾ।
ਪਿਛਲੇ ਦਿਨੀਂ ਵਾਪਰੀਆਂ ਮੰਦਭਾਗੀ ਬੇਅਦਬੀ ਦੀਆਂ ਘਟਨਾਵਾਂ (beadbi incidents) ਨੂੰ ਲੈ ਕੇ ਬੁਲਾਈ ਗਈ ਇਸ ਮੀਟਿੰਗ ਦੌਰਾਨ ਵਾਲੀਆ ਨੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦਆਲੇ ਸ਼ੱਕੀ ਦਿਖਣ ਵਾਲੇ ਲੋਕਾਂ ਦਾ ਧਿਆਨ ਰੱਖਣ।
ਉਨ੍ਹਾਂ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ-ਆਪਣੀਆਂ ਧਾਰਮਿਕ ਸੰਸਥਾਵਾਂ ਉੱਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਰੱਖਣ। ਨਾਲ ਹੀ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਧਾਰਮਿਕ ਥਾਵਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਣ। ਇਸ ਮੌਕੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਹੋਰ ਪਹੁੰਚੇ ਲੋਕਾਂ ਨੇ ਯਕੀਨ ਦਿਵਾਇਆ ਕਿ ਉਹ ਇਸ ਮੁੱਦੇ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹਨ।
ਇਸ ਮੌਕੇ ਸੀਨੀਅਰ ਪੁਲਿਸ ਅਫਸਰ, ਨਾਇਬ ਤਹਿਸੀਲਦਾਰ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ, ਸੀਨੀਅਰ ਸਿਟੀਜ਼ਨ ਕੌਂਸਲ ਤੋਂ ਵਕੀਲ ਚੰਦ ਗੋਇਲ ਅਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਦੇ ਨੇੜੇ ਹੀ ਬੇਅਦਬੀਆਂ ਅਤੇ ਬਲਾਸਟ ਕਿਉਂ?: ਪ੍ਰਤਾਪ ਸਿੰਘ ਬਾਜਵਾ