ਬਰਨਾਲਾ: ਕਣਕ ਦੀ ਫ਼ਸਲ ਨੂੰ ਅੱਗ ਤੋਂਂ ਬਚਾਉਣ ਲਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਪੱਧਰ ’ਤੇ ਮਿੰਨੀ ਫਾਇਰ ਬ੍ਰਿਗੇਡ ਗੱਡੀਆਂ ਤਿਆਰ ਕਰਵਾਈਆਂ ਗਈਆਂ ਹਨ। ਖੇਤੀਬਾੜੀ ਵਿਭਾਗ ਅਤੇ ਫ਼ਾਇਰ ਬ੍ਰਿਗੇਡ ਵਿਭਾਗ ਨਾਲ ਸਬੰਧਿਤ ਮਾਹਿਰਾਂ ਵਲੋਂ ਕਿਸਾਨਾਂ ਨੂੰ ਇਹ ਮਿੰਨੀ ਫਾਇਰ ਬ੍ਰਿਗੇਡ ਚਲਾਉਣ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਮਾਹਿਰਾਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮਿੰਨੀ ਫਾਇਰ ਗੱਡੀਆਂ ਬਣਾਉਣ ਦੇ ਯਤਨ ਬਹੁਤ ਲਾਹੇਬੰਦ ਸਾਬਤ ਹੋਣਗੇ। ਫਾਇਰ ਵਿਭਾਗ ਦੀਆਂ ਗੱਡੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਅੱਗ ’ਤੇ ਕਾਬੂ ਪਾ ਸਕਣਗੇ।
ਆਪਣੇ ਪੱਧਰ ’ਤੇ ਬਣਾਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ- ਕਿਸਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਸਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਕਰਕੇ ਇਸ ਵਾਰ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਿਆਰ ਕਰਵਾਈਆਂ ਗਈਆਂ ਹਨ। ਤਾਂ ਕਿ ਸਮਾਂ ਰਹਿੰਦੇ ਅੱਗ ਦੀ ਘਟਨਾ ’ਤੇ ਕਾਬੂ ਪਾ ਕੇ ਫ਼ਸਲ ਦਾ ਬਚਾਅ ਕੀਤਾ ਜਾ ਸਕੇ।
ਇਹ ਵੀ ਪੜੋ: LIVE: ਆੜ੍ਹਤੀਆਂ ਐਸੋਸੀਏਸ਼ਨ ਦੀ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਜਾਰੀ
ਖੇਤੀਬਾੜੀ ਅਧਿਕਾਰੀ ਚਰਨਜੀਤ ਸਿੰਘ ਕੈਂਥ ਅਤੇ ਰਿਟਾ.ਫਾਇਰ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ। ਪਰ ਇਹਨਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰ ਜਾਂਦੀਆਂ ਹਨ। ਜਿਸ ਕਰਕੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਜਾਂਦੀ ਹੈ। ਜਿਸ ਤੋਂ ਬੱਚਣ ਲਈ ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਪਹਿਲਕਦਮੀ ਕੀਤੀ ਗਈ ਹੈ। ਇਹ ਇੱਕ ਚੰਗਾ ਉਪਰਾਲਾ ਹੈ, ਜਿਸ ਨਾਲ ਕਿਸਾਨਾਂ ਦੀ ਫ਼ਸਲ ਅੱਗ ਤੋਂ ਬਚਾਈ ਜਾ ਸਕੇਗੀ।