ETV Bharat / state

ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਵਿੱਚ ਪਿਆਰ ਅਤੇ ਵਪਾਰ ਵਧੇਗਾ: ਬਲਬੀਰ ਸਿੱਧੂ

ਬਰਨਾਲਾ ਪਹੁੰਚੇ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿੱਚ ਪਿਆਰ ਅਤੇ ਵਪਾਰ ਵਧੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮਨਾਏ ਜਾ ਰਹੇ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਨੇ ਵੱਡੇ ਪੰਡਾਲ ਸਜਾ ਕੇ ਲੱਖਾਂ ਲੋਕਾਂ ਦੇ ਰਹਿਣ ਲਈ ਰਹਿਣ ਦੇ ਵਧੀਆ ਪ੍ਰਬੰਧ ਕੀਤੇ ਹਨ।

ਬਲਬੀਰ ਸਿੱਧੂ
author img

By

Published : Nov 2, 2019, 1:34 PM IST

ਬਰਨਾਲਾ: ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਿੱਖ ਸੰਗਤਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਪੂਰੀ ਸਿੱਖ ਸੰਗਤ ਲਈ ਇਹ ਭਾਗਾਂ ਵਾਲਾ ਦਿਨ ਹੈ ਕਿ ਸਾਨੂੰ ਅਜਿਹਾ ਦਿਹਾੜਾ ਮਨਾਉਣ ਦਾ ਮੌਕਾ ਮਿਲਿਆ ਹੈ। ਇਹ ਵਿਚਾਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ।

ਵੇਖੋ ਵੀਡੀਓ

ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿੱਚ ਪਿਆਰ ਅਤੇ ਵਪਾਰ ਵਧੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮਨਾਏ ਜਾ ਰਹੇ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਨੇ ਵੱਡੇ ਪੰਡਾਲ ਸਜਾ ਕੇ ਲੱਖਾਂ ਲੋਕਾਂ ਦੇ ਰਹਿਣ ਲਈ ਰਹਿਣ ਦੇ ਵਧੀਆ ਪ੍ਰਬੰਧ ਕੀਤੇ ਹਨ। ਲੰਗਰ ਮੈਡੀਕਲ ਸਹੂਲਤ ਸਮੇਤ ਹਰ ਪ੍ਰਕਾਰ ਦੇ ਪ੍ਰਬੰਧ ਕੀਤੇ ਗਏ ਹਨ। ਸਮਾਗਮਾਂ ਵਿੱਚ ਪਹੁੰਚਣ ਲਈ ਸਪੈਸ਼ਲ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਕੈਬਿਨੇਟ ਮੰਤਰੀ ਬਲਬੀਰ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਦੇ ਕਰਤਾਰਪੁਰ ਲਾਂਘੇ ਦੇ ਯੋਗਦਾਨ ਬਾਰੇ ਕਿਹਾ ਕਿ ਇਸ ਲਾਂਘੇ ਦੇ ਖੁੱਲ੍ਹਣ ਵਿੱਚ ਨਵਜੋਤ ਸਿੱਧੂ ਨੇ ਇੱਕ ਚੰਗੀ ਸ਼ੁਰੂਆਤ ਕਰਵਾਈ ਸੀ, ਜਿਸ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੰਮਲ ਕਰਵਾਇਆ ਗਿਆ ਹੈ।

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣਾ ਪੂਰੇ ਸਿੱਖ ਜਗਤ ਲਈ ਇਤਿਹਾਸਕ ਕਦਮ ਹੈ। ਇਸ ਵਿੱਚ ਜਿੱਥੇ ਪੂਰੀ ਸਿੱਖ ਕੌਮ ਦੀਆਂ ਗੁਰਧਾਮਾਂ ਦੇ ਦਰਸ਼ਨ ਦਿਦਾਰੇ ਦੀਆਂ ਅਰਦਾਸਾਂ ਦਾ ਯੋਗਦਾਨ ਹੈ। ਉੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੁਕੰਮਲ ਕਰਨ ਵਿੱਚ ਅੱਗੇ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ।

ਇਹ ਵੀ ਪੜੋ: ਕਰਤਾਰਪੁਰ ਲਾਂਘਾ ਖੁੱਲ੍ਹਣ 'ਚ ਇਮਰਾਨ ਖ਼ਾਨ ਤੇ ਨਵਜੋਤ ਸਿੱਧੂ ਦੀ ਦੋਸਤੀ ਦਾ ਅਹਿਮ ਰੋਲ : ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਰਤਾਰਪੁਰ ਲਾਂਘੇ 'ਤੇ ਵੀ ਸਿਆਸਤ ਕਰ ਰਹੇ ਹਨ। ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਵੀ ਇਨ੍ਹਾਂ ਨੇ ਸਿਆਸਤ ਦਾ ਅਖਾੜਾ ਬਣਾ ਦਿੱਤਾ ਹੈ, ਪਰ ਸਿੱਖ ਸੰਗਤ ਚੰਗੀ ਤਰ੍ਹਾਂ ਜਾਣਦੀ ਹੈ ਕਿ ਇਸ ਲਾਂਘੇ ਨੂੰ ਖੁਲ੍ਹਵਾਉਣ ਵਿੱਚ ਪੰਜਾਬ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਅਹਿਮ ਯੋਗਦਾਨ ਰਿਹਾ ਹੈ ।

Intro:
ਬਰਨਾਲਾ।

ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਿੱਖ ਸੰਗਤਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਪੂਰੀ ਸਿੱਖ ਸੰਗਤ ਲਈ ਇਹ ਭਾਗਾਂ ਵਾਲਾ ਦਿਨ ਹੈ ਕਿ ਸਾਨੂੰ ਅਜਿਹਾ ਦਿਹਾੜਾ ਮਨਾਉਣ ਦਾ ਮੌਕਾ ਮਿਲਿਆ ਹੈ। ਇਹ ਵਿਚਾਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ।

Body:ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿੱਚ ਪਿਆਰ ਅਤੇ ਵਪਾਰ ਵਧੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮਨਾਏ ਜਾ ਰਹੇ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਨੇ ਵੱਡੇ ਪੰਡਾਲ ਸਜਾ ਕੇ ਲੱਖਾਂ ਲੋਕਾਂ ਦੇ ਰਹਿਣ ਲਈ ਰਹਿਣ ਦੇ ਵਧੀਆ ਪ੍ਰਬੰਧ ਕੀਤੇ ਹਨ। ਲੰਗਰ ਮੈਡੀਕਲ ਸਹੂਲਤ ਸਮੇਤ ਹਰ ਪ੍ਰਕਾਰ ਦੇ ਪ੍ਰਬੰਧ ਕੀਤੇ ਗਏ ਹਨ। ਸਮਾਗਮਾਂ ਵਿੱਚ ਪਹੁੰਚਣ ਲਈ ਸਪੈਸ਼ਲ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਦੇ ਕਰਤਾਰਪੁਰ ਲਾਂਘੇ ਦੇ ਯੋਗਦਾਨ ਬਾਰੇ ਕਿਹਾ ਕਿ ਇਸ ਲਾਂਘੇ ਦੇ ਖੁੱਲ੍ਹਣ ਵਿੱਚ ਨਵਜੋਤ ਸਿੱਧੂ ਨੇ ਇੱਕ ਚੰਗੀ ਸ਼ੁਰੂਆਤ ਕਰਵਾਈ ਸੀ, ਜਿਸ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੰਮਲ ਕਰਵਾਇਆ ਗਿਆ ਹੈ।
Conclusion:ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣਾ ਪੂਰੇ ਸਿੱਖ ਜਗਤ ਲਈ ਇਤਿਹਾਸਕ ਕਦਮ ਹੈ। ਇਸ ਵਿੱਚ ਜਿੱਥੇ ਪੂਰੀ ਸਿੱਖ ਕੌਮ ਦੀਆਂ ਗੁਰਧਾਮਾਂ ਦੇ ਦਰਸ਼ਨ ਦਿਦਾਰੇ ਦੀਆਂ ਅਰਦਾਸਾਂ ਦਾ ਯੋਗਦਾਨ ਹੈ । ਉੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੁਕੰਮਲ ਕਰਨ ਵਿੱਚ ਅੱਗੇ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਰਤਾਰਪੁਰ ਲਾਂਘੇ 'ਤੇ ਵੀ ਸਿਆਸਤ ਕਰ ਰਹੇ ਹਨ। ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਵੀ ਇਨ੍ਹਾਂ ਨੇ ਸਿਆਸਤ ਦਾ ਅਖਾੜਾ ਬਣਾ ਦਿੱਤਾ ਹੈ, ਪਰ ਸਿੱਖ ਸੰਗਤ ਚੰਗੀ ਤਰ੍ਹਾਂ ਜਾਣਦੀ ਹੈ ਕਿ ਇਸ ਲਾਂਘੇ ਨੂੰ ਖੁਲ੍ਹਵਾਉਣ ਵਿੱਚ ਪੰਜਾਬ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਅਹਿਮ ਯੋਗਦਾਨ ਰਿਹਾ ਹੈ ।

(ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.