ਬਰਨਾਲਾ: ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਅੱਜ ਬੁੱਧਵਾਰ ਨੂੰ ਤਿੰਨ ਦਿਨਾਂ ਸੂਬਾ ਪੱਧਰੀ ਵਿਗਿਆਨ ਮੇਲੇ ਦ ਆਯੋਜਨ ਕੀਤਾ ਗਿਆ। ਇਸ ਮੇਲੇ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਤੌਰ'ਤੇ ਪੰਜਾਬ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ Minister Gurmeet Singh Meet Hayer ਪਹੁੰਚੇ ਅਤੇ ਮੇਲੇ ਦਾ ਉਦਘਾਟਨ ਕੀਤਾ। Meet Hayer inaugurated science fair in Barnala
ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਮੀਤ ਹੇਅਰ Minister Gurmeet Singh Meet Hayer ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਅੰਦਰ ਵਿਗਿਆਨਿਕ ਰੁਚੀਆਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਇਸ ਖੇਤਰ ਵਿੱਚ ਆਪਣਾ ਕਰੀਅਰ ਬਣਾ ਕੇ ਭਵਿੱਖ ਰੁਸ਼ਨਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਦੌਰੇ ਕਰਵਾਉਣ ਲਈ ਵਿਗਿਆਨ ਯਾਤਰਾ ਸ਼ੁਰੂ ਕੀਤੀ ਗਈ ਹੈ। ਹੁਣ ਵਿਗਿਆਨ ਮੇਲੇ ਦੀ ਪਹਿਲਕਦਮੀ ਕਰਦੇ ਹੋਏ ਵਿਦਿਆਰਥੀਆਂ ਨੂੰ ਵਿਗਿਆਨ ਦੀ ਦੁਨੀਆਂ ਆਸਾਨ ਤਰੀਕੇ ਨਾਲ ਸਮਝਣ ਲਈ ਸਮਝਣ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਵਿਗਿਆਨਕ ਤਰਕ ਅਨੁਸਾਰ ਸੋਚ ਅਤੇ ਸਮਝ ਸਕਣ।

ਉਨ੍ਹਾਂ ਦੱਸਿਆ ਕਿ ਇਹ ਮੇਲਾ 2 ਤੋਂ 4 ਨਵੰਬਰ ਤਕ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਗਿਆਨ ਮੇਲੇ ਦਾ ਲਾਹਾ ਜਿੱਥੇ ਜ਼ਿਲ੍ਹਾ ਬਰਨਾਲਾ ਦੇ 115 ਸਕੂਲ ਲੈਣਗੇ ਉਥੇ ਬਾਕੀ ਜ਼ਿਲ੍ਹਿਆਂ ਦੇ ਸਕੂਲ ਵੀ ਇਸ ਮੇਲੇ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਡਾਇਰੈਕਟਰ ਵਿਗਿਆਨ ਪ੍ਰਸਾਰ ਡਾ. ਨਕੁਲ ਪਰਾਸ਼ਰ ਨੇ ਕੇਂਦਰ ਸਰਕਾਰ ਵੱਲੋਂ ਵਿਗਿਆਨ ਦੇ ਖੇਤਰ ਵਿੱਚ ਉਲੀਕੀਆਂ ਗਈਆਂ ਗਤੀਵਿਧੀਆਂ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਅਜਿਹੇ ਸਾਂਝੇ ਉੱਦਮਾਂ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਹਾ ਮਿਲੇਗਾ।

ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਅਤੇ ਤਕਨਾਲੋਜੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਆਖਿਆ ਕਿ ਆਉਂਦੇ ਸਮੇਂ ਵਿੱਚ ਵੀ ਅਜਿਹੇ ਵਿਗਿਆਨ ਮੇਲੇ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਆਲਮ ਦੀ ਵਿਗਿਆਨਕ ਜਾਣਕਾਰੀ ਸੌਖੇ ਤਰੀਕੇ ਨਾਲ ਮੁਹੱਈਆ ਕਰਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਗਿਆਨ ਮੇਲੇ ਦੌਰਾਨ ਵਿਸ਼ੇਸ਼ ਵਾਹਨ ਜਿਵੇਂ 'ਲੈਬ ਆਨ ਵੀਲਜ਼' ਅਤੇ 'ਸਰਕਸ ਆਫ ਸਾਇੰਸ' ਵਿਦਿਆਰਥੀਆਂ ਨੂੰ ਦਿਖਾਏ ਜਾ ਰਹੇ ਹਨ।

ਇਹ ਵੀ ਪੜੋ:- ਹਾਈਕੋਰਟ ਨੇ ਪੰਜਾਬ ਸਰਕਾਰ ਉੱਤੇ ਲਗਾਇਆ 50 ਹਜ਼ਾਰ ਦਾ ਜੁਰਮਾਨਾ, ਇਹ ਹੈ ਮਾਮਲਾ