ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਅਥਲੈਟਿਕ ਮੀਟ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 66ਵੀਂ ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ (66th District Level Athletic Meet) ਕਰਵਾਈ ਜਾ ਰਹੀ ਹੈ, ਜੋ ਸ਼ਲਾਘਾਯੋਗ ਹੈ।
ਖੇਡਾਂ ਵਤਨ ਪੰਜਾਬ ਦੀਆਂ: ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਹਾਲ ਹੀ ਵਿੱਚ 'ਖੇਡਾਂ ਵਤਨ ਪੰਜਾਬ ਦੀਆ' (khedan vatan punjab diyan) ਵੀ ਕਰਵਾਈਆਂ ਗਈਆਂ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸ਼ਿਰਕਤ ਕੀਤੀ।
ਖੇਡਾਂ ਪ੍ਰਤੀ ਉਤਸ਼ਾਹਿਤ: ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸੰਕਲਪ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਮੁੜ ਖੇਡਾਂ ਦੇ ਨਾਲ ਜੋੜਿਆ (Punjab should be associated with sports again) ਜਾਵੇ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਕਿਹਾ "ਮੁੱਖ ਮੰਤਰੀ ਸ਼ਰਮ ਕਰੇ"