ਬਰਨਾਲਾ: ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਪੰਜਾਬ (Minister of Higher Education and Sports) ਗੁਰਮੀਤ ਸਿੰਘ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ (Government procurement of paddy) ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਲੋੜੀਂਦੀਆਂ ਸੁਵਿਧਾਵਾਂ (Necessary facilities in grain markets ) ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ (Farmers commodity ) ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ (Payment directly into farmers accounts) ਜਾਵੇਗੀ।ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖਾਧ ਸਪਲਾਈ ਵਿਭਾਗ (Food Supply Department) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਜਿਵੇਂ ਬਿਜਲੀ, ਪਾਣੀ, ਤਰਪਾਲਾਂ, ਬਾਰਦਾਨਾ ਲਿਫਟਿੰਗ, ਲੇਬਰ, ਟਰਾਂਸਪੋਰਟ ਆਦਿ ਦੇ ਪ੍ਰਬੰਧ ਸੁਚੱਜੇ ਰੂਪ ਵਿਚ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਇਸ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਵਿਸ਼ੇਸ਼ ਟੀਮਾਂ ਵੀ ਗਠਿਤ (Special teams formed) ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਸਮੇਂ ਸਮੇਂ ਉੱਤੇ ਮੰਡੀਆਂ ਦੀ ਚੈਕਿੰਗ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਉਨ੍ਹਾਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 98 ਮੰਡੀਆਂ ਤੋਂ ਇਲਾਵਾ 33 ਆਰਜ਼ੀ ਯਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ 8,73,131 ਮੀਟਰਿਕ ਟਨ ਜਿਣਸ ਦੀ ਆਮਦ ਦੀ ਉਮੀਦ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਕੱਲ੍ਹ 4 ਅਕਤੂਬਰ ਤੱਕ 100 ਮੀਟਰਿਕ ਟਨ ਜਿਣਸ ਦੀ ਆਮਦ ਮੰਡੀਆਂ ਵਿੱਚ ਹੋਈ ਹੈ।
ਇਹ ਵੀ ਪੜ੍ਹੋ: ਕੈਪਟਨ ਸੰਧੂ ਦਾ ਨਾਂ ਸੋਲਰ ਲਾਈਟ ਘੁਟਾਲੇ ਮਾਮਲੇ ਵਿੱਚ ਸ਼ਾਮਲ ਕਰਨ ਉੱਤੇ ਭੜਕੇ MP ਬਿੱਟੂ