ਬਰਨਾਲਾ: ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਅੱਜ ਪਿੰਡ ਸੇਖਾ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ 'ਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਸੇਖਾ ਸਣੇ ਜ਼ਿਲ੍ਹਾ ਬਰਨਾਲਾ ਵਿੱਚ 12 ਹੋਰ ਆਮ ਆਦਮੀ ਕਲੀਨਿਕਾਂ ਦੀ ਸਹੂਲਤ (Facility of 12 more aam admi clinic) ਛੇਤੀ ਲੋਕਾਂ ਨੂੰ ਮਿਲੇਗੀ।


ਪਿੰਡਾਂ ਦਾ ਲਿਆ ਜਾਇਜ਼ਾ: ਮੰਤਰੀ ਮੀਤ ਹੇਅਰ ਨੇ ਇਸ ਮਗਰੋਂ ਪਿੰਡ ਦੇ ਛੱਪੜ (Meet Hare visited the village pond) ਦਾ ਦੌਰਾ ਕੀਤਾ ਅਤੇ ਕਿਹਾ ਕਿ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਥਾਪਰ ਮਾਡਲ ਆਧਾਰਿਤ ਪ੍ਰਾਜੈਕਟ ਦੇ ਨਿਰਮਾਣ (Thapar model based project construction) ਲਈ 29 ਲੱਖ ਰੁਪਏ ਦਾ ਪ੍ਰਸਤਾਵ ਪਹਿਲਾਂ ਹੀ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਜਲਦੀ ਹੀ ਇਸ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ 27 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਨਵੇਂ ਕਮਰਿਆਂ ਦੀ ਉਸਾਰੀ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਪਿੰਡ ਦੀ ਪੰਚਾਇਤ ਨੂੰ ਭਰੋਸਾ ਦਿੱਤਾ ਕਿ ਕਮਰਿਆਂ ਦੀ ਉਸਾਰੀ ਲਈ ਗਰਾਂਟ ਛੇਤੀ ਮਨਜ਼ੂਰ ਕਰਵਾਈ ਜਾਵੇਗੀ।
ਇਮਾਰਤ ਦੀ ਸ਼ਨਾਖਤ: ਮੰਤਰੀ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਪਹਿਲਾਂ ਸਰਕਾਰੀ ਸਕੂਲ ਨੇੜੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ, ਜਿਸ ਨੂੰ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਜਗ੍ਹਾ ਵਜੋਂ ਚੁਣਿਆ ਗਿਆ ਸੀ, ਪਰ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੇਖਾ ਵਿਖੇ ਕਲੀਨਿਕ ਸਥਾਪਤ ਕਰਨ ਲਈ ਸੇਵਾ ਕੇਂਦਰ ਦੀ ਇਮਾਰਤ ਦੀ ਸ਼ਨਾਖਤ ਕੀਤੀ।

ਇਹ ਵੀ ਪੜ੍ਹੋ: ਅਕਾਲੀ ਆਗੂ ਨੇ ਫਾਇਰ ਕਰਨ ਦੀ ਵੀਡੀਓ ਕੀਤੀ ਸੋਸ਼ਲ ਮੀਡੀਆ ਉੱਤੇ ਸ਼ੇਅਰ, ਲੋਕਾਂ ਵੱਲੋਂ ਮਿਲ ਰਿਹਾ ਹੁੰਗਾਰਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਪੁਲੀਸ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ (Meeting with police officers and employees) ਕੀਤੀ ਗਈ ਅਤੇ ਜ਼ਿਲ੍ਹੇ ਦੀ ਸਮੁੱਚੀ ਅਮਨ-ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਅਤੇ ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ।
