ਬਰਨਾਲਾ: ਪਿਛਲੇ 10 ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕਲਮ ਛੋੜ ਹੜਤਾਲ ’ਤੇ ਬੈਠੀ ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ Ministerial employees ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ Minister Gurmeet Singh Meet Hayer ਦੀ ਕੋਠੀ ਤੱਕ ਅਰਥੀ ਫੂਕ ਮਾਰਚ ਕੱਢਿਆ ਗਿਆ। ਸਰਕਾਰੀ ਮੁਲਾਜ਼ਮਾਂ ਦੇ ਰੋਹ ਨੂੰ ਦੇਖਦਿਆਂ ਕੈਬਨਿਟ ਮੰਤਰੀ ਦੀ ਕੋਠੀ ਨੇੜੇ ਭਾਰੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਮਨਿਸਟੀਰੀਅਲ ਸਟਾਫ਼ ਯੂਨੀਅਨ ਦੇ ਆਗੂਆਂ ਬੂਟਾ ਸਿੰਘ, ਰਮਨਪ੍ਰੀਤ ਕੌਰ ਅਤੇ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੀ 10 ਅਕਤੂਬਰ ਤੋਂ ਪੰਜਾਬ ਭਰ ਵਿੱਚ ਹੜਤਾਲ 'ਤੇ ਬੈਠੇ ਹਨ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ। ਜਿਸ ਕਰਕੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ 'ਚੋਂ 10 ਫੀਸਦੀ ਬਕਾਏ ਜਾਰੀ ਕਰਨਾ, 2016 ਤੋਂ ਬਾਅਦ ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਕਰਨਾ ਅਤੇ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਬਹਾਲ ਕਰਨਾ ਮੁੱਖ ਮੁੱਦੇ ਹਨ। ਜਦਕਿ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ:- ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ 10ਵੇਂ ਦਿਨ ਵਿੱਚ ਦਾਖਲ , ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਫੂਕਿਆ ਪੁਤਲਾ