ETV Bharat / state

ਮਾਂ ਦੇ ਇਲਾਜ ਲਈ ਪੈਸੇ ਨਾ ਮਿਲਣ 'ਤੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਸਦਮੇ 'ਚ ਮਾਂ ਦੀ ਵੀ ਮੌਤ - ਬਰਨਾਲਾ ਦੇ ਤਪਾ ਮੰਡੀ

ਬੀਮਾਰ ਮਾਂ ਦਾ ਇਲਾਜ ਕਰਵਾਉਣ ਲਈ ਪੈਸੇ ਨਾ ਹੋਣ ਤੋਂ ਬਰਨਾਲਾ ਦੇ ਤਪਾ ਮੰਡੀ ਵਾਸੀ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਉਸ ਦੀ ਮੌਤ ਦੇ ਸਦਮੇ ਕਾਰਨ ਮਾਂ ਦੀ ਵੀ ਮੌਤ ਹੋ ਗਈ।

suicide in Barnala
ਫ਼ੋਟੋ
author img

By

Published : Mar 20, 2020, 7:38 PM IST

ਬਰਨਾਲਾ: ਤਪਾ ਮੰਡੀ ਵਿੱਚ ਇੱਕ ਨੌਜਵਾਨ ਨੇ ਆਰਥਿਕ ਤੰਗੀ ਦੇ ਚੱਲਦਿਆਂ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਜਿਸ ਦੇ ਸਦਮੇ ਵਿੱਚ ਉਸ ਦੀ ਬਿਮਾਰ ਮਾਂ ਦੀ ਵੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਂ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਸੀ ਜਿਸ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਇਲਾਜ ਚਲ ਰਿਹਾ ਸੀ। ਮਾਤਾ ਦੇ ਇਲਾਜ ਲਈ ਪੈਸੇ ਨਾ ਹੋਣ ਕਰਕੇ ਨੌਜਵਾਨ ਨੇ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।

ਵੇਖੋ ਵੀਡੀਓ

ਮ੍ਰਿਤਕ ਨੌਜਵਾਨ ਦੇ ਭਰਾ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪਰਿਵਾਰ ਕਾਫ਼ੀ ਗ਼ਰੀਬ ਪਰਿਵਾਰ ਹੈ ਤੇ ਉਸ ਦੀ ਮਾਤਾ ਪਰਮਜੀਤ ਕੌਰ ਜ਼ਿਆਦਾ ਬਿਮਾਰ ਹੋਣ ਕਾਰਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 10 ਦਿਨਾਂ ਤੋਂ ਦਾਖ਼ਲ ਸੀ। ਮਾਤਾ ਦੀ ਬਿਮਾਰੀ ਦੇ ਇਲਾਜ ਲਈ ਘਰ ਵਿੱਚ ਪੈਸਿਆਂ ਦੀ ਕਮੀ ਹੈ।

ਉਸ ਨੇ ਦੱਸਿਆ ਕਿ ਛੋਟਾ ਭਰਾ 26 ਅਮਨਦੀਪ ਸਿੰਘ ਜੋ ਪਿਛਲੀ ਰਾਤ 7 ਵਜੇ ਆਪਣੀ ਮਾਤਾ ਨੂੰ ਪਟਿਆਲਾ ਵਿਖੇ ਮਿਲ ਕੇ ਵਾਪਸ ਤਪਾ ਘਰ ਪੁੱਜਾ ਸੀ ਅਤੇ ਮਾਤਾ ਦੀ ਬਿਮਾਰੀ ਦੇ ਇਲਾਜ ਲਈ ਪੈਸਿਆਂ ਦੀ ਲੋੜ ਲਈ ਘਰੋਂ ਕਹਿ ਕੇ ਪੈਸੇ ਲੈਣ ਚਲਾ ਗਿਆ। ਜਦੋਂ ਅਮਨਦੀਪ ਸਿੰਘ ਵਾਪਸ ਘਰ ਨਾ ਪੁੱਜਿਆ ਤਾਂ ਪਰਿਵਾਰਿਕ ਮੈਂਬਰਾਂ ਨੇ ਇਸ ਸਬੰਧੀ ਭਾਲ ਜਾਰੀ ਕੀਤੀ ਤਾਂ ਉਨ੍ਹਾਂ ਨੂੰ ਆਪਣੇ ਭਰਾ ਅਮਨਦੀਪ ਸਿੰਘ ਉਰਫ਼ ਰਾਜੂ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਨਜ਼ਰ ਆਈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ ਦਿੱਤੀ।

ਮ੍ਰਿਤਕ ਰਾਜੂ ਦੇ ਭਰਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ ਅਤੇ ਉਸ ਦਾ ਵਿਆਹ ਵੀ ਇੱਕ ਸਾਲ ਪਹਿਲਾਂ ਹੀ ਹੋਇਆ ਸੀ। ਪੀੜਤ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕਰਦੇ ਕਿਹਾ ਕਿ ਉਨਾਂ ਦੇ ਬਾਕੀ ਰਹਿੰਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਗੁਜ਼ਾਰਾ ਹੋ ਸਕੇ।

ਦੂਜੇ ਪਾਸੇ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਕਰਵਾਉਣ ਗਈ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਦੀ ਮਾਤਾ ਪਰਮਜੀਤ ਕੌਰ ਨੂੰ ਜਦ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਨੌਜਵਾਨ ਪੁੱਤ ਵੱਲੋਂ ਕੀਤੀ ਖੁਦਕੁਸ਼ੀ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੀ ਅਤੇ ਉਸ ਦੀ ਵੀ ਮੌਤ ਹੋ ਗਈ।

ਇਸ ਮਾਮਲੇ ਬਾਰੇ ਥਾਣਾ ਸਿਟੀ ਤਪਾ ਦੇ ਏਐਸਆਈ ਪ੍ਰਦੀਪ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਇੱਕ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਕਾਰਨ ਇਟਲੀ 'ਚ ਪਹਿਲੇ ਭਾਰਤੀ ਦੀ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.