ਮੁਜ਼ਾਹਰਾਕਾਰੀਆਂ ਨੇ ਦੱਸਿਆ ਕਿ ਕਾਰਜ ਸਾਧਕ ਅਫ਼ਸਰ ਵੱਲੋਂ ਉਨ੍ਹਾਂ ਨੂੰ ਕਿਹਾ ਜਾ ਰਿਹਾ ਹੈ ਕਿ ਜੇ ਤਨਖ਼ਾਹਾਂ ਲੈਣੀਆਂ ਹਨ ਤਾਂ ਨਗਰ ਕਾਊਂਸਲ ਦੇ ਬਕਾਇਆ ਬਿੱਲ ਵਸੂਲ ਕਰਕੇ ਲਿਆਓ ਜਦ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਮਾਫ਼ ਕੀਤੇ ਬਿੱਲਾਂ ਕਾਰਨ ਲੋਕ ਬਿੱਲ ਭਰਨ ਤੋਂ ਇਨਕਾਰ ਕਰ ਚੁੱਕੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਖਾਤੇ 'ਚ ਅਜੇ ਵੀ ਲੱਖਾਂ ਰੁਪਏ ਹਨ ਪਰ ਉਨ੍ਹਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਬਰਨਾਲਾ ਦੇ ਕਰਮਚਾਰੀਆਂ ਵੱਲੋਂ ਤਾਂ ਕਾਰਜ ਸਾਧਕ ਅਫ਼ਸਰ ਵਿਰੁੱਧ ਕਥਿਤ ਤੌਰ 'ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕਾਰਜ ਸਾਧਕ ਅਫ਼ਸਰ ਵੱਲੋਂ ਉਨ੍ਹਾਂ ਨਾਲ ਰੁੱਖਾ ਵਿਹਾਰ ਕੀਤਾ ਜਾਂਦਾ ਹੈ ਅਤੇ ਹਮੇਸ਼ਾ ਹੀ ਨਾਦਰਸ਼ਾਹੀ ਫ਼ਰਮਾਨ ਸੁਣਾਉਂਦਾ ਹੈ।
ਇਸ ਸਬੰਧੀ ਜਦੋਂ ਕਾਰਜ ਸਾਧਕ ਅਫ਼ਸਾਰ ਬਰਨਾਲਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਧਨੌਲਾ ਨਗਰ ਕਾਊਂਸਲ ਧਨੌਲਾ ਦੀ ਮਾਲੀ ਹਾਲਤ ਖ਼ਰਾਬ ਹੈ ਅਤੇ ਦੂਜੇ ਪਾਸੇ ਜੀਐੱਸਟੀ ਵਿੱਚੋਂ ਵੀ ਹਿੱਸਾ ਨਹੀਂ ਮਿਲ ਰਿਹਾ ਅਤੇ ਜਦੋਂ ਵੀ ਫੰਡ ਆਵੇਗਾ ਤਾਂ ਹਰ ਮੁਲਾਜ਼ਮ ਦੇ ਖਾਤੇ 'ਚ ਸਿੱਧੀ ਅਦਾਇਗੀ ਕੀਤੀ ਜਾਵੇਗੀ। ਦੂਜੇ ਪਾਸੇ ਉਨ੍ਹਾਂ ਆਪਣੇ 'ਤੇ ਲੱਗੇ ਪੈਸੇ ਲੈਣ ਅਤੇ ਧੱਕੇਸ਼ਾਹੀ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ।