ਬਰਨਾਲਾ:ਬਰਨਾਲਾ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਦਾ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਬਾਦਲਾ ਕਰ ਦਿੱਤਾ ਗਿਆ (dc and ssp barnala transferred)। ਜਿਸ ਤੋਂ ਬਾਅਦ ਬਰਨਾਲਾ ਵਿਚ ਦੋਵੇਂ ਨਵੇਂ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ (dc and ssp took over their charges)। ਬਰਨਾਲਾ ਵਿੱਚ ਨਵੇਂ ਆਏ ਡਿਪਟੀ ਕਮਿਸ਼ਨਰ ਹਰੀਸ਼ ਨਾਇਰ (harish nayar is new dc barnala) ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ (sandeep kumar malik is new ssp barnala) ਵੱਲੋਂ ਆਪੋ ਆਪਣਾ ਅਹੁਦਾ ਸੰਭਾਲਿਆ ਗਿਆ (new dc and ssp of barnala take charge)।
ਇਨ੍ਹਾਂ ਦੋਵਾਂ ਅਧਿਕਾਰੀਆਂ ਦਾ ਬਰਨਾਲਾ ਜ਼ਿਲ੍ਹੇ ਵਿਚ ਪਹੁੰਚਣ ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ (administrative reshuffle after change of govt)ਵੱਲੋਂ ਸ਼ਾਨਦਾਰ ਸਵਾਗਤ ਅਤੇ ਗਾਰਡ ਆਫ ਆਨਰ ਦਿੱਤਾ ਗਿਆ। ਨਵੇਂ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਐੱਸ.ਪੀ ਵਜੋਂ ਤਾਇਨਾਤ ਸਨ। ਸ੍ਰੀ ਮਲਿਕ ਮੂਲ ਰੂਪ ਵਿਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਦੇ ਬਾਕੀ ਪਰਿਵਾਰਿਕ ਮੈਂਬਰ ਭਾਰਤੀ ਫੌਜ ’ਚ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾਅ ਰਹੇ ਹਨ।
ਇਸ ਮੌਕੇ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਪੁਲਿਸ ਦੀ ਤਰਫੋਂ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਵਾਇਆ। ਇਸ ਮੌਕੇ ਐੱਸ.ਪੀ (ਐਚ) ਸ੍ਰੀ ਕੁਲਦੀਪ ਸਿੰਘ ਸੋਹੀ, ਐੱਸ.ਪੀ (ਪੀ.ਬੀ.ਆਈ) ਸ਼੍ਰੀਮਤੀ ਹਰਵੰਤ ਕੌਰ ਅਤੇ ਹੋਰ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ।
ਉਥੇ ਹੀ 2009 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਹਰੀਸ਼ ਨਾਇਰ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਨੇ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਆਖਿਆ ਕਿ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ ਅਤੇ ਜ਼ਿਲੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧ ਸੁਖਾਵੇਂ ਯਕੀਨੀ ਬਣਾਏ ਜਾਣਗੇ ਤਾਂ ਜੋ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਦੱਸਣਯੋਗ ਹੈ ਕਿ 2009 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਹਰੀਸ਼ ਨਾਇਰ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਮੋਗਾ ਵਜੋਂ ਤਾਇਨਾਤ ਸਨ। ਉਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ, ਖੇਤੀਬਾੜੀ, ਪੰਜਾਬ ਸਰਕਾਰ ਸਮੇਤ ਵੱਖ ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਨੂੰ ਪੁਲੀਸ ਵੱਲੋਂ ਗਾਰਡ ਆਫ ਆਨਰ ਦੇਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬੱਤਰਾ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ, ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸਪੀ ਕੁਲਦੀਪ ਸਿੰਘ ਸੋਹੀ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ:ਪੰਜਾਬ 'ਚ ਮਾਈਨਿੰਗ ਬੰਦ ਹੋਣ ਤੋਂ ਬਾਅਦ ਹਜ਼ਾਰਾਂ ਲੋਕ ਹੋਏ ਬੇਰੁਜ਼ਗਾਰ, ਰੇਤੇੇ ਦੀਆਂ ਵਧੀਆਂ ਕੀਮਤਾਂ