ETV Bharat / state

ਨਵ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ, ਸਹੁਰਾ ਪਰਿਵਾਰ 'ਤੇ ਮਾਮਲਾ ਦਰਜ - ਸਹੁਰਾ ਪਰਿਵਾਰ

ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਵਿਖੇ ਇਕ ਨਵ ਵਿਆਹੁਤਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਲੜਕੀ ਦੇ ਪੇਕਾ ਪਰਿਵਾਰ ਵੱਲੋਂ ਉਸ ਦੇ ਸਹੁਰਿਆਂ 'ਤੇ ਕਤਲ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸਹੁਰਾ ਪਰਿਵਾਰ ਉੱਤੇ ਮਾਮਲਾ ਦਰਜ ਕਰ ਕੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਤਸਵੀਰ
ਤਸਵੀਰ
author img

By

Published : Dec 8, 2020, 8:30 PM IST

ਬਰਨਾਲਾ: ਜ਼ਿਲ੍ਹੇ ਦੇ ਪਿੰਡ ਸੰਘੇੜਾ ਵਿਖੇ ਇੱਕ ਨਵ ਵਿਆਹੁਤਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕਾਂ ਦਾ ਮਾਰਚ ਮਹੀਨੇ 'ਚ ਹੀ ਵਿਆਹ ਹੋਇਆ ਸੀ। ਮ੍ਰਿਤਕ ਲੜਕੀ ਦੇ ਪੇਕਾ ਪਰਿਵਾਰ ਵੱਲੋਂ ਉਸ ਦੇ ਸਹੁਰਿਆਂ 'ਤੇ ਕਤਲ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਉਸ ਦਾ ਸਹੁਰਾ ਪਰਿਵਾਰ ਪਹਿਲੇ ਦਿਨ ਤੋਂ ਹੀ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਦੇ ਚੱਦਿਆਂ ਧੱਕੇ ਨਾਲ ਜ਼ਹਿਰੀਲੀ ਚੀਜ਼ ਖੁਆ ਕੇ ਉਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਵੱਲੋਂ ਪੇਕਾ ਪਰਿਵਾਰ ਦੇ ਬਿਆਨ 'ਤੇ ਸਹੁਰਿਆਂ ਵਿਰੁੱਧ ਪਰਚਾ ਦਰਜ ਕਰਦਿਆਂ ਮਾਮਲੇ ਦੀ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ।

ਵੇਖੋ ਵਿਡੀਉ

ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਦੇ ਪੇਕਾ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਸੰਘੇੜਾ ਵਿਖੇ ਹੋਇਆ ਸੀ। ਵਿਆਹ ਸਮੇਂ ਤੋਂ ਲੈ ਕੇ ਸਹੁਰਾ ਪਰਿਵਾਰ ਅਤੇ ਉਸ ਦਾ ਪਤੀ ਲੜਕੀ ਦੇ ਪਤਲੇ ਹੋਣ ਅਤੇ ਉਸ ਨੂੰ ਪਸੰਦ ਨਾ ਕਰਨ ਦੀ ਗੱਲ ਕਹਿ ਕੇ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ। ਮ੍ਰਿਤਕ ਲੜਕੀ ਕੁਝ ਸਮਾਂ ਪਹਿਲਾਂ ਗਰਭਵਤੀ ਵੀ ਹੋਈ ਸੀ, ਜਿਸਦਾ ਧੱਕੇ ਨਾਲ ਗਰਭਪਾਤ ਕਰਵਾ ਦਿੱਤਾ ਗਿਆ।

ਐਤਵਾਰ ਦੀ ਰਾਤ ਸਹੁਰਾ ਪਰਿਵਾਰ ਦਾ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਉਨ੍ਹਾਂ ਦੀ ਲੜਕੀ ਬਿਮਾਰ ਹੈ। ਜਦੋਂ ਉਹ ਲੜਕੀ ਕੋਲ ਗਏ ਤਾਂ ਮ੍ਰਿਤਕਾਂ ਨੇ ਦੱਸਿਆ ਕਿ ਉਸਦੇ ਸਹੁਰਾ ਪਰਿਵਾਰ ਵੱਲੋਂ ਧੱਕੇ ਨਾਲ ਉਸ ਨੂੰ ਜ਼ਹਿਰੀਲੀ ਚੀਜ਼ ਖੁਆਈ ਗਈ ਹੈ। ਜਿਸ ਤੋਂ ਬਾਅਦ ਜਦੋਂ ਉਸ ਨੂੰ ਸਰਕਾਰੀ ਹਸਪਤਾਲ ਲਿਆਉਂਦਾ ਗਿਆ ਤਾਂ ਰਸਤੇ 'ਚ ਉਸ ਦੀ ਮੌਤ ਹੋ ਗਈ।

ਉਨ੍ਹਾਂ ਕਥਿਤ ਤੌਰ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਲੜਕੀ ਦਾ ਸਹੁਰਾ ਪਰਿਵਾਰ ਵੱਲੋਂ ਮਿਲ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕਾ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਕਤਲ ਦਾ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਉਧਰ ਇਸ ਸੰਬੰਧੀ ਥਾਣਾ ਸਿਟੀ ਬਰਨਾਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਸੰਘੇੜਾ ਵਿਚ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਪੇਕਾ ਪਰਿਵਾਰ ਵੱਲੋਂ ਸਹੁਰਿਆਂ 'ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਪੁਲਸ ਵੱਲੋਂ ਮ੍ਰਿਤਕਾ ਦੇ ਪਤੀ ਸਮੇਤ ਸਹੁਰਾ ਪਰਿਵਾਰ ਵਿਰੁੱਧ ਪਰਚਾ ਦਰਜ ਕਰ ਕੇ ਅਗਲੀ ਜਾਂਚ ਆਰੰਭ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.