ETV Bharat / state

Jalandhar By-Election : ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਦਾ ਐਲਾਨ - ਆਪ ਸਰਕਾਰ

ਸਿਹਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਫੈਸਲਾ ਨਾ ਲੈਣ ਤੋਂ ਅੱਕੇ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਕਰਦਿਆਂ ਜਲੰਧਰ ਦੇ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਦੱਸਣ ਦਾ ਫੈਸਲਾ ਲਿਆ ਗਿਆ ਹੈ।

NHM employees announce poll open rally against state government
ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਦਾ ਐਲਾਨ
author img

By

Published : Apr 19, 2023, 2:25 PM IST

ਬਰਨਾਲਾ : ਸੂਬਾ ਸਰਕਾਰ ਵੱਲੋਂ ਕੱਚੇ ਸਿਹਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਫੈਸਲਾ ਨਾ ਲੈਣ ਤੋਂ ਅੱਕੇ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਕਰਦਿਆਂ ਜਲੰਧਰ ਦੇ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਦੱਸਣ ਦਾ ਫੈਸਲਾ ਲਿਆ ਗਿਆ ਹੈ। ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸਮੂਹ ਕੱਚੇ ਸਿਹਤ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜਲੰਧਰ ਜਾਣਗੇ ਤੇ ਉੱਥੇ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਕਰਨ ਉਪਰੰਤ ਜਲੰਧਰ ਦੇ ਲੋਕਾਂ ਵਿੱਚ 50 ਹਜ਼ਾਰ ਪੈਂਫਲਿਟ ਵੰਡਣਗੇ। ਕੱਚੇ ਕਾਮਿਆਂ ਨੇ ਫੈਸਲਾ ਕੀਤਾ ਹੈ ਕਿ ਉਹ ਜਲੰਧਰ ਦੇ ਲੋਕਾਂ ਨੂੰ ਪੈਂਫਲਿਟ ਰਾਹੀਂ ਦੱਸਣਗੇ ਕਿ ਇਸ ਸਰਕਾਰ ਨੇ ਸਿਹਤ ਵਿਭਾਗ ਵਿੱਚ ਅਜੇ ਤੱਕ ਇੱਕ ਮੁਲਾਜ਼ਮ ਪੱਕਾ ਨਹੀਂ ਕੀਤਾ ਹੈ ਤੇ ‘ਬਦਲਾਅ’ ਦੀ ਗੱਲ ਕਰਨ ਵਾਲੀ ਇਸ ਸਰਕਾਰ ਵਿੱਚ ਵੀ ਮੁਲਾਜ਼ਮ ਨਿਗੁਣੀਆਂ ਤਣਖਾਹਾਂ ਤਹਿਤ ਨੌਕਰੀ ਕਰ ਰਹੇ ਹਨ।

ਸਿਹਤ ਮੁਲਾਜ਼ਮਾਂ ਦੀ 15 ਸਾਲਾਂ ਤੋਂ ਹੋ ਰਹੀ ਆਰਥਿਕ ਲੁੱਟ : ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨਐਚਐਮ ਇੰਪਲਾਈਜ਼ ਯੂਨੀਅਨ ਦੇ ਆਗੂ ਕਮਲਜੀਤ ਪੱਤੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਬਣਨ 'ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਸਰਕਾਰ ਬਣਿਆ ਇੱਕ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਜਾਣ ਦੇ ਬਾਵਜੂਦ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਐਨਐਚਐਮ ਮੁਲਾਜ਼ਮ ਆਪਣੀ ਅਸਾਮੀ ਦੇ ਹਿਸਾਬ ਨਾਲ ਯੋਗਤਾ ਪੂਰੀ ਕਰਦੇ ਹਨ ਤੇ ਐਨਐਚਐਮ ਦੀਆਂ ਭਰਤੀਆਂ ਯੋਗ ਪ੍ਰਕਿਰਿਆ ਰਾਹੀਂ ਹੋਈਆਂ ਹਨ, ਪਰ ਫਿਰ ਵੀ ਕੱਚੇ ਸਿਹਤ ਮੁਲਾਜ਼ਮਾਂ ਦੀ ਠੇਕਾ ਪ੍ਰਥਾ ਤਹਿਤ ਪਿਛਲੇ 15 ਸਾਲਾਂ ਤੋਂ ਆਰਥਿਕ, ਮਾਨਸਿਕ ਲੁੱਟ ਕੀਤੀ ਜਾ ਰਹੀ ਹੈ।

ਵਾਅਦਿਆਂ ਤੋਂ ਭੱਜੀ ਪੰਜਾਬ ਸਰਕਾਰ : ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਚੁੱਕੀ ਹੈ । ਇਹ ਸਰਕਾਰ ਸਿਰਫ ਇਸ਼ਤਿਹਾਰਾਂ ਦੀ ਸਰਕਾਰ ਬਣ ਚੁੱਕੀ ਹੈ, ਜੋ ਇਸ਼ਤਿਹਾਰਾਂ ਰਾਹੀਂ ਕੱਚੇ ਕਾਮੇ ਪੱਕੇ ਕਰਨ ਦਾ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਹਕੀਕਤ ਵਿੱਚ ਕੱਚੇ ਕਾਮੇ ਅੱਜ ਵੀ ਸਰਕਾਰ ਦੇ ਸ਼ੋਸ਼ਨ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਨਿਗੂਣੀਆਂ ਤਣਖਾਹਾਂ ਨਾਲ ਜਿੰਦਗੀ ਬਸਰ ਕਰਨਾ ਬਹੁਤ ਔਖਾ ਹੈ ਪਰ ਆਮ ਆਦਮੀ ਦੀ ਗੱਲ ਕਰਨ ਵਾਲੀ ਇਹ ਸਰਕਾਰ ਕੱਚੇ ਮੁਲਾਜ਼ਮਾਂ ਵੱਲ ਧਿਆਨ ਨਹੀਂ ਦੇ ਰਹੀ ਹੈ।

ਇਹ ਵੀ ਪੜ੍ਹੋ : Amritpal Singh ਦੇ ਸਾਥੀਆਂ ਦਾ ਪਰਿਵਾਰ ਨਹੀਂ ਜਾਵੇਗਾ ਡਿਬਰੂਗੜ੍ਹ; ਇਜਾਜ਼ਤ ਮਿਲਣ ਦੇ ਬਾਵਜੂਦ ਕੀਤਾ ਇਨਕਾਰ, ਜਾਣੋ ਕਾਰਨ

ਸਰਕਾਰ ਦਾ ਮੰਤਵ ਨਿੱਜੀਕਰਨ ਨੂੰ ਉਤਸ਼ਾਹਿਤ ਕਰਨਾ : ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਸਰਕਾਰੀ ਹਸਪਤਾਲਾਂ ਨੂੰ ਤਬਾਹ ਕਰ ਕੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨਾ ਹੈ ਇਸੇ ਕਰ ਕੇ ਸਰਕਾਰ ਸਰਕਾਰੀ ਹਸਪਤਾਲਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਸਿਹਤ ਢਾਂਚਾ ਬਰਕਰਾਰ ਰੱਖਣਾ ਹੈ ਤਾਂ ਕੱਚੇ ਸਿਹਤ ਮੁਲਾਜ਼ਮਾਂ ਨੂੰ ਪੱਕਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਿਹਤ ਮੁਲਾਜ਼ਮ ਸਿਹਤ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਲੋਕਾਂ ਨੂੰ ਸਰਕਾਰ ਦੀ ਮਨਸ਼ਾ ਸਮਝਣੀ ਚਾਹੀਦੀ ਹੈ ਕਿ ਇਹ ਸਰਕਾਰ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਨ ਲਈ ਰਵਾਇਤੀ ਪਾਰਟੀਆਂ ਤੋਂ ਵੀ ਦੋ ਕਦਮ ਅੱਗੇ ਚੱਲ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਿਹਤ ਵਿਭਾਗ ਦੇ ਕੱਚੇ ਕਾਮੇ ਪੱਕੇ ਨਾ ਕੀਤੇ ਗਏ ਤੇ ਹਰਿਆਣਾ ਦੀ ਤਰਜ਼ ‘ਤੇ ਬਣਦੀਆਂ ਸਹੂਲਤਾਂ ਨਾ ਦਿੱਤੀਆਂ ਗਈਆਂ ਤਾਂ ਉਹ ਪਰਿਵਾਰਾਂ ਸਮੇਤ ਜਲੰਧਰ ਚੋਣ ਦੌਰਾਨ ਸਰਕਾਰ ਦਾ ਭਾਂਡਾ ਭੰਨਣ ਲਈ ਜਾਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.