ਬਰਨਾਲਾ: ਐਨਐਚਐਮ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਉੱਤੇ ਚੋਣ ਵਾਅਦਿਆਂ ਤੋਂ ਭੱਜਣ ਦਾ ਇਲਜ਼ਾਮ ਲਗਾਉਂਦਿਆਂ ਸੋਮਵਾਰ ਨੂੰ ਦੋ ਘੰਟਿਆਂ ਲਈ ਕੰਮ ਛੱਡ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਸਿਹਤ ਹੈ। ਸਿਹਤ ਕਾਮਿਆਂ ਦਾ ਕਹਿਣਾ ਹੈ ਕਿ ਸਰਕਾਰ ਖ਼ਿਲਾਫ਼ ਪੱਕੇ ਕਰਨ ਦੀ ਮੰਗ ਨੂੰ ਲੈਕੇ ਅਰਥੀ ਫੂਕ ਪ੍ਰਦਰਸ਼ਨ (Demonstration against Punjab Govt) ਕੀਤਾ ਜਾਵੇਗਾ।
ਸਿਹਤ ਕਾਮਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੋਰੋਨਾ ਕਾਲ ਵਿੱਚ ਜਾਨ ਨੂੰ ਖਤਰੇ ਵਿੱਚ ਪਾਕੇ ਲੋਕਾਂ ਲਈ ਸੰਘਰਸ਼ ਕੀਤਾ ਸੀ ਅਤੇ ਉਨ੍ਹਾਂ ਨੂੰ ਕੋਰੋਨਾ ਵਾਰੀਅਰ (Corona Warrior) ਦਾ ਖ਼ਿਤਾਬ ਦੇਣ ਵਾਲੀ ਸਰਕਾਰ ਹੁਣ ਆਪਣਾ ਫਰਜ਼ ਨਿਭਆਉਣ ਤੋਂ ਪਿਛਾਂਹ ਹੱਟ ਰਹੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਸਮੇਂ ਦੀਆਂ ਸਰਕਾਰਾਂ ਨੇ ਵਾਅਦੇ ਕੀਤੇ ਪਰ ਨੇਪਰੇ ਨਹੀਂ ਚਾੜੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵੀ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ।
ਸਿਹਤ ਕਾਮਿਆਂ ਨੇ ਆਪਣੀ ਆਵਾਜ਼ ਬੁਲੰਦ ਕਰਨ ਲਈ ਸਿਲਵ ਸਰਜ਼ਨ ਡਾਕਟਰ ਜਸਵੀਰ ਸਿੰਘ ਔਲਖ਼ ਦੇ ਹੱਥ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ। ਸਿਹਤ ਕਾਮਿਆਂ ਦਾ ਕਹਿਣਾ ਹੈ ਕਿ ਉਹ ਪਿਛਲੇ 10 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ਉੱਤੇ ਕੰਮ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੇ ਸੰਘਰਸ਼ ਦਾ ਕਦੇ ਵੀ ਮੁੱਲ ਨਹੀਂ ਮੋੜਿਆ ਗਿਆ ਅਤੇ ਨਾ ਹੀ ਕਦੇ ਉਨ੍ਹਾਂ ਨੂੰ ਬਣਦਾ ਹੱਕ ਮਿਲਿਆ ।
ਇਹ ਵੀ ਪੜ੍ਹੋ:ਮਹਿੰਗੀ ਰੇਤ ਦੇ ਚੱਲਦਿਆਂ ਮਜ਼ਦੂਰਾਂ ਦੀ ਸਰਕਾਰ ਨੂੰ ਅਪੀਲ
NHM ਮੁਲਾਜ਼ਮਾਂ ( NHM employees) ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।