ਬਰਨਾਲਾ: ਪੰਜਾਬ ਦੇ ਸਰਕਾਰੀ ਹਸਪਤਾਲਾਂ (Government hospitals) ਅਤੇ ਹੋਰ ਸਿਹਤ ਕੇਂਦਰਾਂ ਵਿੱਚ ਕੰਮ ਕਰ ਰਹੇ ਐਨਐਚਐਮ ਕਰਮਚਾਰੀਆਂ ਵੱਲੋਂ ਬਰਨਾਲਾ (Barnala) ਸ਼ਹਿਰ ਵਿੱਚ ਪੰਜਾਬ ਸਰਕਾਰ (Government of Punjab) ਵਿਰੁੱਧ ਪ੍ਰਦਰਸ਼ਨ ਕਰਦਿਆਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਿਹਤ ਵਿਭਾਗ ਵਿੱਚ ਕੱਚੇ ਕਾਮਿਆਂ ਦੇ ਤੌਰ ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਕੋਰੋਨਾ ਕਾਲ ਦੌਰਾਨ ਵੀ ਉਹਨਾਂ ਨੇ ਅੱਗੇ ਹੋ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਪ੍ਰੰਤੂ ਹੁਣ ਪੰਜਾਬ ਸਰਕਾਰ ਵਲੋਂ ਪੰਜਾਬ ਦਾ 36 ਹਜ਼ਾਰ ਕਰਮਚਾਰੀ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚੋਂ ਉਹਨਾਂ ਨੂੰ ਬਾਹਰ ਰੱਖਿਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਰੈਗੂਲਰ ਕਰਨ ਲਈ 10 ਸਾਲ ਦੀ ਸ਼ਰਤ ਲਗਾਈ ਗਈ ਹੈ। ਜਦਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਹਨਾਂ ਨੂੰ ਸਰਕਾਰ ਵੱਲੋਂ ਅਣਦੇਖਿਆ ਕੀਤਾ ਗਿਆ ਹੈ। ਜਿਸ ਕਰਕੇ ਉਹ ਪਿਛਲੇ ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਹਨ। ਇਸੇ ਸਿਲਸਿਲੇ ਤਹਿਤ ਹੀ ਉਹਨਾਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਸਾੜ ਕੇ ਪ੍ਰਦਰਸ਼ਨ ਕੀਤਾ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਉਹਨਾਂ ਨੂੰ ਰੈਗੂਲਰ ਨਾ ਕੀਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜੋ:ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ