ਬਰਨਾਲਾ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਰਾਹਤ ਦੀ ਖ਼ਬਰ ਹੈ। ਕਿਉਂਕਿ ਬਰਨਾਲਾ ਵਿੱਚ ਜੋ ਤਿੰਨ 3 ਮਰੀਜ਼ ਸ਼ੱਕੀ ਪਾਏ ਗਏ ਸਨ, ਉਨ੍ਹਾਂ ਦੇ ਜਾਂਚ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਉੱਥੇ ਹੀ ਇੱਕ ਹੋਰ ਸ਼ੱਕੀ ਲੜਕੀ ਦੀ ਰਿਪੋਰਟ ਜਾਂਚ ਲਈ ਭੇਜੀ ਗਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਸਾਂਝੀ ਕੀਤੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜਿਨ੍ਹਾਂ ਸ਼ੱਕੀ ਮਰੀਜ਼ਾ ਦੇ ਨਮੂਨੇ ਟੈਸਟ ਜਾਂਚ ਲਈ ਭੇਜੇ ਗਏ ਸਨ। ਉਨ੍ਹਾਂ ਦੀ ਅੱਜ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਜੋ ਬਰਨਾਲਾ ਨਿਵਾਸੀਆਂ ਲਈ ਇੱਕ ਚੰਗੀ ਖ਼ਬਰ ਹੈ।
ਡਾ.ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਵਿਖੇ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼ ਦਾਖਲ ਕੀਤੇ ਗਏ ਸਨ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਪਟਿਆਲਾ ਭੇਜੇ ਗਏ ਸਨ ਅਤੇ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਤਿੰਨੋਂ ਮਰੀਜ਼ ਠੀਕ ਸਨ। ਹੁਣ ਬਰਨਾਲਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਸ਼ੱਕੀ ਮਰੀਜ਼ ਨਹੀਂ ਹੈ, ਜਦੋਂਕਿ ਉਨ੍ਹਾਂ ਕਿਹਾ ਕਿ ਅੱਜ ਇਕ ਲੜਕੀ ਨੂੰ ਇੱਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਇਸ ਲੜਕੀ ਵਿੱਚ ਕੋਰੋਨਾ ਵਾਇਰਸ ਦੇ ਕੁਝ ਲੱਛਣਾਂ ਕਾਰਨ ਲੜਕੀ ਨੂੰ ਇੱਕ ਵਿਸ਼ੇਸ਼ ਵਾਰਡ ਵਿਚ ਰੱਖਿਆ ਗਿਆ।
ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਲੋਕ ਕਿਸੇ ਵੀ ਅਫ਼ਵਾਹਾਂ 'ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਜੇ ਕਿਸੇ ਨੂੰ ਕੋਰੋਨਾ ਵਾਇਰਸ ਬਾਰੇ ਕੋਈ ਸ਼ੱਕ ਹੈ ਤਾਂ ਤੁਰੰਤ ਸਿਹਤ ਵਿਭਾਗ ਤੋਂ ਜਾਣਕਾਰੀ ਅਤੇ ਮਦਦ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਭਲਕੇ 22 ਤਰੀਕ ਨੂੰ ਆਪਣੇ ਘਰਾਂ ਵਿੱਚ ਰਹੇ ਤਾਂ ਇਹ ਕੋਰੋਨਾ ਵਾਇਰਸ ਨਾਲ ਨਜਿੱਠਣ ਵਿੱਚ ਮੱਦਦਗਾਰ ਹੋਵੇਗਾ।