ਬਰਨਾਲਾ: ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਭਰ ਵਿੱਚ ਲਗਾਤਾਰ ਕਰਫਿਊ ਜਾਰੀ ਹੈ ਅਤੇ ਇਸ ਦੌਰਾਨ ਲੋਕਾਂ ਨੂੰ ਲਗਾਤਾਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬਰਨਾਲਾ ਪ੍ਰਸ਼ਾਸਨ ਨੇ ਕੁੱਝ ਸਮੇਂ ਲਈ ਬਾਜ਼ਾਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ।
ਪਰ ਢਿੱਲ ਦੇ ਬਾਵਜੂਦ ਲੋਕਾਂ ਅਤੇ ਦੁਕਾਨਦਾਰਾਂ ਨੂੰ ਸਮੱਸਿਆਵਾਂ ਝੱਲਣੀਆਂ ਪੈ ਰਹੀਆਂ ਹਨ ਕਿਉਂਕਿ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਹਨਾ ਦੀ ਐਂਟਰੀ 'ਤੇ ਪਾਬੰਦੀ ਲਗਾਈ ਗਈ ਹੈ। ਇਸ ਫੈਸਲੇ ਵਿਰੁੱਧ ਬਰਨਾਲਾ ਦੇ ਸੀਨੀਅਰ ਵਕੀਲ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖ਼ਾਲਸਾ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਬਰਨਾਲਾ ਦੇ ਤਿੰਨੇ ਬਾਜ਼ਾਰਾਂ ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ ਅਤੇ ਹੰਡਿਆਇਆ ਬਾਜ਼ਾਰ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਹਨ ਦੇ ਆਉਣ 'ਤੇ ਪਾਬੰਦੀ ਲਗਾਈ ਗਈ ਹੈ ਜਿਸ ਕਾਰਨ ਬਾਜ਼ਾਰ ਬਿਲਕੁਲ ਸੁੰਨੇ ਹਨ ਅਤੇ ਦੁਕਾਨਦਾਰ ਵਿਹਲੇ ਬੈਠੇ ਦਿਖਾਈ ਦੇ ਰਹੇ ਹਨ।
ਦੋ ਪਹੀਆ ਵਾਹਨ ਸਕੂਟਰ, ਮੋਟਰਸਾਈਕਲ ਅਤੇ ਸਾਈਕਲ ਨੂੰ ਵੀ ਬਾਜ਼ਾਰਾਂ ਵਿੱਚ ਨਹੀਂ ਆਉਣ ਦਿੱਤਾ ਜਾ ਰਿਹਾ। ਗ੍ਰਾਹਕ ਦੋ ਤਿੰਨ ਕਿਲੋਮੀਟਰ ਪੈਦਲ ਚੱਲਕੇ ਬਾਜ਼ਾਰਾਂ ਵਿੱਚ ਆ ਰਹੇ ਹਨ ਅਤੇ ਵਾਪਸੀ ਮੌਕੇ ਉਨ੍ਹਾਂ ਨੂੰ ਭਾਰੀ ਸਾਮਾਨ ਸਿਰ 'ਤੇ ਰੱਖ ਕੇ ਲਿਜਾਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੇ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਹੋਇਆ ਹੈ।
ਬਰਨਾਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਕੋਲ ਇਸ ਤਰ੍ਹਾਂ ਦੇ ਅਧਿਕਾਰ ਅਧਿਕਾਰ ਅਤੇ ਲੋਕ ਮਾਰੂ ਨੀਤੀ ਕਾਰਨ ਇਸ ਨੂੰ ਬਦਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਜ਼ਾਰਾਂ ਦੇ ਵਿੱਚ ਵਾਹਨਾ ਦੇ ਐਓਮ ਦੀ ਇਜਾਜ਼ਤ ਨਾ ਦਿੱਤੀ ਤਾਂ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।