ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਆਮ ਜਨਤਾ ਵੱਲੋਂ ਸਹਿਯੋਗ ਨਾ ਦਿੱਤੇ ਜਾਣ ਕਾਰਨ ਬਰਨਾਲਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਬਰਨਾਲਾ ਵਿੱਚ ਦੁੱਧ, ਦਵਾਈਆਂ, ਸ਼ਬਜ਼ੀਆਂ ਅਤੇ ਰਾਸ਼ਨ ਵਰਗੀਆਂ ਜਰੂਰੀ ਸਹੂਲਤਾਂ ਦੀ ਸਪਲਾਈ ਡੋਰ ਟੂ ਡੋਰ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ-ਘਰ ਸਮਾਨ ਸਪਲਾਈ ਕਰਨ ਵਾਲਿਆਂ ਦੇ ਵਿਸ਼ੇਸ਼ ਪਾਸ ਬਣਾਏ ਗਏ ਹਨ ਅਤੇ ਉਹਨਾਂ ਨੂੰ ਮਾਸਕ, ਸੈਨੀਟਾਈਜਰ, ਗਲਵਜ਼ ਆਦਿ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਭਾਂਵੇਂ ਉਲੰਘਣਾ ਕਰਨ ਵਾਲੇ ਕਿਸੇ ਵਿਅਕਤੀ 'ਤੇ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ ਪਰ ਇਸ ਦੇ ਬਾਵਜੂਦ ਸਖ਼ਤੀ ਜਾਰੀ ਹੈ।
ਇਹ ਵੀ ਪੜ੍ਹੋ: ਕੋਵਿਡ-19: ਕਰਫ਼ਿਊ ਦੌਰਾਨ ਘਰ-ਘਰ ਪਹੁੰਚਾਈਆਂ ਜਾ ਰਹੀਆਂ ਜ਼ਰੂਰੀ ਵਸਤਾਂ
ਦੱਸ ਦਈਏ ਕਿ ਬਜ਼ਾਰ, ਦੁਕਾਨਾਂ ਪੂਰੀ ਤਰ੍ਹਾਂ ਬੰਦ ਹਨ। ਪੁਲਿਸ ਵੱਲੋਂ ਵਾਰ-ਵਾਰ ਸਪੀਕਰਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਘਰ ਬੈਠਣ ਦੀ ਅਪੀਲ ਕੀਤੀ ਜਾ ਰਹੀ ਹੈ।