ਬਰਨਾਲਾ: ਬਰਨਾਲਾ ਵਿਖੇ ਏਡੀਸੀ(ADC) ਨੇ ਚੈਕਿੰਗ ਦੌਰਾਨ ਸਮੇਂ ਸਿਰ ਹਾਜ਼ਰ ਨਾ ਹੋਣ ਵਾਲੇ ਕਰਮਚਾਰੀਆਂ ਨੂੰ ਨੋਟਿਸ ਕਰ ਦਿੱਤੇ। ਬਰਨਾਲਾ(BARNALA) ਦੇ ਵਧੀਕ ਡਿਪਟੀ ਕਮਿਸ਼ਨਰ(DUPTY COMMISSIONER) (ਜਨਰਲ) - ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ ਵੱਲੋ ਅੱਜ ਸਵੇਰ 9 ਵਜੇ ਨਗਰ ਕੌਂਸਲ ਬਰਨਾਲਾ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ 15 ਦੇ ਕਰੀਬ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਏਡੀਸੀ ਬੈਂਬੀ ਨੇ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਮੇਂ ਸਿਰ ਦਫ਼ਤਰ ਪਹੁੰਚਣਾ ਯਕੀਨੀ ਬਣਾਇਆ ਜਾਵੇ।
ਨਗਰ ਕੌਂਸਲ ਬਰਨਾਲਾ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨ ਅਤੇ ਉਨ੍ਹਾਂ ਨਾਲ ਚੰਗਾ ਵਰਤਾਰਾ ਕਰਨ।
ਸ੍ਰੀ ਬੈਂਬੀ ਨੇ ਬਿਲਡਿੰਗ ਬ੍ਰਾਂਚ ਨੂੰ ਵਿਸ਼ੇਸ਼ ਹਦਾਇਤ ਕੀਤੀ ਕਿ ਆਨਲਾਈਨ ਪੈਂਡਿੰਗ ਪਏ ਨਕਸ਼ੇ ਤੁਰੰਤ ਪਾਸ ਕੀਤੇ ਜਾਣ, ਤਾਂ ਜੋ ਜਨਤਾ ਨੂੰ ਆਪਣੀਆਂ ਇਮਾਰਤਾਂ ਦੀ ਉਸਾਰੀ ਲਈ ਖੱਜਲ ਖੁਆਰ ਨਾ ਹੋਣਾ ਪਵੇ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਅਫ਼ਸਰ ਨਗਰ ਕੌਂਸਲ ਬਰਨਾਲਾ ਸ੍ਰੀ ਮੋਹਿਤ ਸ਼ਰਮਾ ਵੀ ਹਾਜ਼ਰ ਸਨ।