ਬਰਨਾਲਾ: 30 ਜਥੇਬੰਦੀਆਂ 'ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਧਰਨਾ ਲਾਇਆ। ਅੱਜ 259ਵੇਂ ਦਿਨ ਵੀ ਪੂਰੇ ਜੋਸ਼ ਉੱਤੇ ਉਤਸ਼ਾਹ ਨਾਲ ਜਾਰੀ ਰਿਹਾ।
ਅੱਜ ਕੈਨੇਡਾ ਨਿਵਾਸੀ ਹਰਦੀਪ ਸਿੰਘ ਪੁੱਤਰ ਸ਼ਾਮ ਸਿੰਘ ਸਾਬਕਾ ਨਿਵਾਸੀ ਸੰਧੂ ਪੱਤੀ ਬਰਨਾਲਾ ਨੇ ਆਪਣੇ ਨਜਦੀਕੀ ਤੀਰਥ ਸਿੰਘ ਰਾਹੀਂ ਕਿਸਾਨ ਧਰਨੇ ਲਈ 75000 ਰੁਪਏ ਦੀ ਆਰਥਿਕ ਸਹਾਇਤਾ ਭੇਜੀ। ਸੰਚਾਲਨ ਕਮੇਟੀ ਨੇ ਹਰਦੀਪ ਸਿੰਘ ਦਾ ਬਹੁਤ ਬਹੁਤ ਧੰਨਵਾਦ ਕੀਤਾ।
ਕਿਸਾਨ ਆਗੂ ਬਲਵੰਤ ਸਿੰਘ ਉਪਰੀ ਨੇ ਕਿਹਾ ਕਿ 26 ਜੂਨ,1975 ਨੂੰ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਲਾਗੂ ਕਰਕੇ ਭਾਰਤੀ ਨਾਗਰਿਕਾਂ ਦੇ ਸਾਰੇ ਬੁਨਿਆਦੀ ਅਧਿਕਾਰ ਮਨਸੂਖ ਕਰ ਰਾਤੋ ਰਾਤ ਹਜ਼ਾਰਾਂ ਸਿਆਸੀ ਤੇ ਜਮਹੂਰੀ ਕਾਰਕੁੰਨ ਜੇਲ੍ਹਾਂ ਵਿੱਚ ਬੰਦ ਕਰ ਦਿੱਤੇ। 3 ਕਾਲੇ ਖੇਤੀ ਕਾਨੂੰਨ ਨੂੰ ਵੀ ਐਮਰਜੈਂਸੀ ਤੋਂ ਘੱਟ ਖਤਰਨਾਕ ਨਹੀਂ ਜਿੰਨਾ ਕਾਰਨ ਕਿਸਾਨਾਂ ਦੀ ਹੋਂਦ ਤੱਕ ਖਤਰੇ ਵਿੱਚ ਪੈ ਗਈ ਹੈ। 26 ਜੂਨ ਨੂੰ ਦਿੱਲੀ ਕਿਸਾਨ ਮੋਰਚੇ ਦੇ ਸੱਤ ਮਹੀਨੇ ਵੀ ਪੂਰੇ ਹੋ ਰਹੇ ਹਨ।
ਇਹ ਵੀ ਪੜ੍ਹੋ:ਗ਼ਰੀਬਾਂ ਲਈ ਸਰਕਾਰ ਨੇ ਭੇਜੀ ਘਟੀਆ ਕਣਕ, ਲੋਕਾਂ ਨੇ ਜ਼ਾਹਰ ਕੀਤਾ ਰੋਸ
ਸੰਯੁਕਤ ਕਿਸਾਨ ਮੋਰਚੇ ਨੇ ਇਸ ਦਿਨ ਨੂੰ 'ਖੇਤੀ ਬਚਾਉ-ਲੋਕਤੰਤਰ ਬਚਾਉ' ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੋਇਆ ਹੈ। ਅੱਜ ਧਰਨੇ ਵਿੱਚ ਇਹ ਦਿਵਸ ਮਨਾਉਣ ਲਈ ਵਿਆਪਕ ਲਾਮਬੰਦੀ ਕਰਨ ਲਈ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ।