ETV Bharat / state

15 ਮਾਰਚ ਨੂੰ ਨਿੱਜੀਕਰਨ ਦਾ ਵਿਰੋਧ ਅਤੇ 26 ਨੂੰ ਕਰਾਂਗੇ ਭਾਰਤ ਬੰਦ- ਸੰਯੁਕਤ ਕਿਸਾਨ ਮੋਰਚਾ - ਕੌਮੀ ਟਰੇਡ ਯੂਨੀਅਨਾਂ

ਕਿਸਾਨ ਆਗੂਆਂ ਨੇ ਕਿਹਾ ਕਿ ਹਾਕਮਾਂ ਵੱਲੋਂ ਲੋਕਾਂ ਦੇ ਟੈਕਸਾਂ ਨਾਲ ਖੜ੍ਹੇ ਕੀਤੇ ਪਬਲਿਕ ਸੈਕਟਰ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਆਪਣੇ ਕਾਰਪੋਰੇਟੀ ਦੋਸਤਾਂ ਨੂੰ ਵੇਚਿਆ ਜਾ ਰਿਹਾ ਹੈ। ਇਸਦੇ ਚੱਲਦੇ ਕੌਮੀ ਟਰੇਡ ਯੂਨੀਅਨਾਂ ਨੇ 15 ਮਾਰਚ ਨੂੰ ਨਿੱਜੀਕਰਨ ਵਿਰੋਧੀ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।

ਤਸਵੀਰ
ਤਸਵੀਰ
author img

By

Published : Mar 13, 2021, 10:36 AM IST

ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਜਾ ਰਿਹਾ ਹੈ ਇਸ ਧਰਨੇ ਨੂੰ 163ਵਾਂ ਦਿਨ ਹੋ ਗਿਆ ਹੈ। ਇਸ ਦੌਰਾਨ ਮਾਰਚ ਮਹੀਨੇ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਬਾਰੇ ਚਰਚਾ ਕੀਤੀ ਗਈ। ਦੱਸ ਦਈਏ ਕਿ ਸੰਯੁਕਤ ਮੋਰਚੇ ਨੇ ਮਾਰਚ ਮਹੀਨੇ ਲਈ ਕਈ ਪ੍ਰੋਗਰਾਮ ਉਲੀਕੇ ਗਏ ਹਨ। ਜਿਨ੍ਹਾਂ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ਵੱਖ-ਵੱਖ ਵਰਗਾਂ ਨੂੰ ਸੱਦਾ ਦਿੱਤਾ।

ਬਰਨਾਲਾ
ਬਰਨਾਲਾ

ਕਾਰਪੋਰੇਟ ਘਰਾਣਿਆਂ ਨੂੰ ਪਹੁੰਚਾਇਆ ਜਾ ਰਿਹਾ ਫਾਇਦਾ

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਹਾਕਮਾਂ ਵੱਲੋਂ ਲੋਕਾਂ ਦੇ ਟੈਕਸਾਂ ਨਾਲ ਖੜ੍ਹੇ ਕੀਤੇ ਪਬਲਿਕ ਸੈਕਟਰ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਆਪਣੇ ਕਾਰਪੋਰੇਟੀ ਦੋਸਤਾਂ ਨੂੰ ਵੇਚਿਆ ਜਾ ਰਿਹਾ ਹੈ। ਇਸਦੇ ਚੱਲਦੇ ਕੌਮੀ ਟਰੇਡ ਯੂਨੀਅਨਾਂ ਨੇ 15 ਮਾਰਚ ਨੂੰ ਨਿੱਜੀਕਰਨ ਵਿਰੋਧੀ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੋਇਆ ਹੈ। ਸੰਯੁਕਤ ਮੋਰਚੇ ਵੱਲੋਂ ਟਰੇਡ ਯੂਨੀਅਨਾਂ ਦਾ ਸਾਥ ਦਿੰਦੇ ਹੋਏ ਇਸ ਦਿਨ ਨੂੰ ਕਾਰਪੋਰੇਟ ਤੇ ਨਿੱਜੀਕਰਨ ਵਿਰੋਧੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜੋ: ਬਰਨਾਲਾ ਵਿਖੇ ਟੀਕਾਕਰਨ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਕੈਂਪ

ਐੱਸਡੀਐੱਮ ਨੂੰ ਸੌਂਪੇ ਜਾਣਗੇ ਮੰਗ ਪੱਤਰ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਿਸ ਕਾਰਨ ਆਮ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। 15 ਮਾਰਚ ਨੂੰ ਪੈਟਰੋਲੀਅਮ ਪਦਾਰਥਾਂ ਦੀ ਮਹਿੰਗਾਈ ਵਿਰੁੱਧ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ 19 ਮਾਰਚ ਇਸ ਲਹਿਰ ਦੇ ਸ਼ਹੀਦਾਂ ਨੂੰ ਯਾਦ ਕਰਨ ਦਾ ਦਿਵਸ ਹੈ। ਇਸ ਦਿਨ ਨੂੰ 'ਮੰਡੀ ਬਚਾਓ ਖੇਤੀ ਬਚਾਓ ਦਿਵਸ' ਵਜੋਂ ਮਨਾਇਆ ਜਾਵੇਗਾ। ਇਸ ਤੋਂ ਇਲਾਵਾ 23 ਮਾਰਚ ਦਾ ਦਿਨ ਨੂੰ ਨੌਜਵਾਨਾ ਨੂੰ ਸਮਰਪਿਤ ਕੀਤਾ ਜਾਵੇਗਾ। ਜੋ ਉਸ ਦਿਨ ਵੱਡੀ ਗਿਣਤੀ ਵਿੱਚ ਕਿਸਾਨ ਮੋਰਚਿਆਂ ਵਿੱਚ ਸ਼ਾਮਲ ਹੋਣਗੇ।

26 ਮਾਰਚ ਨੂੰ ਕੀਤਾ ਜਾਵੇਗਾ ਭਾਰਤ ਬੰਦ

ਕਾਬਿਲੇਗੌਰ ਹੈ ਕਿ 26 ਮਾਰਚ ਨੂੰ ਦਿੱਲੀ ਮੋਰਚੇ ਦੇ ਚਾਰ ਮਹੀਨੇ ਪੂਰੇ ਹੋ ਜਾਣਗੇ ਅਤੇ ਇਸ ਦਿਨ ਕਿਸਾਨਾਂ ਵੱਲੋਂ ਭਾਰਤ ਬੰਦ ਕੀਤਾ ਜਾਵੇਗਾ। ਭਾਰਤ ਬੰਦ ਨੂੰ ਸਫਲ ਬਣਾਉਣ ਲਈ ਟਰਾਂਸਪੋਰਟ ਜਥੇਬੰਦੀਆਂ ਦਾ ਵੀ ਸਾਥ ਲਿਆ ਜਾਵੇਗਾ। 28 ਮਾਰਚ ਹੋਲੇ ਮੁਹੱਲੇ ਵਾਲੇ ਦਿਨ ਸਾਰੇ ਦੇਸ਼ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.