ਬਰਨਾਲਾ: ਪੰਜਾਬ ਵਿੱਚ ਸੜਕ ਹਾਦਸਿਆ ਦੀ ਗਿਣਤੀ (Number of road accidents in Punjab) ਲਗਾਤਾਰ ਵੱਧ ਦੀ ਜਾ ਰਹੀ ਹੈ। ਜਿਸ ਕਰਕੇ ਇਨ੍ਹਾਂ ਸੜਕ ਹਾਦਸੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ (Number of deaths due to road accidents) ਵੀ ਲਗਾਤਾਰ ਵੱਧ ਰਹੀ ਹੈ। ਅਜਿਹਾ ਹੀ ਇੱਕ ਸੜਕ ਹਾਦਸਾ ਕਸਬਾ ਸ਼ਹਿਣਾ ਤੋਂ ਸਾਹਮਣੇ ਆਇਆ ਹੈ। ਦਰਅਸਲ ਸ਼ਹਿਣਾ ਤੋਂ ਨੈਣੇਵਾਲਾ ਰੋਡ ‘ਤੇ 2 ਮੋਟਰਸਾਈਕਲਾਂ ਵਿਚਾਲੇ ਸਿੱਧੀ ਟੱਕਰ ਹੋ ਗਈ ਅਤੇ ਇਸ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ (Death) ਹੋ ਗਈ ਜਦਕਿ 3 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਡਰਾਈਵਰ ਸੁਖਜੀਤ ਸਿੰਘ ਸੁੱਖੂ ਮੁਕਤਸਰੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਤਕਰੀਬਨ 9 ਵਜੇ ਸ਼ਹਿਣਾ ਤੋਂ ਨੈਣੇਵਾਲ ਨੂੰ ਜਾਂਦੀ ਸੜਕ ‘ਤੇ ਸੜਕ ਹਾਦਸੇ ਦੀ ਖ਼ਬਰ ਮਿਲੀ ਸੀ।
ਇਹ ਵੀ ਪੜ੍ਹੋ:ਜੰਮੂ-ਕਸ਼ਮੀਰ: ਲਾਲ ਚੌਕ 'ਤੇ ਗ੍ਰੇਨੇਡ ਹਮਲਾ, ਇਕ ਨਾਗਰਿਕ ਦੀ ਮੌਤ, 21 ਜ਼ਖਮੀ
ਜਿਸ ਤੋਂ ਬਾਅਦ ਉਹ ਐਂਬੂਲੈਂਸ ਲੈ ਕੇ ਤੁਰੰਤ ਮੌਕੇ ‘ਤੇ ਪਹੁੰਚਿਆ, ਜਿੱਥੇ ਉਸ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ (Young people injured in the accident) ਨੂੰ ਬਰਨਾਲਾ ਦੇ ਸਿਵਲ ਹਸਪਤਾਲ (Civil Hospital, Barnala) ਵਿੱਚ ਭਰਤੀ ਕਰਵਾਇਆ। ਦੂਜੇ ਪਾਸੇ ਹਸਪਤਾਲ ਪਹੁੰਚਦੇ ਹੀ ਡਾਕਟਰਾਂ ਨੇ ਬਜ਼ੁਰਗ ਨੂੰ ਮ੍ਰਿਤਕ ਕਰਾਰ ਦੇ ਦਿੱਤੀ, ਜਿਸ ਤੋਂ ਬਾਅਦ ਬਜ਼ੁਰਗ ਦੀ ਲਾਸ਼ ਨੂੰ ਮੋਰਚਰੀ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ:ਰੂਸ ਯੂਕਰੇਨ 'ਚ ਅਸਥਾਈ ਤੌਰ 'ਤੇ ਕਰੇਗਾ ਜੰਗਬੰਦੀ, ਤੀਜੇ ਦੌਰ ਦੀ ਹੋਵੇਗੀ ਗੱਲਬਾਤ