ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ-ਜੋਧਪੁਰ ਦੇ ਬੱਸ ਅੱਡੇ ਉਪਰ ਗਲਤ ਤਰੀਕੇ ਦਿੱਤੇ ਗਏ ਕੱਟ ਕਾਰਨ ਇੱਕ ਹੋਰ ਵੱਡਾ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਬਰਨਾਲਾ-ਮੋਗਾ ਕੌਮੀ ਹਾਈਵੇ ’ਤੇ ਵਾਪਰਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਕੱਟ ’ਤੇ ਗੱਡੀ ਨਾਲ ਸਕੂਟਰੀ ਚਾਲਕ ਟਕਰਾ ਗਿਆ ਅਤੇ ਉਸਦੀ ਮੌਤ ਹੋ ਗਈ।
ਇਸ ਤਰ੍ਹਾਂ ਵਾਪਰੀ ਘਟਨਾ: ਜਾਣਕਾਰੀ ਅਨੁਸਾਰ ਹਾਕਮ ਸਿੰਘ ਪੁੱਤਰ ਫੂਲਾ ਸਿੰਘ (60) ਵਾਸੀ ਚੀਮਾ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਘਰ ਤੋਂ ਕਿਸੇ ਕੰਮ ਜਾ ਰਿਹਾ ਸੀ। ਬੱਸ ਅੱਡੇ ਤੋਂ ਕੱਟ ਨੂੰ ਮੁੜਨ ਲੱਗਿਆ ਤਾਂ ਉਸਦੀ ਸਕੂਟਰੀ ਪਿਕਅੱਪ ਗੱਡੀ ਨਾਲ ਟਕਰਾ ਗਈ। ਜਿਸ ਕਾਰਨ ਹਾਕਮ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸਨੂੰ ਇਲਾਜ਼ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਮੌਤ ਹੋ ਗਈ। ਪੱਖੋ ਕੈਂਚੀਆਂ ਪੁਲਿਸ ਚੌਂਕੀ ਦੇ ਇੰਚਾਰਜ਼ ਬਲਵਿੰਦਰ ਸਿੰਘ ਨੇ ਕਿਹਾ ਕਿ ਸਕੂਟਰੀ ਚਾਲਕ ਕੱਟ ਪਾਰ ਕਰਨ ਦੇ ਮਕਸਦ ਨਾਲ ਗਲਤ ਸਾਈਡ ਆ ਰਿਹਾ ਸੀ। ਕੱਟ ਨੇੜੇ ਆ ਕੇ ਉਸਦੀ ਸਕੂਟਰੀ ਸਾਹਮਣੇ ਤੋਂ ਆ ਰਹੀ ਪਿਕਅੱਪ ਗੱਡੀ ਨਾਲ ਟਕਰਾ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪਿੰਡ ਵਾਸੀਆਂ ਵਿੱਚ ਹਾਦਸੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਇਸ ਗਲਤ ਕੱਟ ਕਾਰਨ ਹਰ ਹਫ਼ਤੇ ਦੋ ਤਿੰਨ ਹਾਦਸੇ ਵਾਪਰ ਰਹੇ ਹਨ ਅਤੇ ਹਾਦਸਿਆਂ ਵਿੱਚ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਪ੍ਰਸ਼ਾਸ਼ਨ ਨੂੰ ਮਾਮਲੇ ਦੀ ਗੰਭੀਰਤਾ ਨੂੰ ਦੇਖ ਕੇ ਜਲਦ ਇਸ ਕੱਟ ਦਾ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜੋ: Ludhiana Care: ਕਿਹੜਾ ਕਿੱਤਾ ਰਹੇਗਾ ਤੁਹਾਡੇ ਲਈ ਬੈਸਟ, ਜੇ ਸਮਝ ਨਾ ਆਵੇ ਤਾਂ ਲੁਧਿਆਣਾ ਕੇਅਰ ਨਾਲ ਕਰੋ ਗੱਲ ਸਾਂਝੀ