ਬਰਨਾਲਾ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਇਸੇ ਦਰਮਿਆਨ ਬਰਨਾਲਾ ਵਿੱਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਬਰਨਾਲਾ ਦੇ ਪਿੰਡ ਤਾਜੋਕੇ ਦੇ ਰਹਿਣ ਵਾਲੇ 18 ਸਾਲ ਦੇ ਨੌਜਵਾਨ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਹ ਨੌਜਵਾਨ ਆਂਧਰਾ ਪ੍ਰਦੇਸ਼ ਵਿੱਚ ਕੰਬਾਈਨ ਚਲਾਉਣ ਗਿਆ ਸੀ ਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਪਰਤਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਕਾਂਤਵਾਸ ਵਿੱਚ ਰੱਖ ਕੇ ਉਹ ਦੀ ਸੈਂਪਲਿੰਗ ਕੀਤੀ ਗਈ ਸੀ ਤੇ ਉਸ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਸਿਵਲ ਸਰਜਨ ਡਾਕਟਰ ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਬਰਨਾਲਾ ਵਿੱਚ 21 ਕੇਸ ਕੋਰੋਨਾ ਦੇ ਸਾਹਮਣੇ ਆਏ ਸੀ, ਜਿਨ੍ਹਾਂ ਵਿੱਚੋਂ ਇੱਕ ਔਰਤ ਮਰੀਜ਼ ਦੀ ਮੌਤ ਹੋ ਗਈ। ਜਦੋਂ ਕਿ 20 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਇੱਕ ਤਾਜ਼ਾ ਮਾਮਲਾ ਬਰਨਾਲਾ ਦੇ ਪਿੰਡ ਤਾਜੋਕੇ ਨਾਲ ਸਬੰਧਤ ਸਾਹਮਣੇ ਹੈ, ਜਿਸ ਵਿੱਚ 1 18 ਸਾਲਾਂ ਨੌਜਵਾਨ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਇਹ ਨੌਜਵਾਨ ਆਂਧਰਾ ਪ੍ਰਦੇਸ਼ ਤੋਂ ਪੰਜ ਦਿਨ ਪਹਿਲਾਂ ਪਿੰਡ ਪਰਤਿਆ ਸੀ, ਜਿਸ ਨੂੰ ਇਕਾਂਤਵਾਸ ਵਿੱਚ ਰੱਖਿਆ ਹੋਇਆ ਸੀ, ਜਿਸ ਦੀ ਰਿਪੋਰਟ ਪੌਜੀਟਿਵ ਆਈ ਹੈ। ਇਸ ਨੂੰ ਬਰਨਾਲਾ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਦਿੱਤਾ ਗਿਆ ਹੈ। ਇਸ ਨੌਜਵਾਨ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਦੇ ਜੋ ਸਾਥੀ ਨਾਲ ਆਏ ਸਨ, ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।