ETV Bharat / state

ਕੋਰੋਨਾ ਨਿਯਮਾਂ ਨੂੰ ਛਿੱਕੇ ਟੰਗ ਭਰੀ ਬੱਸ, ਤਾਂ ਪੁਲਿਸ ਨੇ ਔਰਵਿਟ ਬੱਸ ਥਾਣੇ ​ਕੀਤੀ ਬੰਦ - ਕੋਰੋਨਾ ਵਾਇਰਸ

ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਔਰਵਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਕੋਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਵੱਲੋਂ ਬੱਸਾਂ ਵਿੱਚ 50 ਫੀਸਦੀ ਸਵਾਰੀਆਂ ਬਿਠਾਉਣ ਦੀ ਹਦਾਇਤ ਕੀਤੀ ਗਈ ਹੈ। ਪਰ ਅੱਜ ਕੋਰੋਨਾ ਨਿਯਮਾਂ ਦੇ ਉਲਟ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਟਰਾਂਸਪੋਰਟ ਦੀ ਬੱਸ ਬਰਨਾਲਾ ਦੇ ਮਹਿਲ ਕਲਾਂ ਥਾਣੇ ਦੀ ਪੁਲਿਸ ਵਲੋਂ ਥਾਣੇ ਬੰਦ ਕਰ ਦਿੱਤੀ ਗਈ।

Orvit Bus Mahil Kalan police close police station for overcrowding against corona rules

author img

By

Published : Apr 23, 2021, 10:21 PM IST

ਬਰਨਾਲਾ: ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਔਰਵਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਕੋਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਵੱਲੋਂ ਬੱਸਾਂ ਵਿੱਚ 50ਫੀਸਦੀ ਸਵਾਰੀਆਂ ਬਿਠਾਉਣ ਦੀ ਹਦਾਇਤ ਕੀਤੀ ਗਈ ਹੈ। ਪਰ ਅੱਜ ਕੋਰੋਨਾ ਨਿਯਮਾਂ ਦੇ ਉਲਟ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਟਰਾਂਸਪੋਰਟ ਦੀ ਬੱਸ ਬਰਨਾਲਾ ਦੇ ਮਹਿਲ ਕਲਾਂ ਥਾਣੇ ਦੀ ਪੁਲਿਸ ਵਲੋਂ ਥਾਣੇ ਬੰਦ ਕਰ ਦਿੱਤੀ ਗਈ। ਜਦਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ 'ਤੇ ਕੋਰੋਨਾ ਨਿਯਮਾਂ ਦੀ ਉਲੰਘਨਾਂ ਕਰਨ ਦਾ ਮਾਮਲਾ ਦਰਜ਼ ਕਰਦਿਆਂ ਜਮਾਨਤ ‘ਤੇ ਰਿਹਾਅ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਮਹਿਲ ਕਲਾਂ ਵੱਲੋਂ ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬਰਨਾਲਾ ਵਾਲੇ ਪਾਸੇ ਤੋਂ ਲੁਧਿਆਣਾ ਜਾਣ ਵਾਲੀ ਔਰਵਿਟ ਟਰਾਂਸਪਸੋਰਟ ਬਠਿੰਡਾ ਦੀ ਬੱਸ ਵਿੱਚ ਪੰਜਾਹ ਫੀਸਦ ਦੀ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆ ਹੋਈਆ ਸਨ।
ਪੁਲਿਸ ਥਾਣਾ ਮਹਿਲ ਕਲਾਂ ਦੇ ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਔਰਬਿਟ ਬੱਸ ਦੇ ਡਰਾਈਵਰ ਜਗਮੀਤ ਸਿੰਘ ਵਾਸੀ ਲਹਿਰਾ ਮੁਹੱਬਤ ਅਤੇ ਕੰਡਕਟਰ ਜਸਵੀਰ ਸਿੰਘ ਵਾਸੀ ਬਠਿੰਡਾ ਖਿਲਾਫ ਆਈਪੀਸੀ ਦੀ ਧਾਰਾ 188 ਤੇ ਡਾਇਜਸਟਰ ਮੈਨੇਜਮੈਂਟ ਐਕਟ-2005 ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਅਤੇ ਦੋਵਾਂ ਨੂੰ ਮੌਕੇ ‘ਤੇ ਜਮਾਨਤ ਦੇ ਦਿੱਤੀ ਗਈ ਜਦਕਿ ਬੱਸ ਨੂੰ ਥਾਣੇ ਬੰਦ ਕੀਤਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.