ETV Bharat / state

ਆਊਟਸੋਰਸ ਮੁਲਾਜ਼ਮਾਂ ਨੇ 24ਵੇਂ ਦਿਨ ਚੁੱਕਿਆ ਧਰਨਾ, ਮੁੱਖ ਮੰਤਰੀ ਤੋਂ ਮਿਲਿਆ ਭਰੋਸਾ - ਮੰਗਾਂ ਨਾ ਮੰਨਣ ਉੱਤੇ ਮੁੜ ਕਰਨਗੇ ਭੁੱਖ ਹੜਤਾਲ

24 ਦਿਨਾਂ ਤੋਂ ਧਰਨਾ ਤੇ ਭੁੱਖ ਹੜਤਾਲ ਉੱਤੇ ਬੈਠੇ ਆਊਟਸੋਰਸਿੰਗ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮਿਲੇ ਭਰੋਸੇ ਤੋਂ ਬਾਅਦ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਉਹ 13 ਸਾਲ ਤੋਂ ਡੀਸੀ ਦਫਤਰ ਕੰਮ ਕਰ ਰਹੇ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ ਸੀ। ਪਰ ਉਨ੍ਹਾਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਹੈ।

outsourced employees took up the strike, received assurance from the CM
ਆਊਟਸੋਰਸ ਮੁਲਾਜ਼ਮਾਂ ਨੇ 24ਵੇਂ ਦਿਨ ਚੁੱਕਿਆ ਧਰਨਾ, ਮੁੱਖ ਮੰਤਰੀ ਤੋਂ ਮਿਲਿਆ ਭਰੋਸਾ
author img

By

Published : Jan 22, 2023, 7:24 PM IST

ਬਰਨਾਲਾ: ਆਊਟਸੋਰਸਿੰਗ ਕਰਮਚਾਰੀ ਯੂਨੀਅਨ ਦਫਤਰ ਡਿਪਟੀ ਕਮਿਸ਼ਨਰ (ਪੰਜਾਬ) ਦੇ ਬੈਨਰ ਹੇਠ ਡੀਸੀ ਦਫਤਰ ਬਰਨਾਲਾ ਦੇ ਆਊਟਸੋਰਸਿੰਗ ਮੁਲਾਜਮਾਂ ਵੱਲੋਂ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸ਼ੁਰੂ ਕੀਤਾ ਗਿਆ ਮੋਰਚਾ 24ਵੇਂ ਦਿਨ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਖਤਮ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਡੀਸੀ ਦਫ਼ਤਰ ਨਾਲ ਸਬੰਧਤ 13 ਸਾਲਾਂ ਤੋਂ ਕੰਮ ਕਰਦੇ ਆ ਰਹੇ 36 ਆਊਟਸੋਰਸਿੰਗ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਵਲੋਂ 31 ਦਸੰਬਰ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਵਿਰੁੱਧ ਮੁਲਾਜ਼ਮਾਂ ਨੇ 30 ਦਸੰਬਰ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਵਜੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੋਇਆ ਸੀ। ਧਰਨੇ ਨੂੰ ਅੱਜ ਸਥਾਨਿਕ ਮੰਤਰੀ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ ਵਲੋਂ ਦਵਾਏ ਭਰੋਸੇ ਉਪਰੰਤ ਖਤਮ ਕਰ ਦਿੱਤਾ ਗਿਆ ਹੈ।

ਧਰਨੇ ਤੇ ਭੁੱਖ ਹੜਤਾਲ ਬਾਰੇ ਜਾਣਕਾਰੀ ਦਿੰਦਿਆਂ ਮੁਲਾਜ਼ਮਾਂ ਨੇ ਦੱਸਿਆ ਕਿ 19 ਜਨਵਰੀ 2023 ਨੂੰ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੀ ਬਰਸੀ ਮੌਕੇ 'ਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਉਥੇ ਹਾਜ਼ਰ ਹਲਕੇ ਦੇ ਤਿੰਨੇ ਵਿਧਾਇਕਾਂ ਅਤੇ ਬਰਨਾਲੇ ਦੇ ਸਮੁੱਚੇ ਪ੍ਸ਼ਾਸ਼ਨਿਕ ਅਧਿਕਾਰੀਆਂ ਦੀ ਹਾਜਰੀ ਅਤੇ ਮੀਡੀਆ ਦੀ ਹਾਜ਼ਰੀ 'ਚ ਉਹਨਾਂ ਨੂੰ ਨੌਕਰੀ ਤੋਂ ਨਾ ਹਟਾਉਣ ਦਾ ਭਰੋਸਾ ਦਿੱਤਾ ਸੀ। ਅੱਜ ਮੰਤਰੀ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ ਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਵਲੋਂ ਸਰਕਾਰ ਦਾ ਭਰੋਸਾ ਮੁੜ ਬਰਕਰਾਰ ਰੱਖਿਆ ਗਿਆ।

ਇਹ ਵੀ ਪੜ੍ਹੋ: ਹੁਣ ਮਨਪ੍ਰੀਤ ਬਾਦਲ ਦੀਆਂ ਬਠਿੰਡਾ ਦੇ ਕੌਂਸਲਰਾਂ ਨਾਲ ਮੁਲਾਕਾਤਾਂ ਦੇ ਵਿਰੋਧੀ ਕੱਢ ਰਹੇ ਸਿਆਸੀ ਅਰਥ

ਉਥੇ ਆਉਟਸੋਰਸਿੰਗ ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇਹ ਸੰਘਰਸ਼ 15 ਦਿਨ ਭਾਵ 4 ਫ਼ਰਵਰੀ ਤੱਕ ਮੁਲਤਵੀ ਕੀਤਾ ਗਿਆ। ਜੇਕਰ 4 ਫਰਵਰੀ ਤੱਕ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਆਪਣਾ ਸੰਘਰਸ਼ ਅਤੇ ਭੁੱਖ ਹੜਤਾਲ ਨਵੇਂ ਸਿਰੇ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕਰਨਗੇ।
ਸੰਘਰਸ਼ੀ ਮੁਲਾਜ਼ਮਾਂ ਦੀ ਪ੍ਰਧਾਨ ਰਮਨਪ੍ਰੀਤ ਕੌਰ ਨੇ ਇਸ ਮੋਰਚੇ ਵਿੱਚ ਸਾਥ ਦੇਣ ਵਾਲੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਸੰਘਰਸਸ਼ੀਲ ਜੱਥੇਬੰਦੀਆਂ ਦਾ ਸੰਘਰਸ਼ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੱਕਾਂ ਲਈ ਆਪਣੀ ਆਵਾਜ਼ ਹਮੇਸ਼ਾ ਬੁਲੰਦ ਰੱਖਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.