ETV Bharat / state

Paddy sowing: ਵਾਰ-ਵਾਰ ਬਿਜਲੀ ਕੱਟ ਲੱਗਣ ਕਾਰਨ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਝੋਨੇ ਦੀ ਲੁਆਈ (Paddy sowing) ਦੌਰਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਤੀ ਦੀਪ ਸਿੰਘ ਫੀਡਰ ਤੇ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਭਦੌੜ ਗਰਿੱਡ ਮੂਹਰੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Paddy sowing: ਵਾਰ-ਵਾਰ ਬਿਜਲੀ ਕੱਟ ਲੱਗਣ ਕਾਰਨ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

author img

By

Published : Jun 20, 2021, 10:40 PM IST

ਬਰਨਾਲਾ: ਝੋਨੇ ਦੀ ਲੁਆਈ (Paddy sowing) ਦਾ ਸੀਜ਼ਨ ਜ਼ੋਰਾ ’ਤੇ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨਾ ਲਗਾਉਣ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਹੈ, ਪਰ ਜ਼ਮੀਨੀ ਹਕੀਕਤ ਵਿੱਚ ਬਿਜਲੀ ਸਪਲਾਈ ਠੀਕ ਢੰਗ ਨਾਲ ਨਾ ਮਿਲਣ ਕਰਕੇ ਕਿਸਾਨਾਂ ਵਿੱਚ ਸਰਕਾਰ ਤੇ ਪਾਵਰਕਾਮ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਤੀ ਦੀਪ ਸਿੰਘ ਫੀਡਰ ਤੇ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਭਦੌੜ ਗਰਿੱਡ ਮੂਹਰੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜੋ: Agricultural Law: ਕਿਸਾਨਾਂ ਨੇ ਉਦਘਾਟਨ ਕਰਨ ਆਏ ਵਿਧਾਇਕ ਮਾਨਸ਼ਾਹੀਆ ਦਾ ਕੀਤਾ ਵਿਰੋਧ
ਗਰਿੱਡ ਮੂਹਰੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਫੀਡਰ ਤੇ ਬਿਜਲੀ ਵਾਰ-ਵਾਰ ਟਰਿੱਪ ਕਰ ਰਹੀ ਹੈ। ਜਿਸ ਨਾਲ ਉਨ੍ਹਾਂ ਨੂੰ ਜੀਰੀ ਲਾਉਣ ’ਚ ਦਿੱਕਤ ਆ ਰਹੀ ਹੈ ਤੇ ਕੱਟ ਲੱਗਣ ਕਰਕੇ ਮੋਟਰਾਂ ਅਤੇ ਟਰਾਂਸਫਾਰਮਰ ਸੜਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਪਾਵਰਕੌਮ ਦੇ ਅਧਿਕਾਰੀਆਂ ਨੂੰ ਕਈ ਵਾਰ ਇਸ ਸਮੱਸਿਆ ਸਬੰਧੀ ਜਾਣੂ ਕਰਵਾ ਚੁੱਕੇ ਹਨ, ਪਰ ਹਾਲੇ ਤੱਕ ਕੋਈ ਵੀ ਠੋਸ ਉਪਰਾਲਾ ਨਹੀਂ ਕੀਤਾ ਗਿਆ ਤੇ ਉਹ ਧਰਨਾ ਦੇਣ ਲਈ ਮਜਬੂਰ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ 10 ਜੂਨ ਤੋਂ ਜੀਰੀ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ ਉਸੇ ਦਿਨ ਤੋਂ ਹੀ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਬਾਰੇ ਜਦ ਪਾਵਰਕੌਮ ਦੇ ਐਸਡੀਓ ਲਖਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੱਤੀ ਦੀਪ ਸਿੰਘ ਫੀਡਰ ਤੇ ਲੋਡ ਵੱਧ ਹੋਣ ਕਰਕੇ ਇਹ ਸਮੱਸਿਆ ਆ ਰਹੀ ਹੈ। ਸੰਗਰੂਰ ਤੋਂ ਗਰਿੱਡ ਮੈਂਟੀਨੈਸ ਦੀ ਟੀਮ ਆ ਚੁੱਕੀ ਹੈ ਬਰੇਕਰ ਦੀ ਰਿਲੇਅ ਸੈਟ ਕਰਕੇ ਇਸ ਫੀਡਰ ਨੂੰ ਦੁਬਾਰਾ ਸਪਲਾਈ ਦਿੱਤੀ ਜਾਵੇਗੀ।
ਇਹ ਵੀ ਪੜੋ: ਪਿੰਡ ਜਿਉਂਦ ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, ਕਈ ਜ਼ਖ਼ਮੀ

ETV Bharat Logo

Copyright © 2025 Ushodaya Enterprises Pvt. Ltd., All Rights Reserved.