ETV Bharat / state

ਸੀਵਰੇਜ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵੀ ਗੰਦੇ ਪਾਣੀ ਵਿੱਚੋਂ ਲੈ ਕੇ ਲੰਘਣਾ ਪਿਆ

author img

By

Published : Mar 21, 2023, 7:12 AM IST

ਬਰਨਾਲਾ ਵਿੱਚ ਸੀਵਰੇਜ ਜਾਮ ਹੋਣਾ ਵੱਡੀ ਸਮੱਸਿਆ ਬਣਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਮੀਡੀਆ ਸਾਹਮਣੇ ਆ ਕੇ ਆਪਣਾ ਗੁੱਸਾ ਕੱਢਿਆ ਹੈ...

ਬਰਨਾਲਾ ਵਿੱਚ ਸੀਵਰੇਜ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ
People are troubled due to sewage jam in Barnala
ਬਰਨਾਲਾ ਵਿੱਚ ਸੀਵਰੇਜ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ

ਬਰਨਾਲਾ: ਹਲਕਾ ਜਿਹਾ ਮੀਂਹ ਪੈਣ ਕਾਰਨ ਬਰਨਾਲਾ ਸ਼ਹਿਰ ਦਾ ਸੀਵਰੇਜ ਜਾਮ ਹੋ ਗਿਆ ਹੈ। ਸਥਾਨਕ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਹਿਰ ਦੇ ਰਾਮਗੜ੍ਹੀਆ ਰੋਡ 'ਤੇ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਓਵਰਫ਼ਲੋ ਹੋ ਕੇ ਗਲੀਆ ਅਤੇ ਸੜਕਾਂ 'ਤੇ ਖੜ੍ਹ ਗਿਆ ਹੈ। ਸਕੂਲ ਜਾਣ ਵਾਲੇ ਬੱਚੇ ਅਤੇ ਰਾਹਗੀਰ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜ਼ਬੂਰ ਹਨ। ਹਾਲਾਤ ਏਨੇ ਮਾੜੇ ਹੋ ਚੁੱਕੇ ਹਨ ਕਿ ਲੋਕ ਗੁਰਦੁਆਰਾ ਸਾਹਿਬ ਤੋਂ ਆਪਣੇ ਘਰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਵੀ ਗੰਦੇ ਪਾਣੀ ਵਿੱਚੋਂ ਲਿਜਾਣ ਲਈ ਮਜ਼ਬੂਰ ਹਨ।

ਟੈਂਕੀ 'ਤੇ ਚੜ ਕੀਤਾ ਪ੍ਰਦਰਸ਼ਨ ਪਰ ਹੱਲ ਨਹੀਂ: ਲੋਕਾਂ ਨੇ ਪੰਜਾਬ ਸਰਕਾਰ ਅਤੇ ਸੀਵਰੇਜ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪੀੜਤ ਲੋਕਾਂ ਨੇ ਦੱਸਿਆ ਕਿ ਇਹ ਸਮੱਸਿਆ ਅੱਜ ਦੀ ਨਹੀਂ ਲੰਮੇ ਸਮੇਂ ਦੀ ਹੈ। ਪ੍ਰਸ਼ਾਸ਼ਨ ਵਾਰ-ਵਾਰ ਵਾਅਦਾ ਕਰਕੇ ਇਸ ਸਮੱਸਿਆ ਦਾ ਹੱਲ ਕਰਨ ਤੋਂ ਭੱਜ ਜਾਂਦਾ ਹੈ। ਲੋਕਾਂ ਵੱਲੋਂ ਇਸ ਮਸਲੇ ਦੇ ਹੱਲ ਲਈ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਕੇ ਸੰਘਰਸ਼ ਵੀ ਕੀਤਾ ਗਿਆ ਸੀ, ਪਰ ਸੀਵਰੇਜ ਵਿਭਾਗ ਨੇ ਕੋਈ ਹੱਲ ਨਹੀਂ ਕੀਤਾ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਕਰਨਗੇ। ਜਦਕਿ ਸੀਵਰੇਜ ਵਿਭਾਗ ਦੇ ਅਧਿਕਾਰੀਆ ਨੇ ਸਮੱਸਿਆ ਦੇ ਜਲਦ ਹੱਲ ਦਾ ਦਾਅਵਾ ਕੀਤਾ ਹੈ।

ਸੀਵੇਜ ਦਾ ਗੰਦਾ ਪਾਣੀ ਪੀਣ ਲਈ ਮਜ਼ਬੂਰ: ਇਸ ਮੌਕੇ ਗੱਲਬਾਤ ਕਰਦਿਆਂ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਬਰਨਾਲਾ ਸ਼ਹਿਰ ਦੇ ਰਾਮਗੜ੍ਹੀਆ ਰੋਡ ਤੇ ਸੀਵਰੇਜ ਦੀ ਸਮੱਸਿਆ ਬਹੁਤ ਵੱਡੀ ਹੈ। ਇਸ ਸਮੱਸਿਆ ਦਾ ਲੰਮੇ ਸਮੇਂ ਤੋਂ ਕੋਈ ਹੱਲ ਨਹੀਂ ਕੀਤਾ ਗਿਆ। ਪਹਿਲਾਂ ਤਾਂ ਸਿਰਫ਼ ਸੀਵਰੇਜ ਦੀ ਸਮੱਸਿਆ ਸੀ। ਪ੍ਰੰਤੂ ਹੁਣ ਟੂਟੀਆਂ ਦੇ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ। ਇਸ ਜਗ੍ਹਾ 'ਤੇ ਰਹਿ ਰਹੇ ਲੋਕ ਲੋੜਵੰਦ ਅਤੇ ਗਰੀਬ ਪਰਿਵਾਰ ਹਨ। ਜੋ ਅੱਜ ਇਹ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ। ਉਹਨਾਂ ਕਿਹਾ ਕਿ ਹਲਕਾ ਜਿਹਾ ਮੀਂਹ ਪੈਣ ਤੋਂ ਬਾਅਦ ਸੀਵਰੇਜ ਜਾਮ ਹੋ ਜਾਂਦਾ ਹੈ।

ਦੋ ਵਾਰਡਾ ਦੇ ਦਰਮਿਆਨ ਇਲਾਕਾ ਪਰ ਅੱਖੋ ਪਰੋਖੇ: ਲੋਕਾਂ ਨੇ ਦੱਸਿਆ ਕਿ ਇਹ ਇਲਾਕਾ ਦੋ ਵਾਰਡਾਂ ਦਰਮਿਆਨ ਪੈਂਦਾ ਹੈ। ਦੋਵੇਂ ਵਾਰਡਾਂ ਦੇ ਐਮਸੀਜ਼ ਨੂੰ ਇਸ ਬਾਰੇ ਦੱਸਿਆ ਗਿਆ, ਪਰ ਉਹਨਾਂ ਦੀ ਕਿਸੇ ਨੇ ਕੋਈ ਗੱਲ ਨਹੀਂ ਸੁਣੀ। ਉਹਨਾਂ ਕਿਹਾ ਕਿ ਇਸ ਸੀਵਰੇਜ ਦੇ ਗੰਦੇ ਪਾਣੀ ਵਿੱਚੋਂ ਲੰਘ ਕੇ ਬੱਚੇ ਸਕੂਲ ਜਾਂਦੇ ਹਨ। ਮੰਦਰ ਅਤੇ ਗੁਰਦੁਆਰਾ ਸਾਹਿਬ ਵਿੱਚ ਜਾਣ ਵਾਲੇ ਲੋਕ ਵੀ ਇਸ ਗੰਦਗੀ ਵਿੱਚੋਂ ਲੰਘਣ ਲਈ ਮਜ਼ਬੂਰ ਹਨ। ਉਹਨਾਂ ਕਿਹਾ ਕਿ ਹਾਲਾਤ ਇਹ ਬਣੇ ਹੋਏ ਹਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਘਰ ਲਿਜਾਣ ਲਈ ਵੀ ਇਸ ਗੰਦੇ ਪਾਣੀ ਵਿੱਚੋਂ ਲੰਘਣਾ ਪੈ ਰਿਹਾ ਹੈ। ਜੋ ਇੱਕ ਬੇਅਦਬੀ ਤੋਂ ਘੱਟ ਨਹੀਂ ਹੈ।

ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੀਤਾ ਸੰਘਰਸ਼ ਪਰ ਹੱਲ ਨਹੀਂ: ਉਹਨਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਮੁਹੱਲੇ ਦੇ ਪੀੜਤ ਲੋਕ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਸੰਘਰਸ਼ ਕਰਨ ਲਈ ਵੀ ਮਜਬੂਰ ਹੋਏ ਸਨ। ਅਧਿਕਾਰੀਆਂ ਨੇ ਇਸ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਅਜੇ ਤੱਕ ਇਹ ਸਮੱਸਿਆ ਹੱਲ ਨਹੀਂ ਕੀਤੀ ਗਈ। ਉਹਨਾਂ ਮੰਗ ਕੀਤੀ ਕਿ ਸਥਾਨਕ ਐਮਸੀ, ਪ੍ਰਸ਼ਾ਼ਸਨ ਅਤੇ ਠੇਕੇਦਾਰ ਸਾਡੀ ਇਸ ਸਮੱਸਿਆ ਦਾ ਪੱਕਾ ਹੱਲ ਕਰਨ। ਇਹ ਨਾ ਹੋਵੇ ਕਿ ਸਾਨੂੰ ਇਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਤਿੱਖੀ ਸੰਘਰਸ਼ ਵਿਡਣਾ ਪਵੇ।

ਸੀਵਰੇਜ ਵਿਭਾਗ ਨੇ ਕਿਹਾ ਕੂੜਾ ਫਸਣ ਕਾਰਨ ਹੋਇਆ ਸਭ : ਉਥੇ ਇਸ ਸਬੰਧੀ ਪ੍ਰਸਾ਼ਸ਼ਨ ਵਲੋਂ ਸੀਵਰੇਜ ਵਿਭਾਗ ਦੇ ਸੁਪਰਵਾਈਜ਼ਰ ਸਤਿੰਦਰ ਸਿੰਘ ਨੇ ਕਿਹਾ ਕਿ ਮੀਂਹ ਪੈਣ ਕਰਕੇ ਸੀਵਰੇਜ ਵਿੱਚ ਕੂੜਾ ਫਸ ਜਾਦਾ ਹੈ। ਜਿਸ ਕਾਰਨ ਸੀਵਰੇਜ ਜਾਮ ਹੋ ਜਾਂਦਾ ਹੈ। ਜਿਸਨੂੰ ਖੁਲਵਾਉਣ ਦਾ ਕੰਮ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:- Bali Case Bathinda: ਮਾਸੂਮ ਭੈਣ ਭਰਾ ਦੀ ਬਲੀ ਦੇਣ ਵਾਲੇ 7 ਲੋਕਾਂ ਨੂੰ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ, ਇਨਸਾਫ ਲਈ ਕਮੇਟੀ ਕੀਤੀ ਇਹ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.