ਬਰਨਾਲਾ: ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਲਗਾਤਾਰ ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਜਾਰੀ ਹੈ। ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਹੜਤਾਲ ’ਤੇ ਹਨ। ਜਿਸ ਕਰਕੇ ਬਰਨਾਲਾ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਕਈ ਦਿਨਾਂ ਤੋਂ ਬੰਦ ਹੈ। ਸਫਾਈ ਨਾ ਹੋਣ ਕਾਰਨ ਸ਼ਹਿਰ ਵਿੱਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ।
ਆਵਾਰਾ ਪਸ਼ੂ ਇਹਨਾਂ ਗੰਦਗੀ ਦੇ ਢੇਰਾਂ ਵਿੱਚ ਮੂੰਹ ਮਾਰ ਰਹੇ ਹਨ। ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੌਰਾਨ ਇਸ ਤਰ੍ਹਾਂ ਸ਼ਹਿਰ ਵਿੱਚ ਵਧੀ ਗੰਦਗੀ ਹੋਰ ਬੀਮਾਰੀਆਂ ਨੂੰ ਸੱਦਾ ਦੇ ਰਹੀ ਹੈ। ਜਿਸ ਕਰਕੇ ਸ਼ਹਿਰ ਨਿਵਾਸੀ ਵੀ ਪ੍ਰੇਸ਼ਾਨ ਹਨ। ਜਿਨ੍ਹਾਂ ਵਲੋਂ ਰੋਸ ਵਜੋਂ ਅੱਜ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਗਿਆ।
ਇਹ ਵੀ ਪੜੋ: ਫਿਲੌਰ 'ਚ 18 ਤੋਂ 45 ਸਾਲ ਦੇ ਲੋਕਾਂ ਦਾ ਸ਼ੁਰੂ ਵੈਕਸੀਨੇਸ਼ਨ
ਸ਼ਹਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ ਅਤੇ ਇਸ ਮਹਾਂਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ। ਉਥੇ ਪੰਜਾਬ ਵਿੱਚ ਸਫ਼ਾਈ ਕਰਮਚਾਰੀਆਂ ਦਾ ਹੜਤਾਲ ਕਾਰਨ ਸਫ਼ਾਈ ਦਾ ਬੁਰਾ ਹਾਲ ਹੈ। ਸ਼ਹਿਰ ਵਿੱਚ ਜਗਾ-ਜਗਾ ਗੰਦਗੀ ਦੇ ਵੱਡੇ ਢੇਰ ਲੱਗ ਚੁੱਕੇ ਹਨ। ਜਿਸ ਕਰਕੇ ਲੋਕਾਂ ਨੂੰ ਲੰਘਣਾ ਤੱਕ ਮੁਸ਼ਕਿਲ ਹੋ ਚੁੱਕਿਆ ਹੈ।
ਉਨ੍ਹਾਂ ਇਸ ਸਭ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕਰੇ। ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਸਰਕਾਰ ਬੈਠਕ ਕਰੇ ਅਤੇ ਉਹਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਸਫ਼ਾਈ ਦੇ ਕੰਮ ਚਾਲੂ ਕੀਤੇ ਜਾਣ ਤਾਂ ਕਿ ਸ਼ਹਿਰ ਵਿੱਚ ਫ਼ੈਲੀ ਗੰਦਗੀ ਸਾਫ਼ ਹੋ ਸਕੇ।
ਇਹ ਵੀ ਪੜੋ: ਅੰਮ੍ਰਿਤਸਰ 'ਚ ਐਂਟਰੀ ਤੋਂ ਪਹਿਲਾਂ ਹੋ ਰਿਹਾ ਕੋਰੋਨਾ ਟੈਸਟ