ਬਰਨਾਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਲੜੇਗੀ ਅਤੇ ਪਾਰਟੀ ਦਾ ਚੋਣ ਨਿਸ਼ਾਨ ਆਉਣਾ ਅਜੇ ਬਾਕੀ ਹੈ।
ਉਹਨਾਂ ਦੇ ਇਸ ਫ਼ੈਸਲੇ ਨੂੰ ਬਹੁਗਿਣਤੀ ਕਾਂਗਰਸੀ ਵਰਕਰ (Congress workers) ਅਤੇ ਪਿੰਡਾਂ ਦੇ ਸਰਪੰਚਾਂ ਨਿੰਦ ਰਹੇ ਹਨ। ਇਸ ਸਬੰਧੀ ਬਰਨਾਲਾ (Barnala) ਦੇ ਲੋਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਢੇ ਚਾਰ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ ਤਾਂ ਉਨ੍ਹਾਂ ਦੀ ਨਵੀਂ ਪਾਰਟੀ (New party) ਦੇ ਨਾਲ ਕੌਣ ਖੜੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਦੀ ਹਾਈ ਕਮਾਨ (Congress High Command) ਨੂੰ ਇਹ ਫ਼ੈਸਲਾ 6 ਮਹੀਨੇ ਪਹਿਲਾਂ ਲੈ ਲੈਣਾ ਚਾਹੀਦਾ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਜੋ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਕੰਮ ਕਰ ਰਹੇ ਹਨ, ਉਹ ਵੀ ਕੈਪਟਨ ਦੀ ਇਸ ਨਵੀਂ ਪਾਰਟੀ ਨਾਲ ਨਹੀਂ ਖੜਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸੀ ਵਰਕਰ ਹਮੇਸ਼ਾ ਕਾਂਗਰਸ ਪਾਰਟੀ ਦੇ ਨਾਲ ਹਨ, ਨਾ ਕਿ ਕੈਪਟਨ ਦੇ।
ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਅੱਜ 92 ਫੀਸਦੀ ਵਾਅਦੇ ਪੂਰੇ ਕਰਨ ਦੀ ਗੱਲ ਆਖ ਰਹੇ ਹਨ, ਪਰ ਅਸਲ ਸੱਚ ਇਹ ਹੈ ਕਿ ਕੋਈ ਵਾਅਦਾ ਪੂਰਾ ਨਹੀਂ ਹੋਇਆ। ਇੱਥੋਂ ਤੱਕ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਨਾ ਹੀ ਕੋਈ ਗ੍ਰਾਂਟ ਮਿਲੀ ਹੈ।
ਉਹਨਾਂ ਕਿਹਾ ਕਿ ਇੱਕ ਵੀ ਕਾਂਗਰਸੀ ਸਰਪੰਚ ਜਾਂ ਕਾਂਗਰਸੀ ਵਰਕਰ ਕੈਪਟਨ ਅਮਰਿੰਦਰ ਸਿੰਘ ਨਾਲ ਨਹੀਂ ਜਾਵੇਗਾ ਕਿਉਂਕਿ ਉਹ ਕੈਪਟਨ ਦੀ ਕਾਰਗੁਜ਼ਾਰੀ ਤੋਂ ਅੱਕੇ ਹੋਏ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੋਂ ਚੰਗੇ ਕੰਮ ਕਰਨ ਦੀ ਉਮੀਦ ਹੈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ, ਇਹ ਹੋਣਗੇ ਮੁੱਦੇ