ਬਰਨਾਲਾ: ਜ਼ਿਲ੍ਹਾ ਵਿੱਚ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਲਈ ਦੋ ਇਕਾਂਤਵਾਸ ਕੇਂਦਰ ਬਣਾਏ ਗਏ ਹਨ। ਇਨ੍ਹਾਂ ਦੀ ਚੰਗੀ ਖੁਰਾਕ ਦੇ ਨਾਲ-ਨਾਲ ਮਾਨਸਿਕ ਸਿਹਤ ਚੰਗੀ ਬਣਾਉਣ ਲਈ ਸੰਘੇੜਾ ਕੇਂਦਰ ਵਿੱਚ ਯੋਗਾ ਕਰਵਾਇਆ ਜਾਂਦਾ ਹੈ ਅਤੇ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਸਰੀਰ ਦੀ ਇਮਿਊਨਟੀ ਵਧਾਉਣ ਲਈ ਕਸਰਤ ਵੀ ਕਰਵਾਈ ਜਾ ਰਹੀ ਹੈ।
ਇਨ੍ਹਾਂ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕਾਂਤਵਾਸ ਕੀਤੇ ਵਿਅਕਤੀਆਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੂੰ ਬਿਲਕੁਲ ਘਰ ਵਰਗਾ ਮਾਹੌਲ ਦਿੱਤਾ ਜਾਵੇ। ਇਕਾਂਤਵਾਸ ਕੱਟ ਰਹੇ ਮਰੀਜ਼ਾਂ ਨੇ ਵੀ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ। ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਪ੍ਰੇਰਿਤ ਕਰਨ ਲਈ ਗੀਤ ਤੇ ਡਾਂਸ ਵੀ ਕਰਵਾਇਆ ਜਾਂਦਾ ਹੈ।
ਇਕਾਂਤਵਾਸ ਕੱਟ ਰਹੇ ਲੋਕਾਂ ਨਾਲ ਜਦੋਂ ਗੱਲ ਹੋਈ ਤਾਂ ਉਨ੍ਹਾਂ ਨੇ ਬੜੀ ਹੀ ਖੁਸ਼ੀ ਨਾਲ ਕਿਹਾ ਕਿ ਪ੍ਰਸ਼ਾਸਨ ਵੱਲੋਂ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਰਿਹਾ ਹੈ। ਉਨ੍ਹਾਂ ਨੂੰ ਖਾਣ-ਪੀਣ ਦਾ ਅਤੇ ਰਹਿਣ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜੋ: ਕੋਰੋਨਾ ਸੰਕਟ: ਢਾਲ ਬਣ ਖੜ੍ਹੀਆਂ ਮਹਿਲਾਵਾਂ, ਹਰ ਸ਼ਖ਼ਸ ਤੱਕ ਮਾਸਕ ਬਣਾ ਕੇ ਪਹੁੰਚਾਉਣ ਦਾ ਟੀਚਾ
ਪ੍ਰੇਰਿਤ ਹੋਏ ਲੋਕਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਕੋਰੋਨਾ ਤੋਂ ਡਰਨ ਦੀ ਲੋੜ ਨਹੀਂ, ਇਸ ਮਹਾਂਮਾਰੀ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਖ਼ਿਲਾਫ਼ ਲੜਾਂਗੇ ਅਤੇ ਜਿੱਤਾਂਗੇ ਜ਼ਰੂਰ ਅਤੇ ਕੋਰੋਨਾ ਹਾਰੇਗਾ।