ਬਰਨਾਲਾ: ਵੱਧਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਤੇ ਇੱਕ ਚੰਗੇ ਵਾਤਾਵਰਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਉਪਰਾਲੇ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਤਹਿਤ ਡਿਪਟੀ ਕਮੀਸ਼ਨਰ ਦੇ ਸਣੇ ਜੰਗਲਾਤ ਵਿਭਾਗ ਨਾਲ ਮਿਲ ਕੇ ਹਾਈਵੇ ਦੇ ਕਿਨਾਰਿਆਂ 'ਤੇ ਅਨੇਕਾਂ ਤਰ੍ਹਾਂ ਦੇ ਬੂਟੇ ਲਗਾਏ ਜਾ ਰਹੇ ਹਨ।
'ਗ੍ਰੀਨ ਸਿਟੀ, ਕਲੀਨ ਸਿਟੀ'
ਪੰਜਾਬ ਸਰਕਾਰ ਨੇ ਗ੍ਰੀਨ ਸਿਟੀ ਤੇ ਕਲੀਨ ਸਿਟੀ ਮੁਹਿੰਮ ਸ਼ੁਰੂ ਕੀਤੀ ਸੀ ਤੇ ਜਿਸ ਦੇ ਤਹਿਤ ਸ਼ਹਿਰ ਨੂੰ ਸਾਫ਼ ਰੱਖ ਕੇ ਬੂਟੇ ਲਗਾਏ ਜਾ ਰਹੇ ਹਨ। ਸ਼ਹਿਰ ਦੇ ਡਿਪਟੀ ਕਮੀਸ਼ਨਰ ਤੇਜ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਗ੍ਰੀਨ ਪੰਜਾਬ ਮਿਸ਼ਨ' ਦੇ ਤਹਿਤ ਇਹ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਦੇ ਮੱਦੇਨਜ਼ਰ ਖਾਲੀ ਥਾਂਵਾਂ 'ਤੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੀ ਖ਼ਾਸ ਗੱਲ ਇਹ ਹੈ ਕਿ ਉਹ ਬੂਟੇ ਲਗਾਏ ਜਾ ਰਹੇ ਹਨ ਜੋ ਅਲੋਪ ਹੋ ਰਹੇ ਹਨ।
ਇੱਕ ਪੰਥ ਦੋ ਕਾਜ
ਡਿਪਟੀ ਕਮੀਸ਼ਨਰ ਨੇ ਦੱਸਿਆ ਕਿ ਇਨ੍ਹਾਂ ਬੂਟਿਆਂ ਨਾਲ ਇੱਕ ਤਾਂ ਪ੍ਰਦੂਸ਼ਣ ਤੋਂ ਨਿਜਾਤ ਮਿਲੇਗੀ। ਦੂਜਾ, ਇਹ ਦੇਖਣ ਨੂੰ ਵੀ ਚੰਗਾ ਲੱਗੇਗਾ ਤੇ ਅਖ਼ੀਰ 'ਚ ਇਨ੍ਹਾਂ ਬੂਟਿਆਂ ਨੂੰ ਲਗਾਉਣ ਨਾਲ ਇਨ੍ਹਾਂ ਦੀ ਸੰਭਾਲ ਵੀ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 800 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ।