ਬਰਨਾਲਾ: ਤਰਕਸ਼ੀਲ ਭਵਨ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ (Special meeting of farmers unions) ਹੋਈ। ਜਿਸ ਵਿੱਚ ਵਿਸ਼ੇਸ ਤੌਰ ਤੇ ਸੂਬਾ ਪ੍ਰਧਾਨ ਡਾ.ਦਰਸ਼ਨਪਾਲ ਸ਼ਾਮਲ ਹੋਏ, ਜੋ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਕੜੀ ਮੰਨੇ ਜਾਂਦੇ ਹਨ।
ਡਾ.ਦਰਸ਼ਨਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਜਿਲ੍ਹਾ ਬਰਨਾਲਾ ਦੀ ਮੀਟਿੰਗ ਹੈ। ਜਿਸ ਵਿੱਚ ਜ਼ਿਲ੍ਹਾ ਪੱਧਰੀ ਜੱਥੇਬੰਦਕ ਢਾਂਚੇ ਦਾ ਵਿਕਾਸ ਕਰਕੇ ਇਸਦਾ ਵਿਸਥਾਰ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM's rally) ਦੀ ਪੰਜਾਬ ਫ਼ੇਰੀ ਸਬੰਧੀ ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਜੋ ਵਾਅਦੇ ਕੇਂਦਰ ਸਰਕਾਰ ਨੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ।ਜਿਸ ਕਰਕੇ ਪ੍ਰਧਾਨ ਮੰਤਰੀ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ।
ਜਿਸ ਤਹਿਤ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਆਮਦ ਤੇ ਪੰਜਾਬ ਦੇ ਤਹਿਸੀਲ ਅਤੇ ਜਿਲ੍ਹਾ ਪੱਧਰ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਪ੍ਰਧਾਨ ਮੰਤਰੀ ਦੇ ਪੰਜਾਬ ਆਉਣ ਦਾ ਵਿਰੋਧ ਜਤਾਇਆ ਜਾਵੇਗਾ। ਉਹਨਾਂ ਕਿਹਾ ਕਿ ਬੀਜੇਪੀ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਲਖੀਮਪੁਰ ਖੀਰੀ ਮਾਮਲੇ ਵਿੱਚ ਵੀ ਇਨਸਾਫ਼ ਨਹੀਂ ਦਿੱਤਾ।
ਲਖੀਮਪੁਰ ਖੀਰੀ ਮਾਮਲੇ ਵਿੱਚ ਸਪੱਸ਼ਟ ਹੋ ਚੁੱਕਿਆ ਹੈ ਕਿ ਕਿਸਾਨਾਂ ਦਾ ਸਾਜਿਸ਼ੀ ਤਰੀਕੇ ਨਾਲ ਕਤਲ ਕੀਤਾ ਗਿਆ ਹੈ। ਜਿਸ ਵਿੱਚ ਕੈਬਨਿਟ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਦਾ ਨਾਮ ਸਾਹਮਣੇ ਹੈ। ਇਸਦੇ ਨਾਲ ਹੀ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਅਤੇ ਮੰਤਰੀ ਮੰਡਲ ਵਿੱਚੋਂ ਬਰਖਾਤਗੀ ਵੀ ਕਰਵਾਉਣੀ ਬਾਕੀ ਹੈ। ਕੇਂਦਰ ਸਰਕਾਰ ਨੇ ਜੋ ਐਮਐਸਪੀ ਦੇ ਹੱਕ ਦਾ ਭਰੋਸਾ ਦਿੱਤਾ ਸੀ, ਉਸ ਲਈ ਕਦਮ ਕੇਂਦਰ ਨੇ ਅਜੇ ਨਹੀਂ ਚੁੱਕਿਆ।
ਇਹ ਵੀ ਪੜੋ: ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਰਾਜਸੀ ਰੈਲੀਆਂ ਜਾਰੀ !