ਅੰਮ੍ਰਿਤਸਰ: ਅੰਮ੍ਰਿਤਸਰ 'ਚ ਬੀਤੇ ਕੁਝ ਦਿਨ ਪਹਿਲਾਂ ਇੱਕ ਪਤੀ ਪਤਨੀ ਉੱਤੇ ਜਾਨਲੇਵਾ ਹਮਲਾ ਹੋਇਆ ਸੀ। ਜਿਸ ਦੀ ਪੁਲਿਸ ਵੱਲੋਂ ਪੜਤਾਲ ਕੀਤੀ ਗਈ ਤਾਂ ਹੈਰਾਨੀਜਨਕ ਖੁਲਾਸੇ ਹੋਏ। ਦਰਅਸਲ ਇਸ ਹਮਲੇ ਪਿੱਛੇ ਕੋਈ ਹੋਰ ਨਹੀਂ ਬਲਕਿ ਉਕਤ ਵਿਅਕਤੀ ਦੀ ਪਤਨੀ ਅਰਵਿੰਦਰ ਕੌਰ ਵਾਸੀ ਸ਼ਹੀਦ ਉੱਧਮ ਸਿੰਘ ਨਗਰ ਹੀ ਸਾਜਿਸ਼ਕਰਤਾ ਨਿਕਲੀ ਜਿਸ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ। ਇਸ ਦਾ ਖੁਲਾਸਾ ਪੁਲਿਸ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਹਿਲਾ ਨੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਇਹ ਸਾਜਿਸ਼ ਘੜੀ ਸੀ।
ਪਤੀ ਨੂੰ ਪੈਸੇ ਦੇ ਕੇ ਜਾਨੋ ਮਾਰਨ ਦੀ ਸੀ ਕੋਸ਼ਿਸ਼ : ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਖੁਦ ਮੁਲਜ਼ਮ ਔਰਤ ਵੱਲੋਂ ਆਪਣੇ ਪ੍ਰੇਮੀਆਂ ਨਾਲ ਮਿਲ ਕੇ ਪਤੀ ਨੂੰ ਜਾਨੋ ਮਾਰਨ ਦੀ ਕੋਸ਼ਿਸ਼ ਸੀ। ਉਥੇ ਹੀ ਪੁਲਿਸ ਨੇ ਇਹ ਵੀ ਦੱਸਿਆ ਕਿ ਮਹਿਲਾ ਨੂੰ ਉਸਦੇ ਸਾਥੀਆਂ ਸਮੇਤ ਕਾਬੂ ਕੀਤਾ ਹੈ ਜਿੰਨਾ ਕੋਲੋਂ ਵਾਰਦਾਤ ਵਿੱਚ ਵਰਤਿਆ ਪਿਸਟਲ, ਰੌਂਦ ਤੇ ਮੋਟਰਸਾਈਕਲ, ਸਕੂਟੀ ਕੀਤੀ ਬ੍ਰਾਮਦ ਕਰ ਲਈ ਹੈ। ਪੁਲਿਸ ਨੇ ਦੱਸਿਆ ਕਿ ਇਸ ਔਰਤ ਦਾ ਇਨ੍ਹਾਂ ਦੋਵਾਂ ਹੀ ਨੌਜਵਾਨਾਂ ਨਾਲ਼ ਨਜਾਇਜ਼ ਸਬੰਧ ਸੀ ਜਿਸਦੇ ਚੱਲਦੇ ਉਸ ਵੱਲੋ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਰਸਤਾ ਰੋਕ ਕੇ ਮਾਰ ਦੇਣ ਦੀ ਨੀਯਤ ਨਾਲ ਫਾਇਰ ਕੀਤਾ: ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਥਾਣਾ ਸੁਲਤਾਨ ਵਿੰਡ ਵਿਖੇ ਪਿੱਛਲੇ ਦਿਨੀਂ ਮਾਮਲਾ ਸਾਹਮਣੇ ਆਇਆ ਸੀ ਕਿ ਰਾਹ ਜਾਂਦੇ ਪਤੀ ਪਤਨ ਉੱਤੇ ਕੁਝ ਨਾ-ਮਾਲੂਮ ਵਿਅਕਤੀਆਂ ਵੱਲੋਂ ਉਸਦੇ ਪਤੀ ਦਾ ਨਜ਼ਦੀਕ ਡਾਇਮੰਡ ਅਸਟੇਟ ਵਿੱਖੇ ਰਸਤਾ ਰੋਕ ਕੇ ਮਾਰ ਦੇਣ ਦੀ ਨੀਯਤ ਨਾਲ ਫਾਇਰ ਕੀਤਾ। ਜਿਸਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿੱਖੇ ਮੁਕੱਦਮਾਂ ਦਰਜ਼ ਰਜਿਸਟਰ ਕੀਤਾ ਗਿਆ। ਏ.ਸੀ.ਪੀ ਦੱਖਣੀ, ਨੇ ਦੱਸਿਆ ਕਿ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ, ਮੁੱਖ ਅਫਸਰ ਥਾਣਾ ਸੁਲਤਾਨਵਿੰਡ ਅੰਮ੍ਰਿਤਸਰ ਅਤੇ ਇੰਸਪੈਕਟਰ ਅਮਨਦੀਪ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਅੰਮ੍ਰਿਤਸਰ ਦੀਆਂ ਮੁਕੱਦਮਾਂ ਨੂੰ ਟਰੇਸ ਕਰਨ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ।
- Farmers Protest: ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਗਾਜ਼ੀਪੁਰ ਬਾਰਡਰ ਛਾਉਣੀ 'ਚ ਤਬਦੀਲ, ਧਾਰਾ 144 ਲਾਗੂ
- New Parliament Building Inauguration : ਪੀਐਮ ਮੋਦੀ ਨੇ ਕੀਤਾ ਨਵੇਂ ਸੰਸਦ ਭਵਨ ਦਾ ਉਦਘਾਟਨ, ਕੌਮੀ ਗੀਤ ਨਾਲ ਸ਼ੁਰੂ ਹੋਇਆ ਸਮਾਗਮ ਦਾ ਦੂਜਾ ਪੜਾਅ
- "ਹਵਾਈ ਅੱਡੇ ਦੇ 100 ਮੀਟਰ ਦੇ ਦਾਇਰੇ ਵਿੱਚ ਬਣੀਆਂ ਸਾਰੀਆਂ ਉਸਾਰੀਆਂ ਢਾਹੁਣ ਦੀ ਕਾਰਵਾਈ ਜਲਦ ਹੋਵੇਗੀ ਸ਼ੁਰੂ"
ਵਾਰਦਾਤ ਦੀ ਮਾਸਟਰ ਮਾਈਂਡ ਅਰਵਿੰਦਰ ਕੌਰ: ਪੁਲਿਸ ਟੀਮਾਂ ਵੱਲੋਂ ਮੁਕੱਦਮਾਂ ਦੀ ਹਰ ਪਹਿਲੂ ਤੋਂ ਤਫ਼ਤੀਸ਼ ਕਰਦੇ ਹੋਏ ਇਕ ਇਕ ਪਹਿਲੂ ਤੋਂ ਜਾਂਚ ਦੌਰਾਨ ਇਹ ਖੁਲਾਸਾ ਹੋਇਆ। ਗ੍ਰਿਫ਼ਤਾਰ ਦੋਸ਼ੀਆਂ ਨੂੰ ਬਾਰੀਕੀ ਨਾਲ ਪੁੱਛਗਿੱਛ ਕਰਨ ਤੇ ਇਹਨਾਂ ਨੇ ਦੱਸਿਆ ਕਿ ਇਸ ਵਾਰਦਾਤ ਦੀ ਮਾਸਟਰ ਮਾਈਂਡ ਅਰਵਿੰਦਰ ਕੌਰ ਪਤਨੀ ਧਰਮਿੰਦਰ ਸਿੰਘ ਹੀ ਹੈ। ਜਿਸਤੇ ਅਰਵਿੰਦਰ ਕੌਰ ਨੂੰ ਮੁਕੱਦਮਾਂ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਇਸ ਪਾਸੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਅਰਵਿੰਦਰ ਕੌਰ ਉਰਫ ਬੱਬਲ ਦਾ ਆਪਣੇ ਪਤੀ ਧਰਮਿੰਦਰ ਸਿੰਘ ਨਾਲ ਘਰੇਲੂ ਝਗੜਾ ਸੀ ਤੇ ਅਰਵਿੰਦਰ ਕੋਰ, ਆਪਣੇ ਪਤੀ ਤੋ ਛੁੱਟਕਾਰਾ ਪਾਉਣਾ ਚਾਹੁੰਦੀ ਸੀ। ਇਸੇ ਕਰਕੇ ਅਰਵਿੰਦਰ ਕੌਰ ਨੇ ਆਪਣੇ ਪ੍ਰੇਮੀ ਜੋ ਕਿ ਇਕ ਸਮੇਂ ਉਸ ਦਾ ਵਿਦਿਆਰਥੀ ਸੀ ਉਸ ਕੈਪਟਨ ਸਿੰਘ ਉਰਫ ਸਾਜਨ ਨੂੰ ਤੇ ਇਸਦੇ ਦੋਸਤ ਸਿਮਰਜੀਤ ਸਿੰਘ ਉਰਫ ਰਿੰਕਾ ਨੂੰ ਪੈਸਿਆ ਦਾ ਲਾਲਚ ਦੇ ਕੇ ਆਪਣੇ ਪਤੀ ਨੂੰ ਜਾਨੋਂ ਮਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਇੰਨਾ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਪੁਛਪੜਤਾਲ ਕੀਤੀ ਜਾ ਰਹੀ ਹੈ।