ਬਰਨਾਲਾ: ਬੀਤੀ ਰਾਤ ਡਿਊਟੀ ਦੌਰਾਨ ਕਬੱਡੀ ਖਿਡਾਰੀਆਂ ਕੋਲੋਂ ਕਤਲ ਹੋਏ ਬਰਨਾਲਾ ਪੁਲਿਸ ਮੁਲਾਜ਼ਮ (Barnala policeman) ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਨੌਲਾ ਦੇ ਰਾਮਬਾਗ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਪਿੰਡ ਵਾਸੀ ਵੱਡੀ ਗਿਣਤੀ 'ਚ ਪਿੰਡ ਦੀ ਪੰਚਾਇਤ ਅਤੇ ਆਸ-ਪਾਸ ਦੇ ਇਲਾਕਾ ਨਿਵਾਸੀ ਪਹੁੰਚੇ ਹੋਏ ਸਨ। ਐੱਸਐੱਸਪੀ ਬਰਨਾਲਾ ਸੰਦੀਪ ਮਲਿਕ ਨੇ ਪਰਿਵਾਰ ਨੂੰ ਭਰੋਸਾ ਦਿੰਦੇ ਹੋਏ ਮੁਲਜ਼ਮਾਂ ਨੂੰ ਫੜ ਕੇ ਸਲਾਖਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ। ਇਸ ਦੁਖਦਾਈ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਰਿਵਾਰ ਨੂੰ 2 ਕਰੋੜ ਰੁਪਏ ਦੀ ਮਾਲੀ ਮਦਦ ਦਿੱਤੀ ਹੈ। ਜਦਕਿ ਐੱਸਐੱਸਪੀ ਬਰਨਾਲਾ ਅਨੁਸਾਰ ਡੀਜੀਪੀ ਪੰਜਾਬ ਨੇ ਵੀ ਪਰਿਵਾਰ ਦੀ ਮਦਦ ਦੀ ਗੱਲ ਕਹੀ ਹੈ। ਉਨ੍ਹਾਂ ਨੂੰ ਪੁਲਿਸ ਭਲਾਈ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਪੁਲਿਸ ਪ੍ਰਸ਼ਾਸ਼ਨ ਵੱਲੋਂ ਰਾਈਫਲ ਨਾਲ ਸਲਾਮੀ ਦਿੱਤੀ ਗਈ ਅਤੇ ਸ਼ਰਧਾਂਜਲੀ ਭੇਂਟ ਕੀਤੀ ਗਈ
ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ: ਇਸ ਮੌਕੇ ਐੱਸ.ਐਸ.ਪੀ ਸੰਦੀਪ ਮਲਿਕ ਨੇ ਕਿਹਾ ਕਿ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ (Death of Constable Darshan Singh) 'ਤੇ ਉਨ੍ਹਾਂ ਨੂੰ ਡੂੰਘਾ ਦੁੱਖ ਹੈ ਅਤੇ ਡਿਊਟੀ 'ਤੇ ਰਹਿੰਦਿਆਂ ਉਹ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ। ਉਹਨਾਂ ਕਿਹਾ ਕਿ ਕਾਨੂੰਨੀ ਕਾਰਵਾਈ ਕਰਦੇ ਹੋਏ ਮੁਲਜ਼ਮ ਕਬੱਡੀ ਖਿਡਾਰੀਆਂ ਖਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਉਣ ਵਾਲੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਡੱਕ ਦਿੱਤਾ ਜਾਵੇਗਾ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh maan) ਨੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ 2 ਕਰੋੜ ਰੁਪਏ ਦੀ ਮਾਲੀ ਮਦਦ ਦਿੱਤੀ ਗਈ ਹੈ। ਉੱਥੇ ਹੀ ਐੱਸਐੱਸਪੀ ਬਰਨਾਲਾ ਅਨੁਸਾਰ ਡੀਜੀਪੀ ਪੰਜਾਬ ਨੇ ਵੀ ਕਿਹਾ ਹੈ ਕਿ ਆਰਥਿਕ ਮਦਦ ਪਰਿਵਾਰ ਨੂੰ ਪ੍ਰਦਾਨ ਦਿੱਤੀ ਜਾਵੇਗੀ।
- Murder of Policeman in Barnala : ਪੁਲਿਸ ਮੁਲਾਜ਼ਮ ਦੇ ਕਤਲ ਦੇ ਦੋਸ਼ ਹੇਠ ਕਬੱਡੀ ਖਿਡਾਰੀਆਂ ਵਿਰੁੱਧ ਕਤਲ ਕੇਸ ਦਰਜ, ਮੁੱਖ ਮੰਤਰੀ ਦਾ ਵੱਡਾ ਐਲਾਨ
- Farmers Protest In Punjab: ਕਿਸਾਨ ਜਥੇਬੰਦੀਆਂ ਦਾ ਐਲਾਨ- ਪੰਜਾਬ 'ਚ 15 ਨਵੰਬਰ ਤੋਂ ਸਾਰੇ ਟੋਲ ਪਲਾਜ਼ਾ ਬੰਦ, 23-24 ਨੂੰ ਸਰਕਾਰ ਦੇ ਸਾੜੇ ਜਾਣਗੇ ਪੁਤਲੇ
- Worth Rs. 80 Crores Heroin Seized: ਹੈਰੋਇਨ ਦੀ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ਼, ਲਗਭਗ 80 ਕਰੋੜ ਦੀ ਹੈਰੋਇਨ ਸਣੇ 1 ਮੁਲਜ਼ਮ ਗ੍ਰਿਫਤਾਰ
ਸ਼ਰਾਬੀ ਕਬੱਡੀ ਖਿਡਾਰੀਆਂ ਨੇ ਕੀਤਾ ਸੀ ਕਤਲ: ਜ਼ਿਕਰਯੋਗ ਹੈ ਕਿ ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਸ਼ਰਾਬੀ ਕਬੱਡੀ ਖਿਡਾਰੀਆਂ (Drunk kabaddi player) ਵੱਲੋਂ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸ਼ਹਿਰ ਦੇ 25 ਏਕੜ ਰਕਬੇ ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਥਾਣਾ ਸਿਟੀ ਵਨ ਦੀ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚੀ ਸੀ ਅਤੇ ਰੈਸਟੋਰੈਂਟ 'ਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ 'ਚ ਬੈਠਣ ਲਈ ਕਿਹਾ ਗਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਖਿਡਾਰੀਆਂ ਦੀ ਬਹਿਸ ਵੀ ਹੋਈ। ਇਸੇ ਦੌਰਾਨ ਮੁਲਜ਼ਮ ਕਬੱਡੀ ਖਿਡਾਰੀਆਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿੱਚ ਕਾਂਸਟੇਬਲ ਵਜੋਂ ਡਿਊਟੀ ਕਰ ਰਿਹਾ ਸੀ। ਇਸ ਘਟਨਾ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਵਿੱਚ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਪਰ ਇਸ ਘਟਨਾ ਦੀ ਨਿਖੇਧੀ ਕਰਦਿਆਂ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਹੈ।