ਬਰਨਾਲਾ: ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਕੋਵਿਡ-19 ਟੀਕਾਕਰਨ ਲਈ ਜਾਗਰੂਕਤਾ ਪੈਦਾ ਕਰਨ ਲਈ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਲੋਕਾਂ ਨੂੰ ਕੋਰੋਨਾਵਾਇਰਸ ਦੇ ਟੀਕਾਕਰਨ ਦੇ ਪ੍ਰਤੀ ਜਾਗਰੂਕ ਕਰਨ ਲਈ ਪੂਰੇ ਸ਼ਹਿਰ ਦੇ ਕੋਨੇ-ਕੋਨੇ ਵਿੱਚ ਫਲੈਕਸ ਬੋਰਡ ਵੀ ਲਗਾਏ ਗਏ ਹਨ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣੀ ਕਰਨ ਲਈ ਵੀ ਅਪੀਲ ਕੀਤੀ ਗਈ ਹੈ। ਐਸੱਐੱਸਪੀ ਸੰਦੀਪ ਗੋਇਲ ਵੱਲੋਂ ਕੋਰੋਨਾ ਦੇ ਬਚਾਅ ਲਈ ‘2 ਖੁਰਾਕਾਂ ਜ਼ਰੂਰੀ ਸੁਰੱਖਿਆ ਹੋਵੇਗੀ ਪੂਰੀ’ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਇਹ ਵੀ ਪੜੋ: ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ
ਇਸ ਸਬੰਧੀ ਗੱਲਬਾਤ ਕਰਦਿਆਂ ਐੱਸਐੱਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਕੋਰੋਨਾਵਾਇਰਸ ਮਹਾਂਮਾਰੀ ਦੇ ਪਹਿਲੇ ਪੜਾਅ ਦੌਰਾਨ ਲੋਕਾਂ ਨੂੰ ਮਾਸਕ ਪਾਉਣ, 2 ਗਜ਼ ਦੂਰੀ ਰੱਖਣ ਅਤੇ ਹੱਥਾਂ ਨੂੰ ਧੋਣ ਲਈ ਪ੍ਰੇਰਿਤ ਕੀਤਾ ਗਿਆ ਸੀ। ਜਿਸ ਉਪਰੰਤ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਟੀਕਾਕਰਨ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਰਨਾਲਾ ਪੁਲਿਸ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਹਨਾਂ ਕਿਹਾ ਕਿ ‘2 ਖੁਰਾਕਾਂ ਜ਼ਰੂਰੀ ਸੁਰੱਖਿਆ ਹੋਵੇਗੀ ਪੂਰੀ’ ਸਲੋਗਨ ਤਹਿਤ ਬਰਨਾਲਾ ਦੇ ਸਾਰੇ ਜਨਤਕ ਸਥਾਨਾਂ ਉੱਤੇ ਫਲੈਕਸ ਬੋਰਡ ਲਗਾਏ ਗਏ ਹਨ ਅਤੇ ਸ਼ਹਿਰ ਦੇ ਲੋਕਾਂ ਨੂੰ ਟੀਕਾਕਰਨ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਟੀਕਾਕਰਨ ਦੇ ਸਟੀਕਰ ਵੀ ਸ਼ਹਿਰ ਦੀਆਂ ਗੱਡੀਆਂ ਉੱਤੇ ਲਗਾਏ ਗਏ ਹਨ। ਉਹਨਾਂ ਨੇ ਕਿਹਾ ਕਿ ਇਸਦੇ ਪ੍ਰਤੀ ਜੋ ਗਲਤ ਅਫ਼ਵਾਹ ਹੈ, ਉਸ ਤੋਂ ਬਚਣਾ ਜ਼ਰੂਰੀ ਹੈ ਅਤੇ ਇਸ ਵੈਕਸੀਨ ਦੀਆਂ 2 ਖੁਰਾਕਾਂ ਲੈਣੀਆਂ ਬਹੁਤ ਜ਼ਰੂਰੀ ਹਨ। ਸਰਕਾਰ ਦੇ ਵੱਲੋਂ ਇਸ ਮਹਾਂਮਾਰੀ ਤੋਂ ਬਚਨ ਲਈ ਟੀਕਾਕਰਨ ਦੀ ਜਗਾ ਜਗਾ ਸਹੂਲਤ ਦਿੱਤੀ ਗਈ ਹੈ ਅਤੇ ਉਸਦਾ ਸਾਨੂੰ ਫ਼ਾਇਦਾ ਲੈਣਾ ਚਾਹੀਦਾ ਹੈ।
ਇਹ ਵੀ ਪੜੋ: ਪੰਜਾਬ ’ਚ ਡ੍ਰੋਨ ਰਾਹੀਂ ਘੁਸਪੈਠ ਦੀ ਹੋ ਰਹੀ ਹੈ ਕੋਸ਼ਿਸ਼: ਕੈਪਟਨ