ਬਰਨਾਲਾ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Badal) ਨੇ ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਪੂਰੇ ਦੇਸ਼ ਵਿੱਚ ਕਾਂਗਰਸ ਦਾ ਸਫਾਇਆ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਿੱਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ 35% ਵੋਟ ਮਿਲੀ ਸੀ।ਉੱਥੇ ਸ਼੍ਰੋਮਣੀ ਅਕਾਲੀ ਦਲ ਨੂੰ 31% ਵੋਟ ਮਿਲੀ ਸੀ ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ 21% ਵੋਟ ਮਿਲੇ ਸਨ। ਸੁਖਬੀਰ ਬਾਦਲ ਬਰਨਾਲਾ ਦੇ ਹਲਕਾ ਭਦੌੜ ਵਿਖੇ ਤਪਾ ਮੰਡੀ ਵਿਖੇ ਚੋਣ ਰੈਲੀ ਕਰਨ ਪੁੱਜੇ ਸਨ।
ਸੁਖਬੀਰ ਬਾਦਲ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਖੇਡਦੇ ਹੋਏ ਗੁਟਕਾ ਸਾਹਿਬ ਦੀ ਝੂਠੀ ਸੰਹੁ ਖਾਕੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ ਅਤੇ ਅਣਗਿਣਤ ਝੂਠੇ ਵਾਅਦੇ ਕਰ ਦਿੱਤੇ। ਜਿਸ ਕਾਰਨ ਪੰਜਾਬ ਦੀ ਜਨਤਾ ਗੁੰਮਰਾਹ ਹੋ ਗਈ ਸੀ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉੱਤੇ ਝੂਠੇ ਮੁਕੱਦਮੇ ਦਰਜ ਕਰਵਾਏ ਜਾ ਰਹੇ ਹਨ ਅਤੇ ਇੱਕ 85 ਸਾਲ ਦੀ ਬੁਜੁਰਗ ਔਰਤ ਦੇ ਉੱਤੇ ਵੀ ਕਾਂਗਰਸ ਪਾਰਟੀ ਵਲੋਂ ਕਤਲ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ਦੇ ਬਾਅਦ ਜਿਹੜੇ ਪੁਲਿਸ ਅਧਿਕਾਰੀ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉੱਤੇ ਝੂਠੇ ਮਾਮਲੇ ਦਰਜ ਕੀਤੇ ਗਏ ਹਨ, ਉਨ੍ਹਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਜਾਣਗੇ ਅਤੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇਗਾ। ਜਿਸ ਕਾਂਗਰਸੀ ਨੇਤਾ ਵਲੋਂ ਇਹ ਮਾਮਲੇ ਦਰਜ ਕਰਵਾਏ ਗਏ ਹਨ, ਉਨ੍ਹਾਂ ਦੇ ਖਿਲਾਫ ਵੀ ਮਾਮਲੇ ਦਰਜ ਹੋਣਗੇ।
ਉਥੇ ਹੀ ਉਨ੍ਹਾਂਨੇ ਕਿਹਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ਦੇ ਬਾਅਦ ਇੱਕ ਕਮਿਸ਼ਨ ਬਣਾਇਆ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਖਿਲਾਫ ਝੂਠੇ ਮੁਕੱਦਮੇ ਦਰਜ ਕੀਤੇ ਗਏ ਹਨ ਉਨ੍ਹਾਂਨੂੰ 2 ਮਹੀਨੀਆਂ ਦੇ ਅੰਦਰ ਰੱਦ ਕਰਵਾਇਆ ਜਾਵੇਗਾ।
ਇਹ ਵੀ ਪੜੋ:ਅੰਮ੍ਰਿਤਸਰ ਹਵਾਈ ਅੱਡੇ ’ਚ 2 ਯਾਤਰੀ ਕੋਰੋਨਾ ਪਾਜ਼ੀਟਿਵ, ਓਮੀਕਰੋਨ ਜਾਂਚ !