ETV Bharat / state

ਬਰਨਾਲਾ ਜੇਲ੍ਹ ਵਿੱਚ ਡਿਊਟੀ ਉੱਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ

ਬਰਨਾਲਾ ਜੇਲ੍ਹ ਵਿੱਚ ਡਿਊਟੀ ਉੱਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਐਸਐਚਓ ਨੇ ਦੱਸਿਆ ਕਿ ਉਹਨਾਂ ਨੂੰ ਬਰਨਾਲਾ ਜੇਲ੍ਹ ਦੇ ਸੁਪਰਡੈਂਟ ਦਾ ਫੋਨ ਆਇਆ ਸੀ ਕਿ ਪੁਲਿਸ ਮੁਲਾਜ਼ਮ ਬਿੱਕਰ ਸਿੰਘ ਨੇ ਡਿਊਟੀ ਦੌਰਾਨ ਖੁਦਕੁਸ਼ੀ ਕਰ ਲਈ ਹੈ। ਉਹਨਾਂ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਜੇਲ੍ਹ ਵਿੱਚ ਟਾਵਰ 'ਤੇ ਡਿਊਟੀ ਦੇ ਰਹੇ ਮੁਲਾਜ਼ਮ ਬਿੱਕਰ ਸਿੰਘ ਦੀ ਮੌਤ ਹੋ ਚੁੱਕੀ ਸੀ।

Policeman dies due to gunshot wound in Barnala Jail
ਬਰਨਾਲਾ ਜੇਲ੍ਹ ਵਿੱਚ ਡਿਊਟੀ ਉੱਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
author img

By

Published : Jan 17, 2023, 6:50 AM IST

Updated : Jan 17, 2023, 8:07 AM IST

Policeman dies due to gunshot wound in Barnala Jail

ਬਰਨਾਲਾ: ਜ਼ਿਲ੍ਹੇ ਦੀ ਜੇਲ੍ਹ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਬਿੱਕਰ ਸਿੰਘ ਜੇਲ੍ਹ ਅੰਦਰ ਟਾਵਰ ਉਪਰ ਡਿਊਟੀ 'ਤੇ ਤੈਨਾਤ ਸੀ ਅਤੇ ਉਸਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜੇਲ੍ਹ ਸੁਪਰਡੈਂਟ ਦੀ ਸੂਚਨਾ 'ਤੇ ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਮੌਕੇ ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ: ਭਾਜਪਾ ਦਾ ਬਾਈਕਾਟ ਕਾਇਮ, ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਸਮਾਗਮ ਤੋਂ ਭਾਜਪਾ ਇਸ ਵਾਰ ਵੀ ਆਊਟ !

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ ਅਤੇ ਪੁਲਿਸ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਥਾਣਾ ਸਿਟੀ ਦੇ ਐਸਐਚਓ ਅਨੁਸਾਰ ਮ੍ਰਿਤਕ ਦੀ ਮੌਤ ਸਾਹਮਣੇ ਤੋਂ ਗੋਲੀ ਲੱਗਣ ਨਾਲ ਹੋਈ ਹੈ, ਪੁਲਿਸ ਨੇ ਮ੍ਰਿਤਕ ਦੀ ਬੰਦੂਕ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਨਾਲਾ ਦੀ ਇਸ ਜ਼ਿਲ੍ਹਾ ਜੇਲ੍ਹ ਵਿੱਚ ਸਿਮਰਨਜੀਤ ਸਿੰਘ ਬੈਂਸ ਵੀ ਕੈਦ ਹਨ।

ਇਸ ਸਬੰਧੀ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਤੈਨਾਤ ਡਾਕਟਰ ਗੁਰਮੇਹਰ ਢਿੱਲੋਂ ਨੇ ਦੱਸਿਆ ਕਿ ਉਹਨਾਂ ਦੀ ਸੂਚਨਾ ਅਨੁਸਾਰ ਪੁਲਿਸ ਮੁਲਜ਼ਮ ਬਿੱਕਰ ਸਿੰਘ ਦੀ ਮ੍ਰਿਤਕ ਦੇਹ ਹਸਪਤਾਲ ਵਿੱਚ ਆਈ ਹੈ। ਉਹਨਾਂ ਦੀ ਮੌਤ ਗੰਨ ਦੀ ਗੋਲੀ ਲੱਗਣ ਨਾਲ ਹੋਈ ਹੈ, ਜਦਕਿ ਪੂਰੀ ਅਸਲੀਅਤ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ਉਥੇ ਇਸ ਸਬੰਧੀ ਥਾਣਾ ਸਿਟੀ ਬਰਨਾਲਾ ਦੇ ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਨੂੰ ਬਰਨਾਲਾ ਜੇਲ੍ਹ ਦੇ ਸੁਪਰਡੈਂਟ ਦਾ ਫੋਨ ਆਇਆ ਸੀ ਕਿ ਕਿਸੇ ਮੁਲਾਜ਼ਮ ਨੇ ਡਿਊਟੀ ਦੌਰਾਨ ਖੁਦਕੁਸ਼ੀ ਕਰ ਲਈ ਹੈ। ਉਹਨਾਂ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਜੇਲ੍ਹ ਵਿੱਚ ਟਾਵਰ 'ਤੇ ਡਿਊਟੀ ਦੇ ਰਹੇ ਮੁਲਾਜ਼ਮ ਬਿੱਕਰ ਸਿੰਘ ਦੀ ਮੌਤ ਹੋ ਚੁੱਕੀ ਸੀ। ਉਹਨਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਦੀ ਮੌਤ ਅੱਗੇ ਤੋਂ ਗੋਲੀ ਨਾਲ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਬੰਦੂਕ ਕਬਜ਼ੇ ਵਿੱਚ ਲੈ ਕੇ ਉਸਦੀ ਮ੍ਰਿਤਕ ਦੇਹ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰੱਖੀ ਗਈ ਹੈ। ਫਿਲਹਾਲ ਪੁਲਿਸ ਮੌਤ ਦੇ ਕਾਰਨਾਂ ਬਾਰੇ ਜਾਂਚ ਕਰ ਰਹੀ ਹੈ।

ਇਹ ਵੀ ਪੜੋ: ਚਾਇਨਾ ਡੋਰ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਨੌਜਵਾਨਾਂ ਦੀ ਨਵੇਕਲੀ ਪਹਿਲ ਕਦਮੀ

Last Updated : Jan 17, 2023, 8:07 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.