ਬਰਨਾਲਾ: ਕੈਪਟਨ ਸਰਕਾਰ ਨੂੰ ਸੱਤਾ 'ਚ ਆਏ 4 ਸਾਲ ਤੋਂ ਉੱਪਰ ਹੋ ਗਏ ਹਨ, ਪਰ ਘਰ ਘਰ ਨੌਕਰੀ ਦੇਣ ਦੇ ਵਾਅਦੇ ਕਾਂਗਰਸ ਸਰਕਾਰ ਹੁਣ ਤੱਕ ਨਹੀ ਪੂਰਾ ਕਰ ਪਾਈ, ਪੜ੍ਹੇ ਲਿਖੇ ਬੇਰੁਜ਼ਗਾਰ ਦਿਹਾੜੀਆਂ ਕਰਨ ਲਈ ਮਜਬੂਰ ਹਨ। ਇਸ ਦੀ ਮੰਗ ਕਰਦਿਆਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਝੰਡੇ ਹੇਠ ਪੰਜਾਬ ਭਰ 'ਚ ਬੇਰੁਜ਼ਗਾਰਾਂ ਵੱਲੋਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।
ਪਿਛਲੇ ਦਿਨੀਂ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਗਿਆ ਸੀ। ਜਿੱਥੇ ਕੈਪਟਨ ਸਰਕਾਰ ਦੇ ਇਸ਼ਾਰਿਆਂ 'ਤੇ ਪੰਜਾਬ ਪੁਲਿਸ ਵੱਲੋਂ ਬੇਰੁਜ਼ਗਾਰ ਲੜਕੇ ਲੜਕੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜਿਸ ਦੇ ਰੋਸ ਵੱਜੋਂ, ਹੁਣ ਉਨ੍ਹਾਂ ਵੱਲੋਂ ਇੱਕ ਪੋਸਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਜਿਸ ਦੇ ਤਹਿਤ ਪਿੰਡਾਂ ਵਿੱਚ ਕਾਂਗਰਸ ਸਰਕਾਰ ਦੇ ਮੁਕੰਮਲ ਬਾਈਕਾਟ ਦੇ ਪੋਸਟਰ ਹਰ ਘਰ ਅੱਗੇ ਲਗਾਏ ਜਾ ਰਹੇ ਹਨ, ਤੇ ਕਾਂਗਰਸ ਪਾਰਟੀ ਨੂੰ ਅੱਗੇ ਤੋਂ ਵੋਟ ਨਾ ਦੇਣ ਲਈ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੋਸਟਰ ਮੁਹਿੰਮ ਬਰਨਾਲਾ ਮਾਨਸਾ ਸੰਗਰੂਰ ਜ਼ਿਲ੍ਹਿਆਂ ਵਿੱਚ ਸ਼ੁਰੂ ਹੋ ਚੁੱਕੀ ਹੈ, ਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ:-ਮਾਤਾ ਨਿਕਲੀ ਕੁਮਾਤਾ, ਪਿਤਾ ਨੇ ਬੱਚਿਆਂ ਦੀ ਕੀਤੀ ਵਿਕਰੀ