ETV Bharat / state

21 ਨੂੰ ਬਰਨਾਲਾ ’ਚ ਹੋਣ ਵਾਲੀ ਕਿਸਾਨ ਮਹਾਂਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ - ਮਹਾਂ ਰੈਲੀਆਂ ਤੇ ਮਹਾਂ ਪੰਚਾਇਤਾਂ ਦਾ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਇਸ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਮਹਾਂ ਰੈਲੀਆਂ ਤੇ ਮਹਾਂ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਤਸਵੀਰ
ਤਸਵੀਰ
author img

By

Published : Feb 19, 2021, 10:34 PM IST

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਇਸ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਮਹਾਂ ਰੈਲੀਆਂ ਤੇ ਮਹਾਂ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਰਨਾਲਾ ਵਿਖੇ 21 ਫਰਵਰੀ ਨੂੰ ਮਹਾ ਰੈਲੀ ਰੱਖੀ ਗਈ ਹੈ। ਇਸ ਮਹਾਂਰੈਲੀ ਦੀਆਂ ਕਿਸਾਨ ਜਥੇਬੰਦੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮਹਾਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਬਰਨਾਲਾ ਵਿਖੇ ਪਹੁੰਚੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
ਕਿਸਾਨ ਅੰਦੋਲਨ ਕਾਰਨ ਸਰਕਾਰ ਪਹਿਲਾਂ ਹੀ ਹੈ ਦਬਾਅ ਹੇਠ: ਜੇਠੂਕੇ ਇਸ ਮੌਕੇ ਗੱਲਬਾਤ ਕਰਦਿਆਂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਬਰਨਾਲਾ ਵਿਖੇ ਹੋਣ ਵਾਲੀ ਮਹਾਂ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਭਰ ਤੋਂ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ ਅਤੇ ਹੋਰ ਵੱਖ ਵੱਖ ਵਰਗਾਂ ਦੇ ਲੋਕ ਸ਼ਾਮਲ ਹੋਣਗੇ। ਰੈਲੀ ਨੂੰ ਲੈ ਕੇ ਟੈਂਟ, ਸਾਊਂਡ, ਪਾਣੀ, ਲੋਕਾਂ ਦੇ ਬੈਠਣ ਲਈ ਅਤੇ ਟ੍ਰੈਫਿਕ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਇਸ ਰੈਲੀ ਦਾ ਕੇਂਦਰ ਸਰਕਾਰ ਤੇ ਭਾਰੀ ਅਸਰ ਹੋਵੇਗਾ। ਕਿਉਂਕਿ ਕਿਸਾਨ ਅੰਦੋਲਨ ਤੋਂ ਪਹਿਲਾਂ ਹੀ ਸਰਕਾਰ ਘਬਰਾਈ ਹੋਈ ਹੈ ਅਤੇ ਇਸ ਰੈਲੀ ਨਾਲ ਖੇਤੀ ਕਾਨੂੰਨ ਵਾਪਸ ਲੈਣ ਲਈ ਸਰਕਾਰ ਤੇ ਹੋਰ ਦਬਾਅ ਵਧੇਗਾ।

ਜੇਕਰ ਸਰਕਾਰ ਨੇ ਕਾਨੂੰਨ ਵਾਪਸ ਨਾ ਲਏ ਤਾਂ ਪੂਰੇ ਦੇਸ਼ ’ਚ ਭਾਜਪਾ ਦਾ ਪੰਜਾਬ ਵਾਲਾ ਹਸ਼ਰ ਹੋਵੇਗਾ: ਜੇਠੂਕੇ

ਉਨ੍ਹਾਂ ਦੱਸਿਆ ਕਿ ਇਸ ਮਹਾਂਰੈਲੀ ਵਿਚ ਹੋਰ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਣਗੇ। ਸੂਬਾ ਆਗੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੀ ਬੁਰੀ ਤਰ੍ਹਾਂ ਹਾਰ ਦਾ ਕਾਰਨ ਕਿਸਾਨ ਅੰਦੋਲਨ ਹੈ। ਜੇਕਰ ਭਾਜਪਾ ਸਰਕਾਰ ਨੇ ਅਜੇ ਵੀ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਭਾਜਪਾ ਦਾ ਪੂਰੇ ਦੇਸ਼ ਵਿਚ ਪੰਜਾਬ ਵਾਲਾ ਹਸ਼ਰ ਹੋਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.