ਬਰਨਾਲਾ: ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ 30 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪਰ ਸਰਕਾਰ ਦੇ ਇਸ ਫ਼ੈਸਲੇ ’ਤੇ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਵਿੱਚ ਰੋਸ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਨਾਲ ਜੁੜੇ ਪ੍ਰਬੰਧਕਾਂ ਅਤੇ ਮਾਪਿਆਂ ਵਲੋਂ 8 ਅਪ੍ਰੈਲ ਨੂੰ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਕੂਲ ਪ੍ਰਬੰਧਕਾਂ, ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਨਾਲ ਜੁੜੇ ਹੋਰਨਾਂ ਲੋਕਾਂ ਦੀ ਮੀਟਿੰਗ 10 ਅਪ੍ਰੈਲ ਨੂੰ ਰੱਖੀ ਗਈ ਹੈ। ਬਰਨਾਲਾ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਕੂਲ ਖੋਲਣ ਦਾ ਫ਼ੈਸਲਾ ਬੱਚਿਆਂ ਦੇ ਮਾਪਿਆਂ ’ਤੇ ਛੱਡਿਆ ਜਾ ਰਿਹਾ ਹੈ। ਜੇਕਰ 10 ਅਪ੍ਰੈਲ ਦੀ ਮੀਟਿੰਗ ਵਿੱਚ ਮਾਪਿਆਂ, ਸਕੂਲਾਂ ਨਾਲ ਜੁੜੇ ਹੋਰਨਾਂ ਲੋਕਾਂ ਅਤੇ ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਪੰਜਾਬ ਵਲੋਂ ਸਕੂਲ ਖੋਲਣ ਦਾ ਫ਼ੈਸਲਾ ਹੁੰਦਾ ਹੈ ਤਾਂ ਉਹਨਾਂ ਵਲੋਂ ਇਸਦਾ ਸਮਰੱਥਨ ਕਰਦੇ ਹੋਏ ਸਕੂਲ ਖੋਲੇ ਜਾਣਗੇ। ਉਹਨਾਂ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਅਤੇ ਸਕੂਲਾਂ ਨਾਲ ਜੁੜੇ ਲੋਕਾਂ ਦੇ ਰੁਜ਼ਗਾਰ ਨੂੰ ਦੇਖਦਿਆਂ ਸਰਕਾਰ ਨੂੰ ਸ਼ਰਤਾਂ ਦੇ ਆਧਾਰ ’ਤੇ ਹੀ ਸਕੂਲ ਖੋਲਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਬਰਨਾਲਾ ਸਕੂਲ ਐਸੋਸੀਏਸ਼ਨ ਵਲੋਂ 8 ਅਪ੍ਰੈਲ ਨੂੰ ਪੰਜਾਬ ਸਕੂਲ ਫ਼ੈਡਰੇਸ਼ਨ ਦੇ ਸੱਦੇ ’ਤੇ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਰੱਖਿਆ ਸੀ। ਜਿਸਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਨਵੀਆਂ ਹਦਾਇਤਾਂ ਦੀ ਘੋਖ ਕੀਤੀ ਜਾ ਰਹੀ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਅਗਲਾ ਫ਼ੈਸਲਾ ਬੱਚਿਆਂ ਦੇ ਮਾਪਿਆਂ ’ਤੇ ਛੱਡਿਆ ਗਿਆ ਹੈ। ਇਸਨੂੰ ਲੈ ਕੇ 10 ਅਪ੍ਰੈਲ ਨੂੰ ਬੱਚਿਆਂ ਦੇ ਮਾਪੇ ਅਤੇ ਸਕੂਲਾਂ ਨਾਲ ਜੁੜੇ ਸਾਰੇ ਲੋਕਾਂ ਨਾਲ ਮੀਟਿੰਗ ਰੱਖੀ ਗਈ ਹੈ। ਜੇਕਰ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਨਾਲ ਜੁੜੇ ਹੋਰ ਲੋਕਾਂ ਵਲੋਂ ਸਰਕਾਰ ਦੇ ਫ਼ੈਸਲੇ ਵਿਰੁੱਧ ਸਕੂਲ ਖੋਲਣ ਦੀ ਗੱਲ ਹੋਈ ਜਾਂ ਸੰਘਰਸ਼ ਕਰਨ ਦੀ ਗੱਲ ਹੁੰਦੀ ਹੈ ਤਾਂ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਇਸਦਾ ਸਮਰੱਥਨ ਕਰੇਗੀ। ਪੰਜਾਬ ਸਕੂਲ ਫ਼ੈਡਰੇਸਨ ਜੇਕਰ ਆਉਣ ਵਾਲੇ ਦਿਨਾਂ ਵਿੱਚ 12 ਅਪ੍ਰੈਲ ਨੂੰ ਸਕੂਲ ਖੋਲਣ ਦਾ ਫ਼ੈਸਲਾ ਕਰਦੀ ਹੈ ਤਾਂ ਬਰਨਾਲਾ ਜ਼ਿਲੇ ਦੀ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਵਲੋਂ ਸਕੂਲ ਖੋਲੇ ਜਾਣਗੇ। ਉਹਨਾ ਕਿਹਾ ਕਿ ਸਰਕਾਰ ਵਲੋਂ ਇਸ ਮਾਮਲੇ ’ਤੇ ਸਿਰਫ਼ ਸਕੂਲਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਦਕਿ ਹੋਰ ਅਦਾਰੇ ਖੁੱਲੇ ਹਨ। ਉਹਨਾਂ ਵਿਦਿਆਰਥੀਆਂ ਦੀ ਪੜਾਈ ਅਤੇ ਸਕੂਲਾਂ ਨਾਲ ਜੁੜੇ ਲੋਕਾਂ ਦੇ ਰੁਜ਼ਗਾਰ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਤਾਂ ਦੇ ਆਧਾਰ ’ਤੇ ਸਕੂਲ ਖੋਲਣ ਦੀ ਮੰਗ ਕੀਤੀ।
ਸਰਕਾਰ ਤੋਂ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਨਿਰਾਸ਼ - 8 ਅਪ੍ਰੈਲ ਨੂੰ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਰੱਦ
ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ 30 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪਰ ਸਰਕਾਰ ਦੇ ਇਸ ਫ਼ੈਸਲੇ ’ਤੇ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਵਿੱਚ ਰੋਸ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਨਾਲ ਜੁੜੇ ਪ੍ਰਬੰਧਕਾਂ ਅਤੇ ਮਾਪਿਆਂ ਵਲੋਂ 8 ਅਪ੍ਰੈਲ ਨੂੰ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਰੱਦ ਕਰ ਦਿੱਤਾ ਗਿਆ ਹੈ।