ਬਰਨਾਲਾ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਮੋਰਚਾ ਚੱਲ ਰਿਹਾ ਹੈ, ਜਿਸਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮੰਗਲਵਾਰ ਨੂੰ ਦਿੱਲੀ ਗਏ ਸਨ। ਪਰ ਉਨ੍ਹਾਂ ਦੀਆਂ ਬੱਸਾਂ ਸ਼ਾਹੀਨ ਬਾਗ ਜਾਣ ਤੋਂ ਰੋਕ ਦਿੱਤੀਆਂ ਗਈਆਂ। ਇਸ ਦੇ ਵਿਰੋਧ ਵਿੱਚ ਬਰਨਾਲਾ ਵਿਖੇ ਜੱਥੇਬੰਦੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਜੇਕਰ ਉਨ੍ਹਾਂ ਨੂੰ ਸ਼ਾਹੀਨ ਬਾਗ਼ ਜਾਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਉਹ ਰੇਲ ਅਤੇ ਸੜਕ ਮਾਰਗ ਜਾਮ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰ ਕੇਂਦਰੀ ਸਰਕਾਰ ਹੋਵੇਗੀ।
ਹੋਰ ਪੜ੍ਹੋ: ਬਹਿਬਲਕਲਾਂ ਗੋਲੀਕਾਂਡ: 'ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ'
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਫਿਰਕੂ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਦੇਸ਼ ਵਿੱਚ ਫੁੱਟ ਪਾਉਣ ਵਾਲੇ ਕਾਲੇ ਕਾਨੂੰਨ ਲਿਆਂਦੇ ਜਾ ਰਹੇ ਹਨ। ਨਾਗਰਿਕਤਾ ਸੋਧ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮੰਗਲਵਾਰ ਨੂੰ ਸੀਏਏ ਦਾ ਵਿਰੋਧ ਕਰ ਰਹੇ ਲੋਕਾਂ ਦੀ ਹਮਾਇਤ ਵਿੱਚ ਸ਼ਹੀਨ ਬਾਗ ਵਿਖੇ ਜਾ ਰਹੇ ਸਨ, ਜਿਨ੍ਹਾਂ ਨੂੰ ਸ਼ਾਹੀਨ ਬਾਗ ਜਾਣ ਤੋਂ ਰੋਕਿਆ ਗਿਆ ਹੈ।
ਮੋਦੀ ਸਰਕਾਰ ਦੀ ਅਜਿਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸ਼ਾਹੀਨ ਬਾਗ ਜਾਣ ਤੋਂ ਰੋਕਿਆ ਗਿਆ ਤਾਂ ਉਹ ਭਲਕੇ ਰੇਲ ਅਤੇ ਸੜਕੀ ਮਾਰਗ ਜਾਮ ਕਰਨ ਲਈ ਮਜ਼ਬੂਰ ਹੋਣਗੇ।