ਬਰਨਾਲਾ : ਜਿਣਸੀ ਸ਼ੋਸ਼ਣ ਦੇ ਰੋਸ ਵਜੋਂ ਸੰਸਦ ਮੈਂਬਰ ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪਹਿਲਵਾਨਾਂ ਉਤੇ ਜੰਤਰ-ਮੰਤਰ ਵਿਖੇ ਪੁਲਿਸ ਵੱਲੋਂ ਢਾਹੇ ਜਬਰ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਅੱਜ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਡੀਸੀ ਦਫ਼ਤਰ ਬਰਨਾਲਾ ਅੱਗੇ ਰੋਸ ਪ੍ਰਦਰਸ਼ਨ ਕਰ ਕੇ ਧਰਨਾ ਦੇਕੇ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਖ਼ਤ ਸ਼ਬਦਾਂ ਨਿਖੇਧੀ ਕੀਤੀ ਗਈ ਅਤੇ ਏਡੀਸੀ ਸੁਖਪਾਲ ਸਿੰਘ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਜ਼ਬਰ ਤਸ਼ੱਦਦ ਵਿਰੁੱਧ ਔਰਤਾਂ ਸਮੇਤ ਵਿਸ਼ਾਲ ਰੋਸ ਪ੍ਰਦਰਸ਼ਨ ਕਰ ਕੇ ਇਹ ਸਿਲਸਿਲਾ ਬੰਦ ਕੀਤਾ ਜਾਵੇ।
ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਦਾ ਮਜ਼ਾਕ ਉਡਾ ਰਹੇ ਭਾਜਪਾ ਆਗੂ : ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਵਾਨ ਖਿਡਾਰਨਾਂ ਤੇ ਖਿਡਾਰੀ ਵੱਡੀਆਂ ਵੱਡੀਆਂ ਮੱਲਾਂ ਮਾਰ ਕੇ ਸੋਨੇ ਦੇ ਤਗਮੇ ਜਿੱਤ ਕੇ ਸਾਡੇ ਦੇਸ਼ ਦਾ ਨਾਮ ਉੱਚਾ ਕਰਦੇ ਹਨ। ਉਹ ਛੋਟੇ ਪਰਿਵਾਰਾਂ ਕਿਸਾਨ ਮਜ਼ਦੂਰ ਦੇ ਬੱਚੇ ਬੱਚੀਆਂ ਹਨ, ਅਮੀਰ ਘਰਾਣਿਆਂ ਦੇ ਨਹੀਂ। ਦੇਸ਼ ਦੀ ਲੁੱਟ ਕਰਨ ਵਾਲੇ ਸਾਰੇ ਹੀ ਭਾਜਾਪਾ ਦੇ ਆਗੂ ਬ੍ਰਿਜ ਭੁਸਨ ਸ਼ਰਨ ਸਿੰਘ ਵਰਗੇ ਜੰਤਰ ਮੰਤਰ ਵਿਖੇ ਇਨਸਾਫ ਮੰਗ ਰਹੀਆਂ ਸਾਡੀਆਂ ਬੱਚੀਆਂ ਦੀ ਬੇਇਜ਼ਤੀ ਕਰ ਰਹੇ ਹਨ। ਭਾਰਤ ਵਿੱਚ ਵੱਸਣ ਵਾਲੇ ਕੁੱਲ ਵਰਗ ਦੇ ਲੋਕ ਇਹਨਾਂ ਦੀਆਂ ਇਹ ਮਨਮਰਜ਼ੀਆਂ ਨਹੀਂ ਚੱਲਣ ਦੇਣਗੇ।ਆਉਣ ਵਾਲੇ ਦਿਨਾਂ ਵਿੱਚ ਸਾਰੇ ਵਰਗਾਂ ਦੇ ਲੋਕ ਇਕੱਠੇ ਹੋ ਕੇ ਮੂੰਹਤੋੜਵਾਂ ਜਵਾਬ ਦੇਣਗੇ।
- Punjab News: ਜੇਲ੍ਹ 'ਚ ਬੰਦ ਦੋਸ਼ੀ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ 'ਤੇ ਭਾਜਪਾ ਵੱਲੋਂ ਨਿਖੇਧੀ
- ਅੰਮ੍ਰਿਤਸਰ 'ਚ ਇੱਕ ਨੌਜਵਾਨ 'ਤੇ ਅਣਪਛਾਤੇ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ, ਮਾਮਲੇ ਦੀ ਜਾਂਚ ਜਾਰੀ
- ਵਾਹ ! ਇਹ ਚੋਰ ਤਾਂ ਪੂਰੇ ਸਟੰਟਮੈਨ ਨਿਕਲੇ, 30 ਫੁੱਟ ਉੱਚੇ ਪੁਲ ਤੋਂ ਲੈ ਕੇ ਲੰਘ ਰਹੀ ਸੀ ਪੁਲਿਸ ਦੀ ਗੱਡੀ ਤਾਂ ਪਿੱਛਿਓਂ ਮਾਰ ਦਿੱਤੀ ਹੇਠਾਂ ਛਾਲ
ਜੇਕਰ ਕੇਂਦਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਕਰਾਂਗੇ ਤੇਜ਼ : ਪਹਿਲਵਾਨ ਖਿਡਾਰਨਾਂ ਦਾ ਜਿਣਸੀ ਸ਼ੋਸ਼ਣ ਕਰਨ ਦੇ ਮੁਲਜ਼ਮ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾਵੇ। ਖਿਡਾਰਨਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖਿੰਡਾਉਣ ਲਈ ਉਨ੍ਹਾਂ ਉੱਪਰ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਧਰਨਾਕਾਰੀਆਂ ਉੱਤੇ ਮੜ੍ਹੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਉਨ੍ਹਾਂ ਦਾ ਚੁੱਕਿਆ ਗਿਆ ਟੈਂਟ ਅਤੇ ਹੋਰ ਸਾਮਾਨ ਤੁਰੰਤ ਵਾਪਸ ਕੀਤਾ ਜਾਵੇ ਅਤੇ ਜੰਤਰ ਮੰਤਰ ਜਨਤਕ ਮੈਦਾਨ ਵਿੱਚ ਸ਼ਾਂਤਮਈ ਜਨਤਕ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਜਮਹੂਰੀ ਅਧਿਕਾਰ ਬਹਾਲ ਕੀਤਾ ਜਾਵੇ। ਜੇਕਰ ਕੇਂਦਰ ਸਰਕਾਰ ਸਰਕਾਰ ਵੱਲੋਂ ਇਸ ਮਾਮਲੇ ਉਪਰ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।