ਬਰਨਾਲਾ: ਐੱਨ.ਐੱਚ.ਐੱਮ. ਮੁਲਾਜ਼ਮਾਂ (NHM Employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਪਿਛਲੇ ਕਈ ਦਿਨਾਂ ਤੋਂ ਐੱਨ.ਐੱਚ.ਐੱਮ. ਦੇ ਮੁਲਾਜ਼ਮਾਂ (NHM Employees) ਵੱਲੋਂ ਧਰਨਾ ਲਗਾਇਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੇ ਧਰਨੇ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ (Aam Aadmi Party MLA Meet Hair) ਨੇ ਪੰਜਾਬ ਸਰਕਾਰ (Government of Punjab) ‘ਤੇ ਤੰਜ ਕਸਦਿਆ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਸਮਰਥਕ ਦਿੱਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਸਿਰਫ਼ ਤੇ ਸਿਰਫ਼ ਆਪਣੀ ਸੱਤਾਧਾਰੀ ਲੀਡਰਾਂ ਦੇ ਪਰਿਵਾਰਾਂ ਮੈਂਬਰਾਂ ਨੂੰ ਹੀ ਨੌਕਰੀਆਂ ਅਤੇ ਮੁਆਵਜੇ ਭੱਤੇ ਦੇਣ ਵਿੱਚ ਜੁਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਆਮ ਲੋਕਾਂ ਦੀ ਕੋਈ ਫਿਕਰ ਨਹੀਂ ਹੈ ਅਤੇ ਨਾ ਹੀ ਪੰਜਾਬ ਸਰਕਾਰ ਨੂੰ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਨ ਵਾਲੇ ਨੌਜਵਾਨ ਨਹੀਂ ਦਿੱਖ ਰਹੇ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ (Punjab Government) ਨੇ ਆਪਣੇ ਪਿਛਲੇ ਪੌਣੇ ਪੰਜ ਸਾਲਾਂ ਦੇ ਰਾਜ ਵਿੱਚ ਕਿਸੇ ਨੂੰ ਰੁਜ਼ਗਾਰ ਦਿੱਤਾ ਹੈ ਤਾਂ ਉਹ ਆਪਣੇ ਲੀਡਰਾਂ ਦੇ ਧੀਆਂ-ਪੁੱਤਾਂ ਨੂੰ ਦਿੱਤਾ ਹੈ। ਜਦਕਿ ਪੰਜਾਬ ਦੇ ਬਾਕੀ ਨੌਜਵਾਨ ਰੁਜ਼ਗਾਰ ਦੀ ਭਾਲ ਲਈ ਜਾ ਤਾਂ ਫਿਰ ਵਿਦੇਸ਼ਾਂ ਵਿੱਚ ਜਾ ਰਹੇ ਹਨ ਜਾ ਫਿਰ ਸੜਕਾਂ ‘ਤੇ ਬੈਠ ਕੇ ਪੰਜਾਬ ਪੁਲਿਸ ਤੋਂ ਲਾਠੀਆਂ ਖਾ ਰਹੇ ਹਨ।
ਉਧਰ ਐੱਨ.ਐੱਚ.ਐੱਮ. ਯੂਨੀਅਨ (NHM Union) ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਨੇ ਰੋਸ ਜਤਾਉਂਦੇ ਕਿਹਾ ਕਿ ਪੰਜਾਬ ਭਰ ਵਿੱਚ ਉਨ੍ਹਾਂ ਵੱਲੋਂ ਵਿਧਾਇਕਾਂ ਨੂੰ ਆਪਣੇ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਤੱਕ ਗੱਲ ਪਹੁੰਚਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ (Government of Punjab) ਅਤੇ ਸਿਹਤ ਮੰਤਰੀ ਤੀਸਰੇ ਕੋਰੋਨਾ ਵੇਵ ਦੀ ਸ਼ੁਰੁਆਤ ਨੂੰ ਲੈ ਕੇ ਚਿੰਤਤ ਹੈ ਅਤੇ ਪੁਖਤਾ ਇੰਤਜਾਮ ਕਰਨ ਦੀ ਗੱਲ ਕਰ ਰਹੀ ਹੈ, ਪਰ ਦੂਜੇ ਪਾਸੇ ਉਨ੍ਹਾਂ ਨੂੰ ਇਹ ਨਹੀਂ ਦਿਸਦਾ ਦੀ ਕੋਰੋਨਾ ਕਾਲ ਵਿੱਚ ਸਿਹਤ ਮੁਲਾਜ਼ਮਾਂ ਨੇ ਦਿਨ-ਰਾਤ ਕੰਮ ਕਰਕੇ ਪੰਜਾਬ ਸਰਕਾਰ ਦੀ ਮਦਦ ਕੀਤੀ, ਪਰ ਹੁਣ ਪੰਜਾਬ ਸਰਕਾਰ ਜੋ ਉਨ੍ਹਾਂ ਨਾਲ ਕਰ ਰਹੀ ਹੈ ਉਹ ਉਸ ਨੂੰ ਬਿਲਕੁਲ ਵੀ ਬਰਦਾਸ਼ ਨਹੀਂ ਕਰਨਗੇ।
ਇਹ ਵੀ ਪੜ੍ਹੋ:ਕਿਸਾਨਾਂ ਨੂੰ ਅਜੇ ਤੱਕ ਨਹੀਂ ਮਿਲਿਆ ਕੇਂਦਰ ਵੱਲੋਂ ਗੱਲਬਾਤ ਦਾ ਸੱਦਾ, 7 ਦਸੰਬਰ ਨੂੰ ਹੋ ਸਕਦਾ ਹੈ ਵੱਡਾ ਫੈਸਲਾ