ਬਰਨਾਲਾ: ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ ਐੱਨ.ਐੱਚ.ਐੱਮ. ਦੇ ਮੁਲਾਜ਼ਮਾਂ (NHM Employees) ਵੱਲੋਂ ਕਚਹਿਰੀ ਚੌਂਕ ‘ਚ 2 ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਚੱਕਾ ਜਾਮ ਕਰਨ ਪਹੁੰਚੇ ਐੱਨ.ਐੱਚ.ਐੱਮ. ਮੁਲਾਜ਼ਮਾਂ (NHM Employees) ਨੂੰ ਸ਼ੁਰੂ ਵਿੱਚ ਪੁਲਿਸ ਵੱਲੋਂ ਉਠਾਉਣ ਦਾ ਵੀ ਯਤਨ ਕੀਤਾ ਗਿਆ, ਪਰ ਸਿਹਤ ਮੁਲਾਜ਼ਮ ਡਟੇ ਰਹੇ ਅਤੇ ਜਦ ਕਿਸਾਨ, ਮੁਲਾਜ਼ਮ ਜਥੇਬੰਦੀਆਂ ਪਹੁੰਚੀਆਂ ਤਾਂ ਪੁਲਿਸ ਪਿਛੇ ਹੱਟ ਗਈ। ਇਸ ਮੌਕੇ ਐੱਨ.ਐੱਚ.ਐੱਮ. ਮੁਲਾਜ਼ਮਾਂ (NHM Employees) ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੇਵਾਵਾਂ ਰੈਗੂਲਰ ਕਰਨ ਅਤੇ ਪੂਰੀਆਂ ਤਨਖਾਹਾਂ ਦੀ ਮੰਗ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਐੱਨ.ਐੱਚ.ਐੱਮ. ਯੂਨੀਅਨ ਦੇ ਜਿਲ੍ਹਾ ਆਗੂਆਂ ਨੇ ਕਿਹਾ ਕਿ ਹੜਤਾਲ (Strike) ਕਰਨਾ ਜਾਂ ਚੱਕਾ ਜਾਮ ਕਰਨਾ ਸਾਡਾ ਸ਼ੌਂਕ ਨਹੀਂ, ਬਲਕਿ ਮਜ਼ਬੂਰੀ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਪੂਰੀਆ ਨਾ ਹੋਣ ਕਰਕੇ ਅਸੀਂ ਪਿਛਲੇ ਲੰਬੇ ਸਮੇੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕਰ ਰਹੇ ਹਾਂ, ਪਰ ਸਾਡੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਦਾ ਪੰਜਾਬ ਸਰਕਾਰ (Punjab Government) ‘ਤੇ ਕੋਈ ਅਸਰ ਨਹੀਂ ਹੋ ਰਿਹਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਦੇ ਮੈਡੀਕਲ ਕਾਲਜ਼ਾਂ/ਹਸਪਤਾਲਾਂ ਤੋਂ ਡਿਗਰੀਆਂ, ਡਿਪਲੋਮੇ ਕਰੇ ਹਨ ਅਤੇ ਯੋਗਤਾ ਅਨੁਸਾਰ ਸਿਹਤ ਵਿਭਾਗ ਵਿੱਚ ਭਰਤੀ ਹੋਏ ਹਨ, ਪਰ ਪੰਜਾਬ ਸਰਕਾਰ (Punjab Government) ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਣਖਾਹਾਂ ਤਹਿਤ ਉਹਨਾਂ ਦਾ ਸ਼ੋਸ਼ਣ ਕਰ ਰਹੀ ਹੈ, ਜਿਸ ਖ਼ਿਲਾਫ਼ ਉਹ ਅਵਾਜ਼ ਉਠਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਦ ਹਰਿਆਣਾ ਸਰਕਾਰ (Government of Haryana) ਐੱਨ.ਐੱਚ.ਐੱਮ. (NHM) ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਨੂੰ 2018 ਤੋਂ ਪੂਰੇ ਪੇਅ ਸਕੇਲ ਦੇ ਰਹੀ ਹੈ ਤਾਂ ਪੰਜਾਬ ਸਰਕਾਰ (Punjab Government) ਅਜਿਹਾ ਕਿਉਂ ਨਹੀਂ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਅੱਗੇ ਸਵਾਲ ਰੱਖਿਆ ਕਿ ਕਿਹਾ ਕਿ ਜਦ ਉਹ ਅਸਾਮੀ ਦੇ ਹਿਸਾਬ ਨਾਲ ਪੂਰਾ ਕੰਮ ਕਰ ਰਹੇ ਹਨ ਤਾਂ ਸਰਕਾਰ ਪੂਰੀ ਤਣਖਾਹ ਕਿਉਂ ਨਹੀਂ ਦੇ ਰਹੀ ਹੈ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਹਿਮਾਇਤ ‘ਚ ਪਹੁੰਚੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (Democratic Employees Federation) ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਟੱਲੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧਦਿਆ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਜਦ ਕੋਰੋਨਾ (Corona) ਮਹਾਂਮਾਰੀ ਚੱਲਦੀ ਸੀ ਤਾਂ ਇਨ੍ਹਾਂ ਮੁਲਾਜ਼ਮਾਂ ਨੇ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਮਰੀਜ਼ਾਂ ਦੀ ਸਾਂਭ ਸੰਭਾਲ ਕੀਤੀ ਤਾਂ ਹੁਣ ਸਾਡੇ ਲੋਕਾਂ ਦਾ ਵੀ ਪਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰੀਏ।
ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚੇ ਦੀ ਹੋਈ ਅਮਰਜੈਂਸੀ ਬੈਠਕ, ਦੁਪਹਿਰ ਨੂੰ ਮੁੜ ਹੋਵੇਗੀ ਮੀਟਿੰਗ