ETV Bharat / state

ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਰੋਸ ਪ੍ਰਦਰਸ਼ਨ

ਮੰਗਾਂ ਨੂੰ ਲੈਕੇ ਬਰਨਾਲਾ ਵਿਖੇ ਅਧਿਆਪਕਾਂ ਵੱਲੋਂ ਡੀਸੀ ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਰੋਸ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ।

ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਰੋਸ ਪ੍ਰਦਰਸ਼ਨ
ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਰੋਸ ਪ੍ਰਦਰਸ਼ਨ
author img

By

Published : Aug 19, 2022, 9:55 PM IST

ਬਰਨਾਲਾ: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਸੈਂਕੜੇ ਅਧਿਆਪਕਾਂ ਨੇ ਡੀ.ਸੀ ਕੰਪਲੈਕਸ ਬਰਨਾਲਾ ਵਿੱਚ ਡੀ.ਈ.ਓ. ਦਫਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਰੋਹ ਵਿੱਚ ਆ ਕੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰ ਕੇ ਜੰਮ ਕੇ ਭੜਾਸ ਕੱਢੀ।

ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਰੋਸ ਪ੍ਰਦਰਸ਼ਨ
ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਰੋਸ ਪ੍ਰਦਰਸ਼ਨ

ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਕਨਵੀਨਰ ਹਰਿੰਦਰ ਮੱਲ੍ਹੀਆਂ, ਨਰਿੰਦਰ ਕੁਮਾਰ ਸ਼ਹਿਣਾ, ਪਰਮਿੰਦਰ ਸਿੰਘ ਰੁਪਾਲ, ਬਲਦੇਵ ਸਿੰਘ ਧੌਲਾ ਅਤੇ ਜਸਵੀਰ ਸਿੰਘ ਬੀਹਲਾ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ। ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ, ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ। ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ। ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇੱਕ ਹੋਰ ਵਿਭਾਗੀ ਟੈਸਟ ਥੋਪ ਕੇ ਆਪਣੀ ਅਕਲ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ।

ਆਗੂਆਂ ਨਿਰਮਲ ਪੱਖੋ, ਕੁਸ਼ਲ ਸਿੰਘੀ, ਅਮਰਜੀਤ ਸਿੰਘ ਖਾਲਸਾ, ਸੁਖਬੀਰ ਛਾਪਾ, ਅਸ਼ਵਨੀ ਕੁਮਾਰ ਅਤੇ ਤੇਜਿੰਦਰ ਸਿੰਘ ਤੇਜੀ ਨੇ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਜਾਰੀ ਕਰਵਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਸਿੱਖਿਆ ਬੋਰਡ ਦੀ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਚੈਨ ਨਾਲ ਨਹੀਂ ਬੈਠੇਗਾ।

ਇਸ ਰੋਸ ਪ੍ਰਦਰਸ਼ਨ ਉਪਰੰਤ ਅਧਿਆਪਕਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤੇ ਸੈਕੰਡਰੀ ਰਾਹੀਂ ਪੰਜਾਬ ਸਰਕਾਰ ਦੇ ਨਾਂ ਰੋਸ ਪੱਤਰ ਵੀ ਦਿੱਤੇ ਗਏ ਜਿਸ ਵਿੱਚ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸ਼ਖਤ ਚਿਤਾਵਨੀ ਵੀ ਦਿੱਤੀ ਗਈ। ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਸਿਕੰਦਰ ਸਿੰਘ ਭੱਦਲਵੱਡ, ਪਰਦੀਪ ਸਿੰਘ ਨੇ ਵੀ ਹਾਜਰੀ ਲਗਾਈ। ਆਗੂਆਂ ਨੇ ਇਸ ਮੌਕੇ ਸਮੂਹ ਪੰਜਾਬ ਦੇ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਮੁਫਤ ਬਿਜਲੀ ਦੇਣ ਤੋਂ ਬਾਅਦ ਖਜ਼ਾਨੇ ਉੱਤੇ ਵਧੇ ਬੋਝ ਨੂੰ ਜਾਣੋ ਕਿਵੇਂ ਘਟਾ ਸਕਦੀ ਹੈ ਮਾਨ ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.