ਬਰਨਾਲਾ: ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (Punjab and Chandigarh College Teachers Union) ਦੇ ਝੰਡੇ ਹੇਠ ਏਡਿਡ ਕਾਲਜਾਂ ਦੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਵੇਂ ਸਾਲ ਦੇ ਪਹਿਲੇ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਦੇ ਐੱਸ.ਡੀ. ਕਾਲਜ (S.D. College) ਵਿੱਚ ਤਿੰਨ ਜ਼ਿਲ੍ਹਿਆਂ ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਇਨ੍ਹਾਂ ਅਧਿਆਪਕਾਂ ਨੇ ਹੜਤਾਲ (Teachers strike) ਕਰਕੇ ਪੰਜਾਬ ਸਰਕਾਰ ਵਿਰੁੱਧ ਮੰਗਾਂ ਪੂਰੀਆ ਨਾ ਕੀਤੇ ਜਾਣ ਕਾਰਨ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀਆਂ 2 ਮੁੱਖ ਮੰਗਾਂ ਹਨ, ਜਿਸ ਵਿੱਚ 7ਵੇਂ ਪੇ-ਕਮਿਸ਼ਨ ਦੀ ਮੰਗ ਅਤੇ ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. (Government Universities of Punjab) ਨਾਲੋਂ ਤੋੜੇ ਜਾਣ ਦਾ ਵਿਰੋਧ ਹੈ।
ਉਨ੍ਹਾਂ ਦੀਆਂ ਮੁੱਖ ਮੰਗਾਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ (Government universities and colleges) ਨੂੰ ਯੂ.ਜੀ.ਸੀ. ਨਾਲੋਂ ਡੀਲਿੰਕ ਕੀਤੇ ਜਾਣ ਦਾ ਵਿਰੋਧ ਹੈ। ਯੂ.ਜੀ.ਸੀ. ਤੋਂ ਜਿੱਥੇ ਕਾਲਜਾਂ ਨੂੰ ਵੱਡੀਆਂ ਗ੍ਰਾਂਟਾਂ ਮਿਲਦੀਆਂ ਹਨ, ਉੱਥੇ ਵੱਖ-ਵੱਖ ਵਿਸ਼ਿਆ ਦੀ ਖੋਜ ਵੀ ਯੂ.ਜੀ.ਸੀ. ਰਾਹੀਂ ਹੁੰਦੀ ਹੈ, ਪਰ ਪੰਜਾਬ ਸਰਕਾਰ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਨਾਲੋਂ ਡੀਲਿੰਕ ਕਰਨ ਤੇ ਲੱਗੀ ਹੋਈ ਹੈ। ਇਸ ਨਾਲ ਸਾਡੇ ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ (future of the students) ਵੀ ਹਨੇਰੇ ਵਿੱਚ ਚਲਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਖ਼ੁਦ ਪੀ.ਐੱਚ.ਡੀ. ਕਰ ਰਹੇ ਹਨ ਅਤੇ ਉਨ੍ਹਾਂ ਨੂੰ ਭਲੀਭਾਂਤ ਯੂ.ਜੀ.ਸੀ. ਦੇ ਡੀਲਿੰਕ ਹੋਣ ਦੇ ਨੁਕਸਾਨ ਬਾਰੇ ਪਤਾ ਹੈ। ਜਿਸ ਕਰਕੇ ਉਹ ਸਰਕਾਰ ਦੇ ਇਸ ਫ਼ੈਸਲਾ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਇੱਕ ਹੋਰ ਮੰਗ 7ਵੇਂ ਕਮਿਸ਼ਨ ਦੀ ਮੰਗ ਹੈ। ਸਰਕਾਰ ਨਾਲ ਭਾਵੇਂ ਉਹਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਹਨ, ਪਰ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ, ਜਿਸ ਕਰਕੇ ਉਹਨਾਂ ਨੂੰ ਹੜਤਾਲ (strike) ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀ 4 ਜਨਵਰੀ ਨੂੰ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ (Finance Minister Manpreet Badal) ਦੇ ਹਲਕੇ ਵਿੱਚ ਰੋਸ ਰੈਲੀ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਾਂਗਰਸ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਇਸ ਲਈ ਵਿਦਿਆਰਥੀਆਂ ਅਤੇ ਸਮੂਹ ਪੰਜਾਬ ਭਰ ਦੇ ਹੋਰਨਾਂ ਅਧਿਆਪਕਾਂ ਨੂੰ ਵੀ ਕਾਂਗਰਸ ਪਾਰਟੀ ਦਾ ਵਿਰੋਧ ਕਰਨ ਦਾ ਜ਼ੋਰ ਲਗਾਉਣਗੇ।
ਇਹ ਵੀ ਪੜ੍ਹੋ:ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ ਜੁੱਤੀਆਂ ਦਾ ਹਾਰ ਪਾਉਣ ਦਾ ਮਾਮਲਾ ਗਰਮਾਇਆ