ETV Bharat / state

ਯੂਰੀਏ ਦੀ ਘਾਟ ਨੂੰ ਲੈ ਕੇ ਕੋਆਪਰੇਟਿਵ ਸੁਸਾਇਟੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ

ਯੂਰੀਏ ਦੀ ਘਾਟ (urea shortage) ਨੂੰ ਲੈਕੇ ਸੂਬੇ ਦੇ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਰੀਏ ਦੀ ਕਮੀ ਨੂੰ ਪੂਰਾ ਕਰਨ ਲਈ ਸਹਿਕਾਰੀ ਸੋਸਾਇਟੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਕੋਆਪਰੇਟਿਵ ਸੁਸਾਇਟੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

author img

By

Published : Dec 27, 2021, 2:21 PM IST

ਬਰਨਾਲਾ: ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਯੂਰੀਏ ਦੀ ਵੱਡੀ ਘਾਟ (urea shortage) ਪਾਈ ਜਾ ਰਹੀ ਹੈ। ਇਸੇ ਦੇ ਚੱਲਦਿਆਂ ਸਹਿਕਾਰੀ ਸੋਸਾਇਟੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਯੂਰੀਏ ਦੀ ਕਮੀ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਕਰਮਚਾਰੀ ਯੂਨੀਅਨ ਦੇ ਆਗੂਆਂ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਯੂਰੀਆ ਦੀ ਕਮੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਰਪੋਰੇਟ ਸੋਸਾਇਟੀ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਣਾ ਪੈ ਰਿਹਾ ਹੈ।

ਕੋਆਪਰੇਟਿਵ ਸੁਸਾਇਟੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਯੂਰੀਏ ਦੀ ਮੰਗ ਦੇ ਅਨੁਸਾਰ ਸਿਰਫ 20 ਤੋਂ 25% ਯੂਰੀਆ ਹੀ ਮਿਲ ਰਿਹਾ ਹੈ ਜਿਸ ਕਾਰਨ ਅਕਸਰ ਉਨ੍ਹਾਂ ਦਾ ਕਿਸਾਨਾਂ ਦੇ ਨਾਲ ਵਿਵਾਦ ਹੋ ਜਾਂਦਾ ਹੈ। ਯੂਰੀਆ ਦੀ ਕਮੀ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਪਰ ਹੁਣ ਤੱਕ ਜ਼ਿਲ੍ਹਾ ਬਰਨਾਲਾ ਵਿੱਚ ਜ਼ਰੂਰਤ ਦੇ ਅਨੁਸਾਰ ਯੂਰੀਆ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਕਾਰਨ ਕਿਸਾਨਾਂ ਦੀ ਕਣਕ ਦੀ ਫਸਲ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ।

ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਦੱਸਿਆ ਕਿ ਯੂਰੀਆ ਦੀ ਕਮੀ ਦੇ ਚੱਲਦੇ ਕਿਸਾਨਾਂ ਦੀ ਕਣਕ ਦੀ ਫਸਲ ਪੀਲੀ ਪੈ ਰਹੀ ਹੈ, ਜਿਸਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਆਰਥਿਕ ਨੁਕਸਾਨ ਚੁੱਕਣਾ ਪੈ ਸਕਦਾ ਹੈ। ਇਸ ਮੌਕੇ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਰੀਆ ਦੀ ਕਮੀ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਹਿਕਾਰੀ ਸੁਸਾਇਟੀ ਕਰਮਚਾਰੀ ਯੂਨੀਅਨ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।

ਇਹ ਵੀ ਪੜ੍ਹੋ: PUNJAB WEATHER: ਪੰਜਾਬ ਵਿੱਚ ਠੰਡ ਨੇ ਕੱਢੇ ਵੱਟ!

ETV Bharat Logo

Copyright © 2025 Ushodaya Enterprises Pvt. Ltd., All Rights Reserved.