ਬਰਨਾਲਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭਦੌੜ ਵਿਧਾਨ ਸਭਾ ਹਲਕੇ ਦੇ ਕਸਬਾ ਸ਼ਹਿਣਾ ਦੇ ਸਟੇਡੀਅਮ ਵਿੱਚ ਰੈਲੀ ਕੀਤੀ ਜਾਣੀ ਹੈ, ਪਰ ਇਸ ਤੋਂ ਪਹਿਲਾਂ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਕਰਮਚਾਰੀਆਂ (Protest by NHM health workers) ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਮੌਕੇ ਤੇ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਭਦੌੜ ਵਿਧਾਨ ਸਭਾ ਹਲਕੇ ਦੇ ਕਸਬਾ ਸ਼ਹਿਣਾ ਦੇ ਸਟੇਡੀਅਮ ਵਿੱਚ ਰੈਲੀ ਦੀਆਂ ਤਿਆਰੀਆਂ ਮੁੰਕਮਲ ਹੋ ਗਈਆਂ ਹਨ। ਰੈਲੀ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ ਤੋਂ ਪਹਿਲਾਂ ਪੰਡਾਲ ਦੇ ਐਂਟਰੀ ਗੇਟ ’ਤੇ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਸਿੱਧੂ ਅਤੇ ਚੰਨੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੀ ਯੂਨੀਅਨ ਆਗੂ ਕਮਲਜੀਤ ਕੌਰ ਪੱਤੀ ਨੇ ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ। ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਲੋਕਾਂ ਨੂੰ ਇੱਕ ਵਾਰ ਫਿਰ ਝੂਠੀ ਬਿਆਨਬਾਜੀ ਕਰਕੇ , ਗੁੰਮਰਾਹ ਕਰਕੇ , ਵੋਟਾਂ ਬਟੋਰਨ ਨੂੰ ਫਿਰਦੇ ਹਨ। ਦੱਸ ਦਈਏ ਕਿ ਵਿਰੋਧ ਪ੍ਰਦਰਸ਼ਨ ਕਾਰਨ ਪੁਲਿਸ ਅਤੇ ਰੈਲੀ ਦੇ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਫਿਲਹਾਲ ਮੌਕੇ ਤੇ ਭਾਰੀ ਗਿਣਤੀ ’ਚ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਜੂਦ ਹੈ।
ਇਹ ਵੀ ਪੜੋ: ਵਿਧਾਇਕ ਬਲਵਿੰਦਰ ਲਾਡੀ ਮੁੜ ਹੋਏ ਕਾਂਗਰਸ 'ਚ ਸ਼ਾਮਲ