ETV Bharat / state

ਪੀਆਰਟੀਸੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਕੱਢੀ ਰੈਲੀ - ਕਿਲੋਮੀਟਰ ਸਕੀਮ

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ (Punjab Roadways and PRTC Employees Union) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਰੋਸ ਰੈਲੀ ਕੱਢੀ ਗਈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ।

Protest by PRTC employees in Barnala over demands
ਪੀਆਰਟੀਸੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਕੱਢੀ ਰੈਲੀ
author img

By

Published : Nov 3, 2022, 7:58 PM IST

ਬਰਨਾਲਾ: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ((Punjab Roadways and PRTC Employees Union) ) ਦੇ ਕੱਚੇ ਕਾਮਿਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (Protest against the Punjab government) ਕੀਤਾ ਗਿਆ।

ਪੀਆਰਟੀਸੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਕੱਢੀ ਰੈਲੀ

ਪ੍ਰਦਰਸ਼ਨਕਾਰੀ ਵੱਲੋਂ ਠੇਕਾ ਆਧਾਰ ਭਰਤੀ ਬੰਦ ਕਰਕੇ ਠੇਕਾ ਕਾਮਿਆਂ ਨੂੰ ਰੈਗੂਲਰ (Demand for regularization of contract workers) ਕਰਨ ਦੀ ਮੰਗ, ਰੁਕੀ ਤਨਖ਼ਾਹ ਅਤੇ ਬਕਾਏ ਜਾਰੀ ਨਾ ਕਰਨ ਕਰਕੇ ਰੋਸ ਕੀਤਾ ਗਿਆ। ਪ੍ਰਦਰਸ਼ਨਕਾਰੀ ਸਰਕਾਰ ਵਲੋਂ ਕਿਲੋਮੀਟਰ ਸਕੀਮ ਤਹਿਤ ਸਰਕਾਰੀ ਬੱਸਾਂ ਚਲਾਏ ਜਾਣ ਦਾ ਵੀ ਵਿਰੋਧ ਕਰ ਰਹੇ ਹਨ।

Protest by PRTC employees in Barnala over demands
ਪੀਆਰਟੀਸੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਕੱਢੀ ਰੈਲੀ

ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਉਹਨਾਂ ਦੀਆਂ ਤਨਖ਼ਾਹਾਂ ਜਲਦ ਲਾਗੂ ਕਰਨ ਤੋਂ ਇਲਾਵਾ ਹੋਰ ਬਾਕਾਏ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸਰਕਾਰ ਤੋਂ ਲੰਬੇ ਸਮੇਂ ਤੋਂ ਮੰਗ ਹੈ ਕਿ ਠੇਕਾ ਆਧਾਰ ਭਰਤੀ ਬੰਦ (Close recruitment on contract basis) ਕੀਤੀ ਜਾਵੇ ਅਤੇ ਪਹਿਲਾਂ ਤੋਂ ਠੇਕਾ ਆਧਾਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।

ਉਹਨਾਂ ਕਿਹਾ ਕਿ ਉਹ ਕਈ ਸਾਲਾਂ ਤੋਂ ਠੇਕੇ ਉਪਰ ਕੰਮ ਕਰ ਰਹੇ ਹਨ। ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ ਮਾਮਲੇ ਤੇ ਸਰਕਾਰ ਸਿਰਫ਼ ਡਰਾਮੇਬਾਜ਼ੀ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ (km scheme) ਅਧੀਨ ਪਾਉਣ ਜਾ ਰਹੀ ਹੈ, ਜੋ ਮੁਲਾਜ਼ਮ ਵਿਰੋਧੀ ਫ਼ੈਸਲਾ ਹੈ। ਜਿਸ ਕਰਕੇ ਸਰਕਾਰ ਦੇ ਇਸ ਫ਼ੈਸਲੇ ਦਾ ਉਹ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਟੇਟ ਬਾਡੀ ਦੇ ਸੱਦੇ ਤੇ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਝੋਨੇ ਦੀ ਚੋਰੀ ਕਰਨ ਵਾਲੇ ਮੁਲਜ਼ਮ ਪੁਲਿਸ ਨੇ ਕੀਤੇ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ 17 ਮੋਟਰਸਾਈਕਲ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.